Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 10:57 am

+91 90915 01313 , +91 90916 01313

punjabbanni@gmail.com
punjabbani@yahoo.com

ਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਬੀਬੀ ਜਗੀਰ ਕੌਰ ਦੀ ਸਖ਼ਤ ਤਾੜਨਾ, ਅਗਲੇ 24 ਘੰਟੇ ਵਿੱਚ ਲਿਖਤੀ ਜਨਤਕ ਮੁਆਫੀ ਮੰਗੋ, ਜਾਂ ਕਾਨੂੰਨ ਅਨੁਸਾਰ ਕੇਸ ਭੁਗਤਣ ਲਈ ਤਿਆਰ ਰਹੋ

ਕਾਲ ਰਿਕਾਰਡ ਵਾਇਰਲ ਕਰਨ ਵਾਲੇ ਸਖ਼ਸ਼ ਨੂੰ ਬੀਬੀ ਜਗੀਰ ਕੌਰ ਦੀ ਸਖ਼ਤ ਤਾੜਨਾ, ਅਗਲੇ 24 ਘੰਟੇ ਵਿੱਚ ਲਿਖਤੀ ਜਨਤਕ ਮੁਆਫੀ ਮੰਗੋ, ਜਾਂ ਕਾਨੂੰਨ ਅਨੁਸਾਰ ਕੇਸ ਭੁਗਤਣ ਲਈ ਤਿਆਰ ਰਹੋ

ਚੰਡੀਗੜ :  ਸ਼੍ਰੋਮਣੀ ਅਕਾਲੀ ਦਲ ਹਿਤੈਸ਼ੀ ਦੇ ਆਗੂ ਅਤੇ ਐਸ. ਜੀ. ਪੀ. ਸੀ. ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਫੋਨ ਕਰਕੇ ਹੋਈ ਗੱਲਬਾਤ ਨੂੰ ਗਲਤ ਸੰਦਰਭ ਵਿੱਚ ਪੇਸ਼ ਕਰਨ ਵਾਲੇ ਸਖ਼ਸ਼ ਖਿਲਾਫ ਕਾਨੂੰਨੀ ਰਾਇ ਲੈਣ ਤੋ ਬਾਅਦ FIR ਦਰਜ਼ ਕਰਵਾਉਣ ਲਈ ਅਗਲੀ ਕਾਰਵਾਈ ਤਿਆਰ ਕਰ ਲਈ ਗਈ ਹੈ । ਜਾਰੀ ਬਿਆਨ ਵਿੱਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਪਿਛਲੇ ਚਾਰ ਦਹਾਕਿਆਂ ਤੋਂ ਸਰਗਰਮ ਸਿਆਸਤ ਦਾ ਹਿੱਸਾ ਨੇ ਇਸ ਕਰਕੇ ਲਾਜ਼ਮੀ ਹੈ ਓਹਨਾ ਨਾਲ ਰਾਬਤਾ ਕਾਇਮ ਕਰਨ ਲਈ ਓਹਨਾ ਦਾ ਮੋਬਾਇਲ ਨੰਬਰ ਆਮ ਵਰਕਰ ਕੋਲ ਹੋਣਾ ਸੁਭਾਵਿਕ ਹੈ ।

ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ : ਬੀਬੀ ਜਗੀਰ ਕੌਰ

ਬੀਬੀ ਜਗੀਰ ਕੌਰ ਨੇ ਕਿਹਾ ਓਹਨਾ ਨੇ ਜ਼ਿੰਦਗੀ ਵਿੱਚ ਕਦੇ ਕਿਸੇ ਦਾ ਫੋਨ ਚੁੱਕਣ ਤੋਂ ਗ਼ੁਰੇਜ਼ ਨਹੀਂ ਕੀਤਾ,ਉਕਤ ਸਖ਼ਸ਼ ਵਲੋ ਓਹਨਾ ਨੂੰ ਮੋਬਾਈਲ ਨੰਬਰ ਉਪਰ ਕਾਲ ਕੀਤੀ ਗਈ, ਫਿਰ ਕਿਸੇ ਖਾਸ ਮਨਸ਼ਾ ਨਾਲ ਕਾਲ ਰਿਕਾਰਡ ਕੀਤੀ ਗਈ ਅਤੇ ਦੂਜੇ ਫੋਨ ਵੀਡਿਉ ਬਣਾ ਕੇ ਜਨਤਕ ਤੌਰ ਤੇ ਵਾਇਰਲ ਕਰਕੇ ਓਹਨਾ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ।

ਮੇਰੇ ਬੱਚਿਆਂ ਬਰਾਬਰ ਨੌਜਵਾਨ ਵਲੋ ਮੇਰੇ ਅਕਸ ਨੂੰ ਖਰਾਬ ਕਰਨ ਦੀ ਸਾਜ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ

ਬੀਬੀ ਜਗੀਰ ਕੌਰ ਨੇ ਕਿਹਾ ਕਿ ਮੇਰੇ ਬੱਚਿਆਂ ਬਰਾਬਰ ਨੌਜਵਾਨ ਵਲੋ ਮੇਰੇ ਅਕਸ ਨੂੰ ਖਰਾਬ ਕਰਨ ਦੀ ਸਾਜ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ । ਇਸ ਕਰਕੇ ਉਹ ਸਖ਼ਤ ਤਾੜਨਾ ਕਰਦੇ ਹਨ ਕਿ ਅਗਲੇ 24 ਘੰਟੇ ਵਿੱਚ ਜਾਂ ਤਾਂ ਜਨਤਕ ਤੌਰ ਤੇ ਲਿਖਤੀ ਮੰਗੀ ਜਾਵੇ ਜਾਂ ਫਿਰ ਅਗਲੀ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ, ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਨੇ ਓਹਨਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜਿਨ੍ਹਾਂ ਨੇ ਓਹਨਾ ਦੇ ਅਕਸ ਨੂੰ ਖਰਾਬ ਕਰਨ ਦੀ ਸਾਜਿਸ਼ ਹੇਠ ਰਿਕਾਰਡ ਕੀਤੀ ਗਈ ਆਡੀਓ ਅਤੇ ਬਣਾਈ ਗਈ ਵੀਡਿਉ ਨੂੰ ਓਹਨਾ ਨੂੰ ਬਗੈਰ ਜਾਣਕਾਰੀ ਦਿੱਤੇ ਅਤੇ ਪੱਖ ਲਏ, ਵੱਡੀ ਸਾਜਸ਼ ਦੇ ਪਾਤਰ ਬਣੇ ਹਨ, ਜੇਕਰ ਇਹ ਸੋਸ਼ਲ ਮੀਡੀਆ ਪਲੇਟਫਾਰਮ ਆਪੋ ਆਪਣੇ ਪੇਜ ਤੋ ਵੀਡਿਉ ਹਟਾ ਕੇ ਖੇਦ ਪ੍ਰਗਟ ਨਹੀਂ ਕਰਦੇ ਤਾਂ ਕਾਨੂੰਨੀ ਕਾਰਵਾਈ ਸੁਭਾਵਿਕ ਹੈ ।

ਇਹ ਔਰਤ ਜਗਤ ਦੀਆਂ ਭਾਵਨਾਵਾਂ ਅਤੇ ਆਜ਼ਾਦੀ ਤੇ ਸਿੱਧਾ ਹਮਲਾ ਹੈ

ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਔਰਤ ਜਗਤ ਦੀਆਂ ਭਾਵਨਾਵਾਂ ਅਤੇ ਆਜ਼ਾਦੀ ਤੇ ਸਿੱਧਾ ਹਮਲਾ ਹੈ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ । ਬੀਬੀ ਜਗੀਰ ਕੌਰ ਨੇ ਕਿਹਾ ਕਿ ਬਗੈਰ ਸਾਹਮਣੇ ਵਾਲੇ ਨੂੰ ਭਰੋਸੇ ਵਿੱਚ ਲਏ ਉਸ ਦੇ ਅਧਿਕਾਰ ਖੇਤਰ ਦੀ ਦੁਰਵਰਤੋਂ ਕਰਨੀ ਅਤੇ ਆਈਟੀ ਐਕਟ ਦੀ ਉਲੰਘਣਾ ਕਰਨ ਦਾ ਸੀਰੀਅਸ ਜੁਰਮ ਕਰਨਾ ਸਾਬਿਤ ਕਰਦਾ ਹੈ ਕਿ ਇਸ ਪਿੱਛੇ ਵੱਡੀ ਸਾਜਿਸ਼ੀ ਮਨਸ਼ਾ ਤੈਅ ਸੀ ।

Advertisement
Advertisement
Advertisement
Advertisement
Scroll to Top