Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:16 pm

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਮੁੱਖ ਮੰਤਰੀ ਵੱਲੋਂ ਪ੍ਰਤਾਪ ਬਾਜਵਾ ਦੀ ਆਲੋਚਨਾ; ਡਰ ਦੀ ਰਾਜਨੀਤੀ ਵਿੱਚ ਨਾ ਉਲਝੋ

ਪਟਿਆਲਾ, 14 ਅਪਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਚੇਤਾਵਨੀ ਦਿੱਤੀ ਕਿ ਉਹ ਧਮਕੀ ਅਤੇ ਦਹਿਸ਼ਤ ਦੀ ਰਾਜਨੀਤੀ ਵਿੱਚ ਸ਼ਾਮਲ ਹੋਣ ਤੋਂ ਗੁਰੇਜ਼ ਕਰਨ ਕਿਉਂਕਿ ਲੋਕ ਉਨ੍ਹਾਂ ਦੇ ਫੁੱਟਪਾਊ ਅਤੇ ਸ਼ਰਾਰਤੀ ਰਵੱਈਏ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ।

ਪੰਜਾਬ ਵਿਰੋਧੀ ਅਤੇ ਲੋਕ ਵਿਰੋਧੀ ਰੁਖ਼ ਲਈ ਵਿਰੋਧੀ ਧਿਰ ਦੀ ਨੁਕਤਾਚੀਨੀ

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਐਤਵਾਰ ਨੂੰ ਇੱਕ ਬੇਬੁਨਿਆਦ ਅਤੇ ਤਰਕਹੀਣ ਬਿਆਨ ਦਿੱਤਾ ਸੀ ਕਿ ਸੂਬੇ ਵਿੱਚ 50 ਬੰਬ ਸਮਗਲ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 18 ਫਟ ਗਏ ਹਨ ਅਤੇ 32 ਹੋਰ ਅਜੇ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇਸ ਤਰਕਹੀਣ ਬਿਆਨ ਦਾ ਉਦੇਸ਼ ਸਿਰਫ਼ ਲੋਕਾਂ ਨੂੰ ਡਰਾਉਣਾ ਅਤੇ ਉਨ੍ਹਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕਰਨਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਸਹਿਣਯੋਗ ਅਤੇ ਗੈਰ-ਵਾਜਬ ਹੈ ਕਿਉਂਕਿ ਸੂਬੇ ਦੇ ਲੋਕ ਅਜਿਹੇ ਆਗੂਆਂ ਨੂੰ ਕਦੇ ਮੁਆਫ਼ ਨਹੀਂ ਕਰਨਗੇ।

25 ਸਾਲ ਰਾਜ ਕਰਨ ਦਾ ਸੁਪਨਾ ਦੇਖਣ ਵਾਲਿਆਂ ਨੂੰ ਲੋਕਾਂ ਨੇ ਰਾਜਨੀਤਿਕ ਗੁਮਨਾਮੀ ਵਿੱਚ ਭੇਜਿਆ

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਨਾ ਤਾਂ ਸੂਬਾਈ ਅਤੇ ਨਾ ਹੀ ਕੇਂਦਰੀ ਏਜੰਸੀਆਂ ਕੋਲ ਕੋਈ ਜਾਣਕਾਰੀ ਹੈ ਪਰ ਕਾਂਗਰਸੀ ਆਗੂ ਨੇ ਇਹ ਗਲਤ ਅਤੇ ਅਪ੍ਰਸੰਗਿਕ ਬਿਆਨ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਰ੍ਹਾਂ ਦਾ ਉਦਾਸੀਨ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਗੈਰ-ਵਾਜਬ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਬੰਬਾਂ ਦੀ ਸਥਿਤੀ ਦੱਸਣ ਦੀ ਬਜਾਏ ਹੁਣ ਆਪਣੇ ਮਾੜੇ ਕੰਮ ਲਈ ਕਾਨੂੰਨ ਤੋਂ ਬਚਣ ਵਾਸਤੇ ਵਕੀਲਾਂ ਪਿੱਛੇ ਭੱਜ ਰਿਹਾ ਹੈ।

ਵਿਰੋਧੀ ਧਿਰ ਨੂੰ ਅਜਿਹੇ ਹੰਗਾਮੇ ਕਰਨ ਦੀ ਬਜਾਏ ਮੁੱਦਿਆਂ ‘ਤੇ ਆਧਾਰਿਤ ਰਾਜਨੀਤੀ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਨੂੰ ਅਜਿਹੇ ਹੰਗਾਮੇ ਕਰਨ ਦੀ ਬਜਾਏ ਮੁੱਦਿਆਂ ‘ਤੇ ਆਧਾਰਿਤ ਰਾਜਨੀਤੀ ‘ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਆਮ ਪਰਿਵਾਰ ਤੋਂ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦਾ ਹਮੇਸ਼ਾ ਮੰਨਣਾ ਸੀ ਕਿ ਉਨ੍ਹਾਂ ਨੂੰ ਸੂਬੇ ‘ਤੇ ਸ਼ਾਸਨ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਹ ਇਹ ਹਜ਼ਮ ਨਹੀਂ ਕਰ ਪਾ ਰਹੇ ਕਿ ਇੱਕ ਆਮ ਆਦਮੀ ਸੂਬੇ ਨੂੰ ਕੁਸ਼ਲਤਾ ਨਾਲ ਚਲਾ ਰਿਹਾ ਹੈ ।

ਇਨ੍ਹਾਂ ਆਗੂਆਂ ਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਬੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆ ਰਹੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿਆਣੇ ਲੋਕਾਂ ਨੇ ਸੱਤਾ ਦੌਰਾਨ ਮਹਿਲਾਂ ਦਾ ਸੁੱਖ ਮਾਣਨ ਵਾਲੇ ਇਨ੍ਹਾਂ ਆਗੂਆਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਹੈ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਦੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਣ ਵਾਲੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਰਸਤਾ ਦਿਖਾਇਆ ਹੈ ।

ਜਿਹੜੇ ਲੋਕ 25 ਸਾਲ ਰਾਜ ਕਰਨ ਦਾ ਦਾਅਵਾ ਕਰਦੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸਿਆਸੀ ਤੌਰ ‘ਤੇ ਗੁਮਨਾਮੀ ਵਿੱਚ ਭੇਜ ਦਿੱਤਾ ਹੈ

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ 25 ਸਾਲ ਰਾਜ ਕਰਨ ਦਾ ਦਾਅਵਾ ਕਰਦੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸਿਆਸੀ ਤੌਰ ‘ਤੇ ਗੁਮਨਾਮੀ ਵਿੱਚ ਭੇਜ ਦਿੱਤਾ ਹੈ । ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੇ ਅਜਿਹੇ ਹੰਕਾਰੀ ਆਗੂਆਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਢੁਕਵਾਂ ਸਬਕ ਸਿਖਾਇਆ ਹੈ । ਭਗਵੰਤ ਸਿੰਘ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਵੱਡੇ ਮਹਿਲਾਂ ਵਿੱਚ ਰਹਿਣ ਵਾਲੇ ਇਨ੍ਹਾਂ ਲੋਕਾਂ ਨੇ ਕਦੇ ਵੀ ਆਮ ਆਦਮੀ ਦੀ ਭਲਾਈ ਦੀ ਪਰਵਾਹ ਨਹੀਂ ਕੀਤੀ ਅਤੇ ਆਪਣੇ ਆਪ ਨੂੰ ਆਪਣੇ ਘਰਾਂ ਦੀਆਂ ਉੱਚੀਆਂ ਕੰਧਾਂ ਵਿੱਚ ਕੈਦ ਕਰ ਲਿਆ ।

Advertisement
Advertisement
Advertisement
Advertisement
Scroll to Top