Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:57 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਗੁਰਲਾਲ ਘਨੌਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਤੇਪਲਾ ਅਤੇ ਥੂਹਾ ਪਿੰਡਾਂ ’ਚ ਲੱਖਾਂ ਰੁਪਏ ਦੀ ਗਰਾਂਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ

ਵਿਧਾਇਕ ਗੁਰਲਾਲ ਘਨੌਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਤੇਪਲਾ ਅਤੇ ਥੂਹਾ ਪਿੰਡਾਂ ’ਚ ਲੱਖਾਂ ਰੁਪਏ ਦੀ ਗਰਾਂਟਾਂ ਦੇ ਵਿਕਾਸ ਕਾਰਜ ਲੋਕ ਅਰਪਿਤ

ਘਨੌਰ/ਪਟਿਆਲਾ 16 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਹਾਈ ਸਕੂਲ ਥੂਹਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਪਲਾ ਵਿਖੇ ਲੱਖਾਂ ਰੁਪਏ ਦੀ ਗਰਾਂਟਾਂ ਨਾਲ ਹੋਏ ਵਿਕਾਸ ਕਾਰਜਾਂ ਨੂੰ ਸ. ਗੁਰਲਾਲ ਸਿੰਘ ਐਮਐਲਏ ਹਲਕਾ ਘਨੌਰ ਨੇ ਲੋਕ ਅਰਪਿਤ ਕੀਤਾ। ਇਸ ਉਦੇਸ਼ ਹੇਠ ਕਰਵਾਏ ਗਏ ਉਦਘਾਟਨ ਸਮਾਰੋਹ ਦੌਰਾਨ ਮੁੱਖ ਮਹਿਮਾਨ ਸ. ਗੁਰਲਾਲ ਸਿੰਘ ਘਨੌਰ ਵੱਲੋਂ ਪੰਜਾਬ ਸਰਕਾਰ ਦੀਆਂ ਸਿੱਖਿਆ ਖੇਤਰ ਵਿੱਚ ਹੋਈਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਨੇ ਤਿੰਨ ਸਾਲਾਂ ’ਚ ਸਕੂਲਾਂ ਦੀ ਕਾਇਆ ਕਲਪ ਕੀਤੀ ਹੈ । ਸਮਾਰੋਹ ਦੀ ਸ਼ੁਰੂਆਤ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਰਾਹੀਂ ਹੋਈ। ਸਕੂਲ ਮੁਖੀ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ ।

ਪੰਜਾਬ ਸਰਕਾਰ ਨੇ ਤਿੰਨ ਸਾਲਾਂ ’ਚ ਸਕੂਲਾਂ ਦੀ ਕਾਇਆ ਕਲਪ ਕੀਤੀ : ਗੁਰਲਾਲ ਘਨੌਰ
ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੇਪਲਾ ਵਿਖੇ 55 ਲੱਖ ਦੀ ਲਾਗਤ ਨਾਲ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ, ਜਿਸ ਵਿੱਚ ਸਕੂਲ ਦੀ ਨਵੀਂ ਉਸਾਰੀ ਚਾਰਦੀਵਾਰੀ, ਦੋ ਸਮਾਰਟ ਕਲਾਸ-ਰੂਮ, ਬੈਡਮਿੰਟਨ ਗਰਾਊਂਡ ਅਤੇ ਲਾਨ ਟੈਨਿਸ ਗਰਾਊਂਡ ਦਾ ਉਦਘਾਟਨ ਕੀਤਾ ਗਿਆ । ਵਿਦਿਆਰਥੀਆਂ ਵੱਲੋਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀਆਂ ਵੱਖ-ਵੱਖ ਐਕਟੀਵਿਟੀਆਂ ਪ੍ਰਦਰਸ਼ਨੀ ਰਾਹੀਂ ਦਰਸਾਈਆਂ ਗਈਆਂ । ਸਮਾਰਟ ਕਲਾਸ-ਰੂਮ ਵਿੱਚ ਪ੍ਰੋਜੈਕਟਰ ਰਾਹੀਂ ਵਿਦਿਆਰਥੀਆਂ ਦੀ ਪੜ੍ਹਾਈ ਸਬੰਧੀ ਡੈਮੋ ਦਿੱਤੀ ਗਈ, ਜਿਸ ਨਾਲ ਵਿਦਿਆਰਥੀਆਂ ਨੂੰ ਆਧੁਨਿਕ ਤਰੀਕੇ ਨਾਲ ਪੜ੍ਹਾਈ ਦੇ ਮਹੱਤਵ ਬਾਰੇ ਦੱਸਿਆ ਗਿਆ ।

ਸਕੂਲ ਮੁਖੀਆਂ ਵੱਲੋਂ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਕਿਹਾ ਅਤੇ ਯਾਦਗਾਰੀ ਚਿੰਨ੍ਹ ਦਿੱਤੇ

ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਖੇਤਰ ਦੇ ਵਿਦਿਆਰਥੀਆਂ ਲਈ ਬਹੁਤ ਉਪਰਾਲੇ ਕਰ ਰਹੀ ਹੈ ਤਾਂ ਜੋ ਹਰੇਕ ਹਰ ਬੱਚੇ ਨੂੰ ਗੁਣਵੱਤਾ ਪੂਰਨ ਸਿੱਖਿਆ ਅਤੇ ਅਨੁਕੂਲ ਸਿੱਖਣ-ਸਿਖਾਉਣ ਵਾਲਾ ਬਰਾਬਰ ਮਾਹੌਲ ਮਿਲ ਸਕੇ । ਇਸ ਮੌਕੇ ਤੇ ਪ੍ਰਿੰਸੀਪਲ ਅਮਨਜੋਤ ਕੌਰ, ਬੀ ਐਨ ਓ ਹਰਪ੍ਰੀਤ ਸਿੰਘ ਅਤੇ ਰਚਨਾ ਰਾਣੀ ਸਕੂਲ ਮੁਖੀ ਰਜਿੰਦਰ ਕੁਮਾਰ, ਸੰਜੀਵ ਲਤਾ ਹੈੱਡ ਮਿਸਟਰੈੱਸ ਮਦਨਪੁਰ ਚਲਹੇੜੀ, ਬੇਅੰਤ ਸਿੰਘ ਹੈੱਡ ਮਾਸਟਰ ਉਗਾਣੀ, ਐਸਐਮਸੀ ਕਮੇਟੀ ਚੇਅਰਮੈਨ ਬਲਜੀਤ ਕੌਰ, ਆਪ ਆਗੂ ਗੁਰਪ੍ਰੀਤ ਸਿੰਘ, ਸਰਪੰਚ ਰੁਪਿੰਦਰ ਸਿੰਘ, ਪਤਵੰਤੇ ਸੱਜਣ, ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰ, ਸਰਪੰਚ, ਪੰਚ, ਪ੍ਰੋਗਰਾਮ ਹਲਕਾ ਕੋਆਰਡੀਨੇਟਰ, ਪ੍ਰੋਗਰਾਮ ਵਿਭਾਗ ਕੋਆਰਡੀਨੇਟਰ ਦੌਲਤ ਰਾਮ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਰਹੇ ।

Advertisement
Advertisement
Advertisement
Advertisement
Scroll to Top