Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:03 pm

+91 90915 01313 , +91 90916 01313

punjabbanni@gmail.com
punjabbani@yahoo.com

ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ

ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ-ਡਾ. ਬਲਜੀਤ ਕੌਰ

ਪਟਿਆਲਾ, 16 ਅਪ੍ਰੈਲ : “ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸਮਾਜ ਦੇ ਅਣਗੌਲੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਐਨ.ਜੀ.ਓਜ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ।” ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਾਂ ਦੇ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਹ ਅੱਜ ਸੁਸਾਇਟੀ ਫਾਰ ਵੈਲਫੇਅਰ ਆਫ ਹੈਂਡੀਕੈਪਡ ਦੇ 58ਵੇਂ ਸਥਾਪਨਾ ਦਿਵਸ ਮੌਕੇ ਡੈਫ ਐਂਡ ਬਲਾਇੰਡ ਸਕੂਲ, ਪਿੰਡ ਸੈਫਦੀਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਸ਼ਿਰਕਤ ਕਰਨ ਪੁੱਜੇ ਹੋਏ ਸਨ । ਉਨ੍ਹਾਂ ਨੇ ਕਿਹਾ ਕਿ ਦਿਵਿਆਂਗ ਬੱਚਿਆਂ ਦੀ ਅਵਾਜ਼ ਤੇ ਸੋਚ ਨੂੰ ਅਜਿਹੀਆਂ ਸੰਸਥਾਵਾਂ ਦੀ ਮਦਦ ਨਾਲ ਬਹੁਤ ਦੂਰ ਤੱਕ ਪਹੁੰਚਾਇਆ ਜਾਵੇਗਾ, ਜਿੱਥੇ ਤੱਕ ਇਹ ਪਹੁੰਚਣ ਦੀ ਹੱਕਦਾਰ ਹੈ ।

ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਦੇ 58ਵੇਂ ਸਥਾਪਨਾ ਦਿਵਸ ਮੌਕੇ ਸ਼ਿਰਕਤ, ਪੰਜ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਇਸ ਮੌਕੇ ਡਾ. ਬਲਜੀਤ ਕੌਰ ਨੇ ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਵੱਲੋਂ ਬੋਲਣ, ਸੁਨਣ ਅਤੇ ਦੇਖਣ ਤੋਂ ਅਸਮਰੱਥ ਬੱਚਿਆਂ ਦੀ ਭਲਾਈ ਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸੁਸਾਇਟੀ ਨੂੰ ਸਕੂਲ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ । ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਲਈ ਸਮਾਜ ਦੇ ਹਰ ਵਰਗ ਨੂੰ ਨਾਲ ਲੈਕੇ ਚੱਲ ਰਹੀ ਹੈ ।

ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ

ਉਨ੍ਹਾਂ ਕਿਹਾ ਕਿ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ ਪਰੰਤੂ ਕਿਤੇ ਨਾ ਕਿਤੇ ਕੋਈ ਫਰਕ ਰਹਿ ਜਾਂਦਾ ਹੈ ਅਤੇ ਇਹ ਫਰਜ ਅਜਿਹੀਆਂ ਸੰਸਥਾਵਾਂ ਹੀ ਦੂਰ ਕਰਦੀਆਂ ਹਨ । ਡਾ. ਬਲਜੀਤ ਕੌਰ ਨੇ ਮੁਕਤਸਰ ਜ਼ਿਲ੍ਹੇ ਵਿੱਚ ਆਪਣੇ ਵੱਲੋਂ ਲੋਕਾਂ ਦੀਆਂ ਅੱਖਾਂ ਦੀਆਂ ਬਿਮਾਰੀਆਂ ਦਾ ਇਲਾਜ ਕਰਨ ਦਾ ਤਜਰਬਾ ਸਾਂਝਾ ਕਰਦਿਆਂ ਅਪੀਲ ਕੀਤੀ ਕਿ ਸਾਨੂੰ ਮਰਨ ਉਪਰੰਤ ਆਪਣੀਆਂ ਅੱਖਾਂ ਦਾਨ ਕਰਨ ਦੀ ਜਿਉਂਦੇ ਜੀਅ ਪ੍ਰਣ ਕਰਨਾ ਚਾਹੀਦਾ ਹੈ । ਉਨ੍ਹਾਂ ਨੇ ਜਨਮ ਤੋਂ ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਪ੍ਰੰਤੂ ਵਿਸ਼ਵ ਪ੍ਰਸਿੱਧ ਹਸਤੀ, ਹੈਲਨ ਕੇਲਰ ਦੀ ਉਦਾਹਰਣ ਦਿੰਦਿਆਂ ਡੈਫ ਐਂਡ ਬਲਾਇੰਡ ਸਕੂਲ ਦੇ ਅਧਿਆਪਕਾਂ ਦੀ ਪ੍ਰਸ਼ੰਸਾ ਕਰਦਿਆਂ ਆਖਿਆ ਕਿ ਇਹਨਾਂ ਵੱਲੋਂ ਦਿਖਾਏ ਰਸਤੇ ਸਦਕਾ ਇਹ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰ ਰਹੇ ਹਨ ।

ਪਟਿਆਲਾ ਸਕੂਲ ਫਾਰ ਦੀ ਡੈੱਫ਼ ਐਂਡ ਬਲਾਇੰਡ ਦੇ ਵਿਦਿਆਰਥੀਆਂ ਵੱਲੋਂ ਦਿਲਚਸਪ ਰੰਗਾਰੰਗ ਪੇਸ਼ਕਾਰੀਆਂ

ਸੁਸਾਇਟੀ ਦੇ ਸਕੱਤਰ ਕਰਨਲ ਕਰਮਿੰਦਰ ਸਿੰਘ ਦੀ ਅਗਵਾਈ ਹੇਠਲੇ ਇਸ ਸਮਾਗਮ ਵਿੱਚ ਪਟਿਆਲਾ ਸਕੂਲ ਫਾਰ ਦੀ ਡੈੱਫ਼, ਸਕੂਲ ਫਾਰ ਦੀ ਬਲਾਇੰਡ ਅਤੇ ਪਟਿਆਲਾ ਸਕੂਲ ਫਾਰ ਦੀ ਡੈੱਫ਼ ਬਲਾਇੰਡ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਬੱਚੇ ਕਿਸੇ ਵੀ ਪਾਸੋਂ ਵਿਹੂਣੇ ਨਹੀਂ ਸਗੋਂ ਵਿਲੱਖਣ ਕਲਾ ਦੇ ਮਾਲਕ ਹਨ ਅਤੇ ਸਰੀਰਕ ਪੱਖੋਂ ਚੁਣੌਤੀ ਭਰਪੂਰ ਬੱਚਿਆਂ ਨੂੰ ਅੱਗੇ ਵਧਣ ਤੋਂ ਕੋਈ ਨਹੀਂ ਰੋਕ ਸਕਦਾ । ਡਾ. ਬਲਜੀਤ ਕੌਰ ਨੇ ਕਿਹਾ ਕਿ ਸਰੀਰਕ ਪੱਖੋਂ ਕਿਸੇ ਅੰਗ ਤੋਂ ਵਾਂਝੇ ਹੋਣ ਨਾਲ ਕੋਈ ਵਿਅਕਤੀ ਅਧੂਰਾ ਨਹੀਂ ਹੁੰਦਾ ਸਗੋਂ ਮਾਨਸਿਕ ਤੌਰ ‘ਤੇ ਅਧੂਰੇ ਹੋਣਾ ਵੱਡੀ ਘਾਟ ਹੈ, ਇਸ ਲਈ ਅਜਿਹੇ ਬੱਚਿਆਂ ਲਈ ਕੰਮ ਕਰ ਰਹੀ ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਦੀ ਮਦਦ ਲਈ ਪੰਜਾਬ ਸਰਕਾਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ । ਕੈਬਨਿਟ ਮੰਤਰੀ ਨੇ ਕਿਹਾ ਕਿ ਆਪਣੇ ਆਪ ਨੂੰ ਪੱਛੜ ਗਿਆ ਸਮਝਣ ਵਾਲੇ ਲੋਕਾਂ ਲਈ ਕੰਮ ਕਰਨ ਵਾਲੀਆਂ ਐਨ. ਜੀ. ਓਜ਼. ਦੀ ਜਿੰਨੀ ਵੀ ਪ੍ਰਸ਼ੰਸਾ ਕੀਤੀ ਜਾਵੇ, ਉਨੀ ਥੋੜੀ ਹੈ ਇਸ ਲਈ ਭਗਵੰਤ ਸਿੰਘ ਮਾਨ ਸਰਕਾਰ ਵੀ ਅਜਿਹੀਆਂ ਸੰਸਥਾਵਾਂ ਨੂੰ ਨਾਲ ਲੈਕੇ ਚੱਲ ਰਹੀ ਹੈ ।

ਇਸ ਸਕੂਲ ਵਿੱਚ ਪੰਜਾਬ ਸਮੇਤ 13 ਰਾਜਾਂ ਦੇ 450 ਤੋਂ ਵੱਧ ਦਿਵਿਆਂਗ ਵਿਦਿਆਰਥੀ ਪੜ੍ਹਦੇ ਹਨ

ਸੁਸਾਇਟੀ ਫਾਰ ਵੈਲਫੇਅਰ ਆਫ਼ ਹੈਂਡੀਕੈਪਡ ਦੇ ਸਕੱਤਰ ਕਰਨਲ ਕਰਮਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੂਲ ਵਿੱਚ ਪੰਜਾਬ ਸਮੇਤ 13 ਰਾਜਾਂ ਦੇ 450 ਤੋਂ ਵੱਧ ਦਿਵਿਆਂਗ ਵਿਦਿਆਰਥੀ ਪੜ੍ਹਦੇ ਹਨ ਤੇ ਉਨ੍ਹਾਂ ਨੂੰ ਸਮਰੱਥ ਬਣਾਉਣਾ ਸਾਡੇ ਲਈ ਚੁਣੌਤੀ ਭਰਿਆ ਹੁੰਦਾ ਹੈ । ਉਨ੍ਹਾਂ ਕਿਹਾ ਕਿ ਇਹ ਸੁਸਾਇਟੀ 58 ਸਾਲਾਂ ਤੋਂ ਅਜਿਹੇ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰ ਰਹੀ ਹੈ ।  ਇਸ ਮੌਕੇ ਏ. ਡੀ. ਸੀ. (ਜ) ਇਸ਼ਾ ਸਿੰਗਲ, ਸੁਸਾਇਟੀ ਦੇ ਖ਼ਜ਼ਾਨਚੀ ਪਵਨ ਗੋਇਲ, ਬ੍ਰਿਗੇਡੀਅਰ ਆਰ. ਐਸ. ਮਾਨ, ਜਗਜੀਤ ਸਰੀਨ, ਰੂਪ ਕੰਬੋਜ, ਐਸ. ਕੇ. ਕੋਛੜ, ਬਾਬਾ ਗੁਰਨਾਮ ਸਿੰਘ, ਸ਼ਿਵ ਦੱਤ ਯੂ. ਕੇ., ਡੈਫ ਸਕੂਲ ਦੇ ਪ੍ਰਿੰਸੀਪਲ ਰੇਨੂੰ ਸਿੰਗਲਾ, ਬਲਾਇੰਡ ਸਕੂਲ ਦੇ ਪ੍ਰਿੰਸੀਪਲ ਕਵਿਤਾ ਤੋਂ ਇਲਾਵਾ ਵੱਡੀ ਗਿਣਤੀ ਦਿਵਿਆਂਗ ਬੱਚੇ ਅਤੇ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਨੇ ਵੀ ਸ਼ਿਰਕਤ ਕੀਤੀ ।

Advertisement
Advertisement
Advertisement
Advertisement
Scroll to Top