Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 3:21 am

+91 90915 01313 , +91 90916 01313

punjabbanni@gmail.com
punjabbani@yahoo.com

ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ 'ਮੰਗ ਪੱਤਰ'

ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ 'ਮੰਗ ਪੱਤਰ'

ਪਟਿਆਲਾ, 11 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ-ਮਸਲਿਆਂ ਦਾ ਵਾਜਿਬ ਹੱਲ ਨਾ ਕਰਨ ਦੇ ਨਾਲ-ਨਾਲ ਰੀਕਾਸਟ ਸੂਚੀਆਂ ਦੇ ਨਾਂ ਹੇਠ ਨਵੀਂ ਮੈਰਿਟ ਵਿੱਚੋਂ 3704 ਮਾਸਟਰ ਅਤੇ 6635 ਈਟੀਟੀ ਭਰਤੀਆਂ ਦੇ ਸੈਕੜੇ ਅਧਿਆਪਕਾਂ ਨੂੰ ਬਾਹਰ ਕਰਕੇ ਗਹਿਰੀ ਪ੍ਰੇਸ਼ਾਨੀ ਵਿੱਚ ਧੱਕ ਦਿੱਤਾ ਗਿਆ ਹੈ । ਇੱਕ ਜੁੱਟ ਹੋ ਕੇ ਸੰਘਰਸ਼ ਕਰਨ ਦੇ ਫੈਸਲੇ ਤਹਿਤ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ. ਟੀ. ਐੱਫ.), 6635 ਈ.ਟੀ.ਟੀ. ਟੀਚਰ ਯੂਨੀਅਨ, 4161 ਮਾਸਟਰ ਕਾਡਰ ਯੂਨੀਅਨ ਵੱਲੋ ਅੱਜ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਅਤੇ ਪ੍ਰਾਇਮਰੀ ਸਿੱਖਿਆ) ਪਟਿਆਲਾ ਰਾਹੀਂ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲ ‘ਮੰਗ ਪੱਤਰ’ ਭੇਜੇ ਗਏ ਹਨ। ਮੰਗਾਂ ਦਾ ਵਾਜਿਬ ਹੱਲ ਨਾ ਹੋਣ ‘ਤੇ 18 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ‘ਚੇਤਾਵਨੀ ਮਾਰਚ’ ਕੱਢਣ ਅਤੇ 10 ਮਈ ਨੂੰ ਲੁਧਿਆਣਾ (ਪੱਛਮੀ) ਹਲਕੇ ਵਿੱਚ ਅਧਿਆਪਕਾਂ ਵੱਲੋਂ ਸੂਬਾ ਪੱਧਰੀ ਵਿਸ਼ਾਲ ਰੋਸ ਰੈਲੀ ਕਰਨ ਦੀ ਚੇਤਾਵਨੀ ਦਿੱਤੀ ਹੈ ।

ਮੰਗਾਂ ਹੱਲ ਨਾ ਹੋਣ ‘ਤੇ 18 ਅਪ੍ਰੈਲ ਨੂੰ ਸਿੱਖਿਆ ਮੰਤਰੀ ਦੇ ਪਿੰਡ ਕੱਢਿਆ ਜਾਵੇਗਾ ‘ਚੇਤਾਵਨੀ ਮਾਰਚ’

 ਇਸ ਮੌਕੇ ਗੱਲਬਾਤ ਕਰਦਿਆਂ ਡੀ. ਟੀ. ਐੱਫ. ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਜਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਰੱਖੜਾ, 6635 ਈ.ਟੀ.ਟੀ. ਯੂਨੀਅਨ ਦੇ ਆਗੂ ਜਰਨੈਲ ਸਿੰਘ, 4161 ਮਾਸਟਰ ਯੂਨੀਅਨ ਦੇ ਆਗੂ ਲਵੀ ਢਿੰਗੀ ਅਤੇ 3704 ਭਰਤੀ ਦੇ ਆਗੂ ਧਰਮਿੰਦਰ ਸਿੰਘ ਨੇ ਮੰਗ ਕੀਤੀ ਕਿ ਨਿਯੁਕਤੀ ਸੂਚੀਆਂ ਰਿਕਾਸਟ ਹੋਣ ਕਾਰਨ ਸੂਚੀ ਵਿੱਚੋਂ ਬਾਹਰ ਕੀਤੇ ਵੱਖ-ਵੱਖ ਕਾਡਰਾਂ ਦੇ ਸੈਕੜੇ ਅਧਿਆਪਕਾਂ ਦੀ ਹੁਣ ਤੱਕ ਦੀ ਨੌਕਰੀ ਅਤੇ ਭਵਿੱਖ ਪੂਰਨ ਸੁਰੱਖਿਅਤ ਕੀਤਾ ਜਾਵੇ। ਇਸ ਮਾਮਲੇ ਵਿੱਚ 3704 ਕਾਡਰ ਨੂੰ ਜਾਰੀ ਨੋਟਿਸ ਮੁੱਢੋਂ ਰਦ ਕੀਤੇ ਜਾਣ ਦੀ ਵੀ ਪੁਰਜੋਰ ਮੰਗ ਕੀਤੀ ਹੈ ।

3704 ਅਤੇ 6635 ਭਰਤੀਆਂ ਦੀ ਰਿਕਾਸਟ ਸੂਚੀ ‘ਚੋਂ ਬਾਹਰ ਕੀਤੇ ਅਧਿਆਪਕਾਂ ਦਾ ਭਵਿੱਖ ਹੋਵੇ ਸੁਰੱਖਿਅਤ

ਆਗੂਆਂ ਨੇ ਕਿਹਾ ਕਿ ਰੀਕਾਸਟ ਸੂਚੀਆਂ ਦੇ ਨਾਂ ਹੇਠ ਜੇਕਰ ਕਿਸੇ ਵੀ ਅਧਿਆਪਕ ਦੀ ਨੌਕਰੀ ‘ਤੇ ਕੋਈ ਖਤਰਾ ਖੜ੍ਹਾ ਕੀਤਾ ਗਿਆ ਤਾਂ ਅਧਿਆਪਕਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ ।  ਇਸ ਤੋਂ ਇਲਾਵਾ ਆਪਣੇ ਘਰਾਂ ਤੋਂ ਸੈਕੜੇ ਕਿਲੋਮੀਟਰ ਦੂਰ ਸੇਵਾਵਾਂ ਨਿਭਾਅ ਰਹੇ 6635 ਈਟੀਟੀ, 4161 ਤੇ 2392 ਮਾਸਟਰ, ਪੱਖਪਾਤੀ ਸਟੇਸ਼ਨ ਚੋਣ ਨੀਤੀ ਦਾ ਸ਼ਿਕਾਰ ਈਟੀਟੀ ਤੋਂ ਮਾਸਟਰ ਅਤੇ ਮਾਸਟਰ ਤੋਂ ਲੈਕਚਰਾਰ ਪ੍ਰੋਮੋਟਡ ਅਧਿਆਪਕਾਂ ਅਤੇ ਛੋਟ ਪ੍ਰਾਪਤ ਕੈਟੇਗਰੀਆਂ ਲਈ ਬਿਨਾਂ ਸ਼ਰਤ ਬਦਲੀ ਦਾ ਵਿਸ਼ੇਸ਼ ਮੌਕਾ ਦੇਣ ਅਤੇ ਬਾਕੀ ਅਧਿਆਪਕਾਂ ਲਈ ਵੀ ‘ਆਮ ਬਦਲੀਆਂ-2025’ ਦੀ ਪ੍ਰੀਕਿਰਿਆ ਸ਼ੁਰੂ ਕਰਨ ਦੀ ਮੰਗ ਕੀਤੀ ਹੈ ।

10 ਮਈ ਨੂੰ ਲੁਧਿਆਣਾ (ਪੱਛਮੀ) ਵਿੱਚ ਅਧਿਆਪਕਾਂ ਵੱਲੋਂ ਵਿਸ਼ਾਲ ਰੋਸ ਰੈਲੀ ਦੀ ਚੇਤਾਵਨੀ

ਆਗੂਆਂ ਨੇ ਮੰਗ ਕੀਤੀ ਕਿ ਪੀਟੀਆਈ ਅਤੇ ਆਰਟ ਕਰਾਫਟ ਅਧਿਆਪਕਾਂ ਦੀ ਤਨਖ਼ਾਹ ਰਿਵਿਜ਼ਨ ਕਰਕੇ ਕਟੌਤੀ ਕਰਨ ਦੇ ਗੈਰ ਵਾਜਿਬ ਅਤੇ ਮਾਰੂ ਫੈਸਲੇ ਨੂੰ ਮੁੱਢੋਂ ਰੱਦ ਕੀਤਾ ਜਾਵੇ, ਅਧਿਆਪਕ ਸਾਥੀ ਨਰਿੰਦਰ ਭੰਡਾਰੀ, ਡਾ. ਰਵਿੰਦਰ ਕੰਬੋਜ਼, ਓ. ਡੀ. ਐੱਲ. ਅਧਿਆਪਕਾਂ ਅਤੇ 7654 ਹਿੰਦੀ ਵਿਸ਼ੇ ਦੇ ਅਧਿਆਪਕਾਂ ਵਿੱਚੋਂ ਪੈਂਡਿੰਗ ਰੈਗੂਲਰ ਆਰਡਰ ਜਾਰੀ ਕੀਤੇ ਜਾਣ । ਇਸ ਦੇ ਨਾਲ ਹੀ ਅਧਿਆਪਕਾਂ ਦੇ ਸਾਰੇ ਕਾਡਰਾਂ ਦੀਆਂ ਰਹਿੰਦਿਆਂ ਤਰੱਕੀਆਂ ਬਿਨਾਂ ਕਿਸੇ ਪੱਖਪਾਤ ਸਾਰੇ ਖਾਲੀ ਸਟੇਸ਼ਨਾਂ ਲਈ ਮੁਕੰਮਲ ਕੀਤੀਆਂ ਜਾਣ । 180 ਈ. ਟੀ. ਟੀ. (4500 ਈ. ਟੀ. ਟੀ.) ਅਧਿਆਪਕਾਂ ਦੀ ਚਾਰ ਸਾਲ ਦੀ ਮੁੱਢਲੀ ਸਰਵਿਸ ਨੂੰ ਬਹਾਲ ਕਰਕੇ ਪੁਰਾਣੇ ਤਨਖਾਹ ਸਕੇਲ ਮੁੜ ਲਾਗੂ ਕੀਤੇ ਜਾਣ। ਕੰਪਿਊਟਰ ਅਧਿਆਪਕਾਂ, ਮੈਰੀਟੋਰੀਅਸ ਅਧਿਆਪਕਾਂ, ਐਸੋਸੀਏਟ ਅਧਿਆਪਕਾਂ, ਸਮੂਹ ਕੱਚੇ ਅਧਿਆਪਕਾਂ ਅਤੇ ਸਮੱਗਰਾ ਅਧੀਨ ਨਾਨ ਟੀਚਿੰਗ ਨੂੰ ਸਿੱਖਿਆ ਵਿਭਾਗ ਵਿਚ ਰੈਗੂਲਰ ਕੀਤਾ ਜਾਵੇ । 5994 ਈ. ਟੀ. ਟੀ. ਦੇ ਨਿਯੁਕਤੀ ਪੱਤਰ ਪ੍ਰਾਪਤ ਅਧਿਆਪਕਾਂ ਨੂੰ ਸਕੂਲਾਂ ਵਿੱਚ ਹਾਜ਼ਰ ਕਰਵਾਇਆ ਜਾਵੇ। 4161 ਅਤੇ 3582 ਨੂੰ ਟ੍ਰੇਨਿੰਗ ਲੱਗਣ ਦੀਆਂ ਮਿਤੀਆਂ ਤੋਂ ਸਾਰੇ ਆਰਥਿਕ ਤੇ ਬਾਕੀ ਪੈਂਡਿੰਗ ਲਾਭ ਹਕੀਕੀ ਰੂਪ ਵਿੱਚ ਲਾਗੂ ਕੀਤੇ ਜਾਣ । ਪੁਰਸ਼ ਅਧਿਆਪਕਾਂ ਨੂੰ 10 ਅਤੇ 20 ਸਾਲ ਦੀ ਸਰਵਿਸ ਉਪਰੰਤ ਅਚਨਚੇਤ ਛੁੱਟੀਆਂ ਵਿੱਚ ਵਾਧੇ ਮੌਕੇ ਠੇਕਾ ਅਧਾਰਿਤ ਨੌਕਰੀ ਦੇ ਸਮੇਂ ਨੂੰ ਗਿਣਨਯੋਗ ਮੰਨਿਆ ਜਾਵੇ ।

ਇਸ ਮੌਕੇ ਉਪਰੋਕਤ ਤੋਂ ਇਲਾਵਾ ਡੀ. ਟੀ. ਐਫ਼. ਦੇ ਜਿਲ੍ਹਾ ਆਗੂ ਰਾਜਿੰਦਰ ਸਿੰਘ ਸਮਾਣਾ, ਰਾਮਸ਼ਰਨ ਅਲੋਹਰਾਂ, ਹਰਵਿੰਦਰ ਸਿੰਘ ਬੇਲੂਮਾਜਰਾ, ਕ੍ਰਿਸ਼ਨ ਸਿੰਘ ਚੌਹਾਣਕੇ, ਕੁਲਦੀਪ ਸਿੰਘ, ਸੁਖਪਾਲ ਰੋਮੀ, 6635 ਈ. ਟੀ. ਟੀ. ਯੂਨੀਅਨ ਦੇ ਆਗੂ ਸ਼ੰਕਰ ਸਿੰਘ, ਜਸਪ੍ਰੀਤ ਸਿੰਘ, ਗੁਰਦੀਪ ਸਿੰਘ, ਸੁਨੀਲ ਕੁਮਾਰ, ਰਾਮਦਾਸ, ਖੁਸ਼ਪ੍ਰੀਤ ਸਿੰਘ, 3704 ਅਧਿਆਪਕ ਯੂਨੀਅਨ ਤੋਂ ਮਨਪ੍ਰੀਤ ਸਿੰਘ, ਡੀ. ਐਮ. ਐਫ਼. ਦੇ ਜਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਘੱਗਾ ਅਤੇ ਜਿਲ੍ਹਾ ਆਗੂ ਹਰਿੰਦਰ ਸਿੰਘ, 2392 ਅਧਿਆਪਕ ਯੂਨੀਅਨ ਤੋਂ ਪ੍ਰਗਟ ਸਿੰਘ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਤੋਂ ਸੱਤਪਾਲ ਸਮਾਣਵੀ ਆਦਿ ਹਾਜ਼ਰ ਹੋਏ ।

Advertisement
Advertisement
Advertisement
Advertisement
Scroll to Top