Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 7:11 am

+91 90915 01313 , +91 90916 01313

punjabbanni@gmail.com
punjabbani@yahoo.com

ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ : ਮੁੱਖ ਖੇਤੀਬਾੜੀ ਅਫ਼ਸਰ

ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਉੱਪਰ ਪਾਬੰਦੀ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 7 ਅਪ੍ਰੈਲ : ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਜਸਵੰਤ ਸਿੰਘ  ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਦੇ ਕਿਸਾਨਾਂ ਨੂੰ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਿਫ਼ਾਰਿਸ਼ ਦੇ ਸਨਮੁੱਖ ਸਾਉਣੀ ਸੀਜ਼ਨ 2025 ਦੌਰਾਨ ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਵਿੱਕਰੀ ਅਤੇ ਬਿਜਾਈ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ ।

ਪੀ.ਆਰ. 126 ਅਤੇ ਹੋਰ ਘੱਟ ਪਾਣੀ ਵਾਲੀਆਂ ਕਿਸਮਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਧੀ ਰਾਹੀਂ ਬਿਜਵਾਈ ਕਰਵਾਉਣ ਲਈ ਸਿਫ਼ਾਰਿਸ਼ ਕੀਤੀ ਗਈ ਹੈ
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਵਿਚ ਪੀ. ਏ. ਯੂ. ਦੀਆਂ ਸਿਫ਼ਾਰਿਸ਼ਾਂ ਅਨੁਸਾਰ ਘੱਟ ਪਾਣੀ ਅਤੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਜਿਵੇਂ ਕਿ ਪੀ.ਆਰ. 126 ਅਤੇ ਹੋਰ ਘੱਟ ਪਾਣੀ ਵਾਲੀਆਂ ਕਿਸਮਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਵਿਧੀ ਰਾਹੀਂ ਬਿਜਵਾਈ ਕਰਵਾਉਣ ਲਈ ਸਿਫ਼ਾਰਿਸ਼ ਕੀਤੀ ਗਈ ਹੈ । ਉਹਨਾਂ ਦੱਸਿਆ ਕਿ ਪੂਸਾ-44 ਕਿਸਮ ਝੁਲਸ ਰੋਗ ਦੀ ਬਿਮਾਰੀ ਅਤੇ ਕਈ ਪ੍ਰਕਾਰ ਦੇ ਰੱਸ ਚੁਸਣ ਵਾਲੇ ਕੀੜੇ ਮਕੌੜਿਆਂ ਤੋਂ ਜਲਦੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਰੱਖਦੀ ਹੈ ਇਸ ਦੇ ਪਰਾਲ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਿੱਟੀ, ਪਾਣੀ ਨੂੰ ਪ੍ਰਦੂਸ਼ਿਤ ਕਰਨ ਦੀ ਦਰ ਵਿਚ ਵਾਧਾ ਹੁੰਦਾ ਹੈ । ਇਸ ਤੋਂ ਇਲਾਵਾ ਝੋਨੇ ਦੇ ਹਾਈਬ੍ਰਿਡ ਬੀਜ ਮਹਿੰਗੇ ਰੇਟ ਮਿਲਦੇ ਹਨ ਅਤੇ ਇਹਨਾਂ ਦੀ ਜਿਨਸ ਵਿਚ ਐਮ. ਸੀ. ਆਈ. ਵੱਲੋਂ ਨਿਰਧਾਰਿਤ ਮਾਪਦੰਡਾਂ ਦੇ ਜ਼ਿਆਦਾ ਟੋਟਾ ਆਉਂਦਾ ਹੈ, ਜਿਸ ਕਾਰਨ ਕਿਸਾਨਾਂ ਨੂੰ ਮੰਡੀ ਵਿਚ ਘੱਟ ਭਾਅ ਮਿਲਦਾ ਹੈ ਅਤੇ ਜ਼ਿਆਦਾ ਖੱਜਲ ਖੁਆਰੀ ਹੁੰਦੀ ਹੈ ।

ਵਿਭਾਗ ਵੱਲੋਂ ਦਿੱਤੀ ਜਾ ਰਹੀ ਹੈ ਮਹੀਨਾ ਅਪ੍ਰੈਲ ਵਿਚ ਲਗਾਏ ਜਾਣ ਵਾਲੇ ਵੱਖ-ਵੱਖ ਕੈਂਪਾਂ ਰਾਹੀਂ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਬਾਰੇ ਜਾਣਕਾਰੀ
ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਵਿਭਾਗ ਵੱਲੋਂ ਮਹੀਨਾ ਅਪ੍ਰੈਲ ਵਿਚ ਲਗਾਏ ਜਾਣ ਵਾਲੇ ਵੱਖ-ਵੱਖ ਕੈਂਪਾਂ ਰਾਹੀਂ ਪ੍ਰਮਾਣਿਤ ਕਿਸਮਾਂ ਦੇ ਬੀਜਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਅਣਅਧਿਕਾਰਤ ਕਿਸਮਾਂ ਦੇ ਬੀਜਾਂ ਦੀ ਸੇਲ ਨੂੰ ਰੋਕਣ ਸਬੰਧੀ ਬਲਾਕ ਪੱਧਰ ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਬੀਜ ਡੀਲਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸੀਡ ਐਕਟ 1966 ਅਧੀਨ ਕੋਈ ਵੀ ਬੀਜ ਪ੍ਰਾਪਤ ਹੋਣ ਤੇ ਸਬੰਧਿਤ ਬੀਜ ਇੰਸਪੈਕਟਰ ਨੂੰ ਜਾਣਕਾਰੀ ਦਿੱਤੀ ਜਾਵੇ ਅਤੇ ਜੇਕਰ ਕਿਸੇ ਵੀ ਬੀਜ ਡੀਲਰ ਵੱਲੋਂ ਕਿਸਾਨਾਂ ਨੂੰ ਵੱਧ ਰੇਟ ਤੇ ਜਾਂ ਕਾਲਾ ਬਾਜ਼ਾਰੀ ਰਾਹੀਂ ਬੀਜ ਦਿੱਤਾ ਗਿਆ ਤਾਂ ਉਸ ਵਿਰੁੱਧ ਸੀਡ ਐਕਟ 1966 ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ ।

ਬੀਜਾਂ ਦੀ ਕਾਲਾ ਬਾਜ਼ਾਰੀ ਜਾਂ ਕਿਸੇ ਹੋਰ ਪ੍ਰਕਾਰ ਦੀ ਸਮੱਸਿਆ ਦੇ ਹੱਲ ਲਈ ਸੰਪਰਕ ਕਰ ਸਕਦੇ ਹਨ

ਮੁੱਖ ਖੇਤੀਬਾੜੀ ਅਫ਼ਸਰ ਪਟਿਆਲਾ ਨੇ ਦੱਸਿਆ ਕਿ ਬੀਜਾਂ ਦੀ ਕਾਲਾ ਬਾਜ਼ਾਰੀ ਜਾਂ ਕਿਸੇ ਹੋਰ ਪ੍ਰਕਾਰ ਦੀ ਸਮੱਸਿਆ ਦੇ ਹੱਲ ਲਈ ਬਲਾਕ ਪਟਿਆਲਾ ਦੇ ਕਿਸਾਨ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਦੇ ਕਿਸਾਨ ਡਾ. ਅਵਨਿੰਦਰ ਸਿੰਘ ਮਾਨ (80547-04171), ਬਲਾਕ ਸਮਾਣਾ ਦੇ ਕਿਸਾਨ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਦੇ ਕਿਸਾਨ ਡਾ. ਜੁਪਿੰਦਰ ਸਿੰਘ ਪੰਨੂ (73070-59201) ਅਤੇ ਬਲਾਕ ਘਨੌਰ ਦੇ ਕਿਸਾਨ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕਰ ਸਕਦੇ ਹਨ ।

Advertisement
Advertisement
Advertisement
Advertisement
Scroll to Top