Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 12:42 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਨੇ ਸੁਖਬੀਰ ਬਾਦਲ ਵੱਲੋਂ ਵਾਰ ਵਾਰ ਤਖ਼ਤ ਸਾਹਿਬਾਨ ਅਤੇ ਤਖ਼ਤਾਂ ਦੇ ਜੱਥੇਦਾਰਾਂ ਪ੍ਰਤੀ ਵਰਤੀ ਜਾ ਰਹੀ ਭਾਸ਼ਾ ਦਾ ਕੀਤਾ ਸਖ਼ਤ ਵਿਰੋਧ

ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਨੇ ਸੁਖਬੀਰ ਬਾਦਲ ਵੱਲੋਂ ਵਾਰ ਵਾਰ ਤਖ਼ਤ ਸਾਹਿਬਾਨ ਅਤੇ ਤਖ਼ਤਾਂ ਦੇ ਜੱਥੇਦਾਰਾਂ ਪ੍ਰਤੀ ਵਰਤੀ ਜਾ ਰਹੀ ਭਾਸ਼ਾ ਦਾ ਕੀਤਾ ਸਖ਼ਤ ਵਿਰੋਧ

ਚੰਡੀਗੜ :  ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਸੁਖਬੀਰ ਬਾਦਲ ਵੱਲੋਂ ਤਖ਼ਤ ਸਹਿਬਾਨਾਂ ਅਤੇ ਤਖ਼ਤ ਸਹਿਬਾਨ ਦੇ ਜੱਥੇਦਾਰਾਂ ਪ੍ਰਤੀ ਵਰਤੀ ਗਈ ਅਪਮਾਨਜਨਕ ਸ਼ਬਦਾਵਲੀ ਦਾ ਸਖ਼ਤ ਸ਼ਬਦਾਂ ਨਾਲ ਵਿਰੋਧ ਕੀਤਾ ਹੈ । ਜਾਰੀ ਬਿਆਨ ਵਿੱਚ ਮੈਬਰਾਂ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਤਖਤਾਂ ਨੂੰ ਦਿੱਲੀ ਦੇ ਕਬਜੇ ਹੇਠ ਦੱਸਣਾ, ਸੁਖਬੀਰ ਬਾਦਲ ਨੂੰ ਸ਼ੋਭਦਾ ਨਹੀਂ । ਸੁਖਬੀਰ ਬਾਦਲ ਆਪਣੇ ਨੈਤਿਕ ਤੌਰ ਤੇ ਗੁਆਚ ਚੁੱਕੇ ਸਿਆਸੀ ਅਧਾਰ ਨੂੰ ਬਰਦਾਸ਼ਤ ਨਹੀਂ ਕਰ ਪਾਏ, ਇਸ ਦੇ ਇਲਮ ਵਿੱਚ ਅਜਿਹੀਆਂ ਕੋਝੀਆਂ ਹਰਕਤਾਂ ਤੇ ਉਤਰੇ ਹਨ ।

ਤਖ਼ਤ ਸਾਹਿਬਾਨ ਅਤੇ ਤਖ਼ਤਾਂ ਦੇ ਜਥੇਦਾਰਾਂ ਪ੍ਰਤੀ ਅੱਜ ਤੱਕ ਨਾ ਕਿਸੇ ਦੀ ਨਾ ਜੁਰਤ ਹੋਈ ਹੈ

ਭਰਤੀ ਕਮੇਟੀ ਮੈਬਰਾਂ ਨੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਤਖ਼ਤ ਸਾਹਿਬਾਨ ਅਤੇ ਤਖ਼ਤਾਂ ਦੇ ਜਥੇਦਾਰਾਂ ਪ੍ਰਤੀ ਅੱਜ ਤੱਕ ਨਾ ਕਿਸੇ ਦੀ ਨਾ ਜੁਰਤ ਹੋਈ ਹੈ ਅਤੇ ਨਾ ਕੋਈ ਕਰ ਸਕਦਾ ਹੈ,ਕਿ ਓਹਨਾ ਨੂੰ ਗੁਲਾਮ ਬਣਾਇਆ ਜਾ ਸਕੇ ਜਾਂ ਆਪਣੇ ਅਧੀਨ ਕਰ ਲਿਆ ਜਾਵੇ । ਭਰਤੀ ਕਮੇਟੀ ਮੈਬਰਾਂ ਨੇ ਇਹ ਜਰੂਰ ਕਿਹਾ ਕਿ ਇਹ ਕੋਸ਼ਿਸ਼ ਖੁਦ ਸੁਖਬੀਰ ਸਿੰਘ ਬਾਦਲ ਆਪਣੇ ਸੱਤਾ ਕਾਲ ਵਿੱਚ ਕਰਨ ਦੀ ਗਲਤੀ ਜਰੂਰ ਕਰ ਚੁੱਕਾ, ਜਿਸ ਤਹਿਤ ਉਸ ਨੇ ਆਪਣੀ ਸਿਆਸੀ ਤਾਕਤ ਦੇ ਅਧਾਰ ਤੇ ਸਿੰਘ ਸਾਹਿਬਾਨ ਨੂੰ ਸਰਕਾਰੀ ਰਿਹਾਇਸ਼ ਤੇ ਤਲਬ ਕਰਕੇ ਬਲਾਤਕਾਰੀ ਸਾਧ ਨੂੰ ਮੁਆਫੀ ਦਿਵਾਈ, ਜਿਸ ਦਾ ਨਤੀਜਾ ਅੱਜ ਪੂਰੀ ਸਿੱਖ ਕੌਮ ਨੂੰ ਭੁਗਤਣਾ ਪਿਆ, ਸਿੱਖਾਂ ਦੀ ਨੁਮਾਇੰਦਾ ਸਿਆਸੀ ਜਮਾਤ ਨੂੰ ਭੁਗਤਣਾ ਪਿਆ । ਸੁਖਬੀਰ ਸਿੰਘ ਬਾਦਲ ਦੀ ਇਸ ਗਲਤੀ ਨੇ ਉਸ ਦਾ ਨੈਤਿਕ ਸਿਆਸੀ ਅਧਾਰ ਅਤੇ ਵਜੂਦ ਤਾਂ ਖਤਮ ਕੀਤਾ ਸਗੋ ਅੱਜ ਤੱਕ ਪੰਥਕ ਸਿਆਸੀ ਜਮਾਤ ਦੇ ਪੈਰ ਨਹੀਂ ਲੱਗ ਸਕੇ । ਇਸ ਦੇ ਨਾਲ ਹੀ ਭਰਤੀ ਕਮੇਟੀ ਮੈਬਰਾਂ ਨੇ ਸੁਖਬੀਰ ਸਿੰਘ ਨੂੰ ਬਾਦਲ ਨੂੰ ਆਪਣੀ ਇਸ ਬੱਜਰ ਗਲਤੀ ਲਈ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਲਈ ਕਿਹਾ ।

ਸੁਖਬੀਰ ਬਾਦਲ ਅੱਜ ਜਿੱਥੇ ਗੁਰੂ ਸਾਹਿਬਾਨ ਵਲੋਂ ਵਰਸੋਏ ਤਖਤਾਂ ਨੂੰ ਗੁਲਾਮ ਦੱਸ ਕੇ ਕੌਮ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈ 

ਜਾਰੀ ਬਿਆਨ ਵਿੱਚ ਮੈਬਰਾਂ ਨੇ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਹਰਗੋਬਿੰਦ ਸਿੰਘ ਸਾਹਿਬ ਵੱਲੋ ਵਰਸੋਏ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਦੂਜੇ ਤਖਤਾਂ ਦੇ ਸਨਮਾਨ, ਸਰਵਉੱਚਤਾ ਅਤੇ ਸੰਕਲਪ ਨੂੰ ਤੋੜਨ ਲਈ ਵੱਡੀ ਸੁਖਬੀਰ ਸਿੰਘ ਬਾਦਲ ਵੱਡੀ ਸਾਜਿਸ਼ ਰਚ ਚੁੱਕੇ ਹਨ । ਸਿੱਖ ਕੌਮ ਹਮੇਸ਼ਾ ਧਾਰਮਿਕ, ਰਾਜਸੀ, ਸਮਾਜਿਕ ਖੇਤਰ ਵਿੱਚ ਆਈਆਂ ਦਰਪੇਸ਼ ਮੁਸ਼ਕਿਲਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੇਧ ਲੈਂਦੀ ਹੈ । ਸੁਖਬੀਰ ਬਾਦਲ ਅੱਜ ਜਿੱਥੇ ਗੁਰੂ ਸਾਹਿਬਾਨ ਵਲੋਂ ਵਰਸੋਏ ਤਖਤਾਂ ਨੂੰ ਗੁਲਾਮ ਦੱਸ ਕੇ ਕੌਮ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ।

ਭਰਤੀ ਕਮੇਟੀ ਨੇ ਐਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਕੀਤੀ ਅਪੀਲ

ਭਰਤੀ ਕਮੇਟੀ ਨੇ ਐਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਓਹ ਇਸ ਵਰਤਾਰੇ ਨੂੰ ਮੂਕ ਦਰਸ਼ਕ ਬਣ ਕੇ ਨਾ ਵੇਖਣ। ਐਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੁਰੰਤ ਸਖਤ ਕਾਰਵਾਈ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਖਿਲਾਫ ਫੌਜਦਾਰੀ ਕੇਸ ਦਰਜ ਕਰਵਾਉਣ। ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕਿ ਐਸਜੀਪੀਸੀ ਪ੍ਰਧਾਨ ਦਾ ਇਖਲਾਕੀ ਫਰਜ਼ ਅਤੇ ਜ਼ਿੰਮੇਵਾਰੀ ਹੈ ਕਿ ਓਹ ਖੁਦ ਅੱਗੇ ਆਕੇ ਪੰਥ ਨੂੰ ਢਾਅ ਲਗਾਏ ਜਾਣ ਵਾਲੇ ਮਾਮਲਿਆਂ ਵਿੱਚ ਅਗਵਾਈ ਕਰਨ। ਇਸ ਦੇ ਨਾਲ ਹੀ ਮੈਬਰਾਂ ਨੇ ਕਿਹਾ ਕਿ ਇਹ ਕੋਈ ਛੋਟੀ ਗੱਲ ਨਹੀਂ ਹੈ ਕਿ ਆਪਣੇ ਧੜੇ ਦੇ ਮੁਖੀ ਬਣਦੇ ਹੀ ਆਪਣੀ ਬਦਲਾ ਲਊ ਭਾਵਨਾ ਹੇਠ ਤਖਤਾਂ ਸਾਹਿਬਾਨ ਨੂੰ ਦਿੱਲੀ ਦੇ ਤਖ਼ਤ ਸਾਹਮਣੇ ਗੁਲਾਮ ਕਰਾਰ ਦੇਣਾ ।

Advertisement
Advertisement
Advertisement
Advertisement
Scroll to Top