Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:07 am

+91 90915 01313 , +91 90916 01313

punjabbanni@gmail.com
punjabbani@yahoo.com

ਮਾਨ ਸਰਕਾਰ ਨੇ ਫੜੀ ਪੰਜਾਬ 'ਚ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੀ ਬਾਂਹ-ਨੀਨਾ ਮਿੱਤਲ

ਮਾਨ ਸਰਕਾਰ ਨੇ ਫੜੀ ਪੰਜਾਬ 'ਚ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੀ ਬਾਂਹ-ਨੀਨਾ ਮਿੱਤਲ

-ਰਾਜਪੁਰਾ ਹਲਕੇ ਦੇ ਲੋਕਾਂ ਨੇ ਵੀ ਪੰਜਾਬ ਸਰਕਾਰ ਦਾ ਕੀਤਾ ਹੈ ਵਿਸ਼ੇਸ਼ ਧੰਨਵਾਦ-ਮਿੱਤਲ
ਰਾਜਪੁਰਾ, 17 ਅਪ੍ਰੈਲ : ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਹੈ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਅਨੁਸੂਚਿਤ ਜਾਤੀਆਂ ਅਤੇ ਜਨ ਜਾਤੀਆਂ ਦੀ ਬਾਂਹ ਫੜੀ ਹੈ । ਉਨ੍ਹਾਂ ਨੇ ਅੱਜ ਇੱਥੇ ਪ੍ਰੈਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ।

ਪਹਿਲਾਂ ਸ਼ਰਤਾਂ ਸਖ਼ਤ ਹੋਣ ਕਰਕੇ ਇਹ ਅਸਾਮੀਆਂ ਭਰੀਆਂ ਹੀ ਨਹੀਂ ਸੀ ਜਾਂਦੀਆਂ ਸਗੋਂ ਰਾਖਵਾਂ ਕਰਨ ਵੀ ਨਹੀਂ ਸੀ 

ਨੀਨਾ ਮਿੱਤਲ ਨੇ ਕਿਹਾ ਕਿ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਲਾਅ ਅਫ਼ਸਰਾਂ ਦੀਆਂ ਨਿਯੁਕਤੀਆਂ ਵਿੱਚ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਉਮੀਦਵਾਰਾਂ ਨੂੰ ਰਾਖਵੇਂਕਰਨ ਦਾ ਲਾਭ ਦੇਣ ਲਈ ਕਾਨੂੰਨ ਵਿੱਚ ਸੋਧ ਕੀਤੀ ਹੈ ਅਤੇ ਸ਼ਰਤਾਂ ਨੂੰ ਨਰਮ ਵੀ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਪਹਿਲਾਂ ਸ਼ਰਤਾਂ ਸਖ਼ਤ ਹੋਣ ਕਰਕੇ ਇਹ ਅਸਾਮੀਆਂ ਭਰੀਆਂ ਹੀ ਨਹੀਂ ਸੀ ਜਾਂਦੀਆਂ ਸਗੋਂ ਰਾਖਵਾਂ ਕਰਨ ਵੀ ਨਹੀਂ ਸੀ ।

ਅਸਲ ਹੱਕਦਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਹਨ
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸਲ ਅਰਥਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰ ਨੂੰ ਪ੍ਰਣਾਈ ਹੋਈ ਸਰਕਾਰ ਹੈ, ਜਿਸ ਨੇ ਸਮਾਜਿਕ ਬਰਾਬਰਤਾ ਦੇ ਸਿਧਾਂਤ ਉਪਰ ਅਸਲ ਅਰਥਾਂ ਵਿੱਚ ਪਹਿਰਾ ਦਿੱਤਾ ਹੈ । ਨੀਨਾ ਮਿੱਤਲ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਰਾਜਪੁਰਾ ਹਲਕੇ ਦੇ ਬਹੁਤ ਸਾਰੇ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਲੋਕਾਂ ਨੇ ਮਿਲ ਕੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਇਸ ਇਤਿਹਾਸਕ ਕਦਮ ਲਈ ਵਧਾਈ ਦਿੱਤੀ ਹੈ, ਜਿਸ ਦੇ ਅਸਲ ਹੱਕਦਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਅਰਵਿੰਦ ਕੇਜਰੀਵਾਲ ਹਨ, ਕਿਉਂਕਿ ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ । ਵਿਧਾਇਕ ਨੇ ਪਹਿਲਾਂ ਸ਼ਰਤਾਂ ਵਿੱਚ ਆਮਦਨ ਦੀ ਹੱਦ ਜਿਆਦਾ ਹੋਣ ਕਰਕੇ ਲਾਅ ਅਫ਼ਸਰਾਂ ਦੀਆਂ ਅਸਾਮੀਆਂ ਖਾਲੀ ਰਹਿਣ ਕਰਕੇ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਦੇ ਉਮੀਦਵਾਰ ਅਤੇ ਪੜ੍ਹੇ ਲਿਖੇ ਨੌਜਵਾਨ ਆਪਣੇ ਹੱਕਾਂ ਤੋਂ ਵਾਂਝੇ ਰਹਿ ਜਾਂਦੇ ਸਨ, ਪਰੰਤੂ ਹੁਣ ਅਜਿਹਾ ਨਹੀਂ ਹੋਵੇਗਾ, ਜਿਸ ਲਈ ਪੰਜਾਬ ਸਰਕਾਰ ਵਧਾਈ ਦੀ ਪਾਤਰ ਹੈ ।

Advertisement
Advertisement
Advertisement
Advertisement
Scroll to Top