Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:08 pm

+91 90915 01313 , +91 90916 01313

punjabbanni@gmail.com
punjabbani@yahoo.com

ਰਿਸ਼ਵਤ ਲੈਂਦਿਆਂ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਗ੍ਰਿਫ਼ਤਾਰ

ਰਿਸ਼ਵਤ ਲੈਂਦਿਆਂ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਗ੍ਰਿਫ਼ਤਾਰ

ਚੰਡੀਗੜ੍ਹ:  ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ । ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਮੁਲਜ਼ਮ ਨੂੰ ਅਨਾਜ ਮੰਡੀ, ਕਾਹਨੂੰਵਾਨ ਦੇ ਇੱਕ ਆੜਤੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ।

ਮਾਰਕੀਟ ਕਮੇਟੀ ਕਾਹਨੂੰਵਾਨ ਨੇ ਦਸੰਬਰ 2024 ਵਿੱਚ ਉਸਦੀ ਫਰਮ ‘ਤੇ ਗਲਤ ਤਰੀਕੇ ਨਾਲ 18,610 ਰੁਪਏ ਦਾ ਜੁਰਮਾਨਾ ਲਗਾ ਦਿੱਤਾ ਸੀ

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਮਾਰਕੀਟ ਕਮੇਟੀ ਕਾਹਨੂੰਵਾਨ ਨੇ ਦਸੰਬਰ 2024 ਵਿੱਚ ਉਸਦੀ ਫਰਮ ‘ਤੇ ਗਲਤ ਤਰੀਕੇ ਨਾਲ 18,610 ਰੁਪਏ ਦਾ ਜੁਰਮਾਨਾ ਲਗਾ ਦਿੱਤਾ ਸੀ । ਇਸ ਮਾਮਲੇ ਨੂੰ ਹੱਲ ਕਰਨ ਦੀਆਂ ਵਾਰ-ਵਾਰ ਕੋਸ਼ਿਸ਼ਾਂ ਦੇ ਬਾਵਜੂਦ, ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਜੁਰਮਾਨਾ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ । ਕਣਕ ਦੀ ਖਰੀਦ ਦਾ ਸੀਜ਼ਨ ਨੇੜੇ ਆ ਰਿਹਾ ਸੀ ਜਿਸ ਕਾਰਨ ਸ਼ਿਕਾਇਤਕਰਤਾ ਨੂੰ ਆਪਣੀ ਦੂਜੀ ਫਰਮ, ਜੋ ਉਸਦੀ ਮਾਤਾ ਦੇ ਨਾਮ ‘ਤੇ ਰਜਿਸਟਰਡ ਹੈ, ਦੇ ਮਿਆਦ ਪੁੱਗ ਚੁੱਕੇ ਲਾਇਸੈਂਸ ਨੂੰ ਰੀਨਿਊ ਕਰਨ ਦੀ ਲੋੜ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਸਨੇ ਦੋਵਾਂ ਮਾਮਲਿਆਂ ਨੂੰ ਸੁਲਝਾਉਣ ਲਈ ਉਕਤ ਮੁਲਜ਼ਮ ਰਸ਼ਪਾਲ ਸਿੰਘ ਕੋਲ ਪਹੁੰਚ ਕੀਤੀ, ਤਾਂ ਇਸ ਮੰਡੀ ਸੁਪਰਵਾਈਜ਼ਰ ਨੇ ਰਿਸ਼ਵਤ ਵਜੋਂ 8,000 ਰੁਪਏ ਦੀ ਮੰਗ ਕੀਤੀ ਪਰ ਉਸਦੇ ਜ਼ੋਰ ਪਾਉਣ ਤੋਂ ਬਾਅਦ ਰਿਸ਼ਵਤ ਦੀ ਰਕਮ ਘਟਾ ਕੇ 7,000 ਰੁਪਏ ਕਰ ਦਿੱਤੀ ਗਈ ।

ਮੁੱਢਲੀ ਤਸਦੀਕ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਇੱਕ ਜਾਲ ਵਿਛਾਇਆ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਰਸ਼ਪਾਲ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਉਕਤ ਮੁਲਜ਼ਮ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮੁਕੱਦਮੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top