Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:08 am

+91 90915 01313 , +91 90916 01313

punjabbanni@gmail.com
punjabbani@yahoo.com

ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਕੂਲ ਆਧੁਨਿਕ ਸਹੂਲਤਾਂ ਨਾਲ ਹੋਏ ਲੈਸ : ਡਾ. ਬਲਬੀਰ ਸਿੰਘ

ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਕੂਲ ਆਧੁਨਿਕ ਸਹੂਲਤਾਂ ਨਾਲ ਹੋਏ ਲੈਸ : ਡਾ. ਬਲਬੀਰ ਸਿੰਘ

ਪਟਿਆਲਾ, 17 ਅਪ੍ਰੈਲ : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਜੋ ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਨ, ਉਨ੍ਹਾਂ ਸਕੂਲਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਵਿੱਚ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਕਰ ਦਿੱਤਾ ਹੈ, ਇਹ ਪ੍ਰਗਟਾਵਾ ਉਨ੍ਹਾਂ ਪਟਿਆਲਾ ਦਿਹਾਤੀ ਹਲਕੇ ਦੇ ਚਾਰ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਕਿਹਾ ਉਹ ਕਰਕੇ ਦਿਖਾਇਆ : ਸਿਹਤ ਮੰਤਰੀ

ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਬਿਜਲੀ, ਰੁਜ਼ਗਾਰ ਅਤੇ ਹੋਰ ਸਾਰੇ ਖੇਤਰਾਂ ਵਿੱਚ ਪਿਛਲੇ ਤਿੰਨ ਸਾਲਾਂ ਦੌਰਾਨ ਵਿਆਪਕ ਵਿਕਾਸ ਹੋਇਆ ਹੈ । ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋ ਰਿਹਾ ਹੈ ਕਿਉਂਕਿ ਸੂਬਾ ਸਰਕਾਰ ਦਾ ਉਦੇਸ਼ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਕਿਹਾ ਹੈ, ਉਹ ਹਕੀਕਤ ਵਿੱਚ ਕਰਕੇ ਦਿਖਾਇਆ ਹੈ, ਜਿਸ ਦੀ ਮਿਸਾਲ ਸੂਬੇ ਦੇ 12 ਹਜ਼ਾਰ ਸਕੂਲਾਂ ’ਚ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜ ਸਭ ਦੇ ਸਾਹਮਣੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਸਕੂਲਾਂ ਵਿੱਚ ਕੈਂਪਸ ਮੈਨੇਜਰ ਅਤੇ ਸੁਰੱਖਿਆ ਗਾਰਡ ਨਿਯੁਕਤ ਕੀਤੇ ਗਏ ਹਨ ਅਤੇ ਸਰਕਾਰੀ ਸਕੂਲਾਂ ਦੇ ਰੱਖ-ਰਖਾਵ ’ਤੇ ਸੂਬਾ ਸਰਕਾਰ ਵੱਲੋਂ ਸਾਲਾਨਾ 200 ਕਰੋੜ ਰੁਪਏ ਤੋਂ ਵੱਧ ਖਰਚਾ ਕੀਤਾ ਜਾਂਦਾ ਹੈ ।

ਸਰਕਾਰੀ ਸਕੂਲਾਂ ‘ਚ ਬਿਜਨੈਸ ਬਲਾਸਟਰ ਸਕੀਮ ਨੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਿਆ

ਆਪਣੇ ਸੰਬੋਧਨ ਦੌਰਾਨ ਡਾ. ਬਲਬੀਰ ਸਿੰਘ ਨੇ ਪੁਰਾਣੀਆਂ ਰਵਾਇਤੀ ਪਾਰਟੀਆਂ ਉੱਤੇ ਤਨਜ਼ ਕਸਦਿਆਂ ਕਿਹਾ ਕਿ ਏ. ਬੀ. ਸੀ. ਅਕਾਲੀ ਦਲ, ਬੀ. ਜੇ. ਪੀ. ਅਤੇ ਕਾਂਗਰਸ ਨੇ ਆਪਣੀ ਸੌੜੀ ਰਾਜਨੀਤੀ ਕਰਦਿਆਂ ਸੂਬੇ ਚ ਗੈਂਗਸਟਰ ਪੈਦਾ ਕੀਤੇ ਤੇ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਧੱਕਿਆ ਹੈ। ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਕੂਲ ਆਫ਼ ਐਮੀਨੈਂਸ ਵਰਗੀਆਂ ਪਹਿਲ ਕਦਮੀਆ ਕਰ ਰਹੀ ਹੈ ਜਿੱਥੋਂ ਪੜੇ ਵਿਦਿਆਰਥੀ ਕੌਮਾਂਤਰੀ ਪੱਧਰ ਦੇ ਉੱਦਮੀਆਂ ਵਿੱਚ ਆਪਣਾ ਨਾਮ ਦਰਜ ਕਰਵਾਉਣਗੇ ।

ਸਰਕਾਰੀ ਸਕੂਲਾਂ ਦੇ ਪੜ੍ਹੇ ਵਿਦਿਆਰਥੀ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਵ ਲਿਆਉਂਦਿਆਂ ਜੋ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ ਇਹ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਉਨ੍ਹਾਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਦੇ ਉਦੇਸ਼ ਨਾਲ ਬਣਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਸਿੱਖਿਆ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਮਿਆਰੀ ਸਿੱਖਿਆ ਪ੍ਰਾਪਤ ਕਰ ਸਕਣ ਅਤੇ ਜੀਵਨ ਵਿੱਚ ਬੁਲੰਦੀਆਂ ਛੂਹ ਸਕਣ ਤੇ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ ।

ਏ. ਬੀ. ਸੀ. ਰਵਾਇਤੀ ਪੁਰਾਣੀਆਂ ਪਾਰਟੀਆਂ ਨੌਜਵਾਨਾਂ ਨੂੰ ਗੈਂਗਸਟਰ ਬਣਾਉਣ ਤੇ ਨਸ਼ੇ ਵੱਲ ਧੱਕਣ ਲਈ ਜ਼ਿੰਮੇਵਾਰ : ਡਾ. ਬਲਬੀਰ ਸਿੰਘ

ਉਨ੍ਹਾਂ ਵਿਦਿਆਰਥੀਆਂ ਵੱਲੋਂ ਲਗਾਈਆਂ ਪ੍ਰਦਰਸ਼ਨੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਿਵੇਕਲੀ ਬਿਜਨੈਸ ਬਲਾਸਟਰ ਸਕੀਮ ਤਹਿਤ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਦਿੰਦਿਆਂ 2000 ਰੁਪਏ ਦੀ ਮਦਦ ਦੇ ਕੇ ਉਨ੍ਹਾਂ ਵੱਲੋਂ ਬਣਾਈਆਂ ਵਸਤਾਂ ਨੂੰ ਪ੍ਰਦਰਸ਼ਤ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਹੁਨਰ ਨਿੱਖਰ ਕੇ ਸਾਹਮਣੇ ਆਇਆ ਹੈ । ਅੱਜ ਕੈਬਨਿਟ ਮੰਤਰੀ ਡਾ ਬਲਬੀਰ ਸਿੰਘ ਵੱਲੋਂ ਸਰਕਾਰੀ ਸਕੂਲ ਸਿੱਧੂਵਾਲ, ਸਰਕਾਰੀ ਸਕੂਲ ਜੱਸੋਵਾਲ, ਸਰਕਾਰੀ ਸਕੂਲ ਪਿੰਡ ਲੰਗ, ਸਰਕਾਰੀ ਸਕੂਲ ਲਚਕਾਣੀ ਤੇ ਸਰਕਾਰੀ ਸਕੂਲ  ਬਖ਼ਸ਼ੀਵਾਲ ਸਕੂਲ ਵਿਖੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਲੱਖਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਐਡਵੋਕੇਟ ਰਾਹੁਲ ਸੈਣੀ, ਜਸਬੀਰ ਸਿੰਘ ਗਾਂਧੀ, ਡਿਪਟੀ ਡੀ. ਓ. ਰਵਿੰਦਰ ਸਿੰਘ, ਹਰਪਾਲ ਸਿੰਘ ਵਿਰਕ, ‌ਪ੍ਰਿੰਸੀਪਲ ਅਮਨਦੀਪ ਕੌਰ, ਸਰਪੰਚ ਗੁਰਨਾਮ ਸਿੰਘ, ਬੀ. ਪੀ. ਓ. ਜਸਵਿੰਦਰ ਸਿੰਘ, ਸਰਪੰਚ ਜਸਵਿੰਦਰ ਕੌਰ, ਦੀਪਕ ਕੁਮਾਰ, ਬਲਜੀਤ ਸਿੰਘ ਸੋਹੀ ਸਮੇਤ ਵੱਡੀ ਗਿਣਤੀ ਸਕੂਲ ਵਿਦਿਆਰਥੀ, ਮਾਪੇ, ਅਧਿਆਪਕ ਦੇ ਪਿੰਡ ਵਾਸੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top