Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 1:38 am

+91 90915 01313 , +91 90916 01313

punjabbanni@gmail.com
punjabbani@yahoo.com

"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 30 ਮੁਕੱਦਮੇ ਦਰਜ, 34 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ

"ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 30 ਮੁਕੱਦਮੇ ਦਰਜ, 34 ਵਿਅਕਤੀ ਗ੍ਰਿਫਤਾਰ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ

ਸੰਗਰੂਰ, 12 ਅਪ੍ਰੈਲ :  ਐਸ. ਐਸ. ਪੀ. ਸੰਗਰੂਰ ਸ੍ਰੀ ਸਰਤਾਜ ਸਿੰਘ ਚਾਹਲ (ਆਈ. ਪੀ. ਐਸ.) ਵੱਲੋਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰੰਮ ਦੌਰਾਨ ਕਾਰਵਾਈ ਕਰਦੇ ਹੋਏ 1 ਅਪ੍ਰੈਲ ਤੋਂ 11 ਅਪ੍ਰੈਲ ਤੱਕ ਡਰੱਗ ਦੇ 22 ਮੁਕੱਦਮੇ ਦਰਜ ਕਰਕੇ 27 ਕਥਿਤ ਦੋਸ਼ੀ ਕਾਬੂ ਕਰਕੇ 201 ਗ੍ਰਾਮ ਹੈਰੋਇਨ, 88 ਕਿੱਲੋ 200 ਗ੍ਰਾਮ ਭੂੱਕੀ ਚੂਰਾ ਪੋਸਤ, 800 ਗ੍ਰਾਮ ਸੁਲਫਾ, 1365 ਨਸ਼ੀਲੀਆਂ ਗੋਲੀਆਂ, 28 ਨਸ਼ੀਲੀਆਂ ਸ਼ੀਸ਼ੀਆਂ ਅਤੇ 6,05,500/- ਰੁਪਏ ਡਰੱਗ ਮਨੀ ਬ੍ਰਾਮਦ ਕਰਵਾਈ ਗਈ ।

ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 08 ਮੁਕੱਦਮੇ ਦਰਜ

ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 08 ਮੁਕੱਦਮੇ ਦਰਜ ਕਰਕੇ 07 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ 74.250 ਲੀਟਰ ਸ਼ਰਾਬ ਠੇਕਾ ਦੇਸੀ, 15.750 ਲੀਟਰ ਸ਼ਰਾਬ ਨਜਾਇਜ਼, 300 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਸਲਾ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਕੀਤੇ, 02 ਪਿਸਤੌਲ ਸਮੇਤ 09 ਕਾਰਤੂਸ ਬ੍ਰਾਮਦ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜੂਆ ਐਕਟ ਤਹਿਤ 01 ਮੁਕੱਦਮਾ ਦਰਜ ਕਰਕੇ 01 ਕਥਿਤ ਦੋਸ਼ੀ ਗ੍ਰਿਫਤਾਰ ਕੀਤਾ ਅਤੇ 3120/- ਰੁਪਏ ਬ੍ਰਾਮਦ ਕਰਾਏ ਗਏ ।

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ 1 ਅਪ੍ਰੈਲ ਤੋਂ 11 ਅਪ੍ਰੈਲ ਤੱਕ ਕੀਤੀ ਗਈ ਕਾਰਗੁਜਾਰੀ

ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਹੈ । ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ, ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਜਾਗਰੁਕ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵੱਖ ਵੱਖ ਗਜਟਿਡ ਅਫਸਰਾਂ ਵੱਲੋਂ 22 ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਨਸ਼ੇ ਦਾ ਧੰਦਾ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖਿਲਾਫ ਜੰਗ ਜਾਰੀ ਹੈ ।

Advertisement
Advertisement
Advertisement
Advertisement
Scroll to Top