Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Thursday, 13 Aug 2026 | 11:13 pm

+91 90915 01313 , +91 90916 01313

punjabbanni@gmail.com
punjabbani@yahoo.com

ਦਿਲ ਦਾ ਆਪ੍ਰੇਸ਼ਨ ਕਰਨ ਵਾਲੇ ਨਕਲੀ ਡਾਕਟਰ ਵਿਰੁੱਧ ਕੇਸ ਦਰਜ

ਦਿਲ ਦਾ ਆਪ੍ਰੇਸ਼ਨ ਕਰਨ ਵਾਲੇ ਨਕਲੀ ਡਾਕਟਰ ਵਿਰੁੱਧ ਕੇਸ ਦਰਜ

ਮੱਧ ਪ੍ਰਦੇਸ਼ : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ ਪੁਲਸ ਨੇ ਮਿਸ਼ਨਰੀ ਹਸਪਤਾਲ ਦੇ ਇਕ ਨਕਲੀ ਡਾਕਟਰ ਵਿਰੁੱਧ ਕੇਸ ਦਰਜ ਕੀਤਾ ਹੈ, ਜਿਸ ’ਤੇ
ਦਮੋਹ ਜਿ਼ਲ੍ਹੇ ਵਿਚ ਸਰਜਰੀ ਕਰਨ ਅਤੇ ਕਥਿਤ ਤੌਰ ’ਤੇ ਘੱਟੋ-ਘੱਟ ਸੱਤ ਮਰੀਜ਼ਾਂ ਨੂੰ ਮਾਰਨ ਦਾ ਦੋਸ਼ ਹੈ । ਇਕ ਅਧਿਕਾਰੀ ਨੇ ਕਿਹਾ ਕਿ ਮਿਸ਼ਨਰੀ ਹਸਪਤਾਲ ਵਿਚ ਨਿਯੁਕਤੀ ਪ੍ਰਾਪਤ ਕਰਨ ਲਈ ਧੋਖਾਧੜੀ ਅਤੇ ਜਾਅਲੀ ਦਸਤਾਵੇਜ਼ ਪੇਸ਼ ਕਰਨ ਦੇ ਦੋਸ਼ ਵਿਚ ਜ਼ਿਲ੍ਹੇ ਦੇ ਕੋਤਵਾਲੀ ਪੁਲਸ ਸਟੇਸ਼ਨ ਵਿਚ ਨਕਲੀ ਡਾਕਟਰ ਵਿਰੁੱਧ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ।

ਸਿਹਤ ਵਿਭਾਗ ਦੇ ਸੀ. ਐੱਮ. ਐੱਚ. ਓ. ਤੋਂ ਇਕ ਰਿਪੋਰਟ ਮਿਲੀ ਹੈ

ਸਿਟੀ ਸੁਪਰਡੈਂਟ ਆਫ਼ ਪੁਲਸ ਅਭਿਸ਼ੇਕ ਤਿਵਾੜੀ ਨੇ ਖ਼ਬਰ ਏਜੰਸੀ ਏ. ਐੱਨ. ਆਈ. ਨੂੰ ਦੱਸਿਆ ਕਿ ਮਿਸ਼ਨਰੀ ਹਸਪਤਾਲ ਦੇ ਡਾ. ਐਨ. ਜੌਨ ਕੇਮ ਵਿਰੁੱਧ ਧੋਖਾਧੜੀ ਅਤੇ ਜਾਅਲੀ ਦਸਤਾਵੇਜ਼ ਪੇਸ਼ ਕਰਨ ਦੇ ਦੋਸ਼ ਵਿੱਚ ਕੋਤਵਾਲੀ ਪੁਲਸ ਸਟੇਸ਼ਨ ਵਿਚ ਇਕ ਕੇਸ ਦਰਜ ਕੀਤਾ ਗਿਆ ਹੈ । ਸਾਨੂੰ ਇਸ ਮਾਮਲੇ ਵਿਚ ਸਿਹਤ ਵਿਭਾਗ ਦੇ ਸੀ. ਐੱਮ. ਐੱਚ. ਓ. ਤੋਂ ਇਕ ਰਿਪੋਰਟ ਮਿਲੀ ਹੈ ਕਿ ਡਾ. ਐੱਨ ਜੌਨ ਕੇਮ ਨੇ ਐਂਜੀਓਗ੍ਰਾਫੀ ਅਤੇ ਐਂਜੀਓਪਲਾਸਟੀ ਦੀਆਂ ਕਥਿਤ ਤੌਰ ’ਤੇ ਜਾਅਲੀ ਸਰਜਰੀਆਂ ਕੀਤੀਆਂ ਹਨ ।

Advertisement
Advertisement
Advertisement
Advertisement
Scroll to Top