Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:39 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ' ਪੰਜਾਬ ਸਿੱਖਿਆ ਕ੍ਰਾਂਤੀ ' ਪ੍ਰੋਗਰਾਮ ਤਹਿਤ 7 ਅਪ੍ਰੈਲ ਤੋਂ 31 ਮਈ ਤੱਕ ਹੋਣ ਵਾਲੀਆਂ ਗਤੀਵਿਧੀਆਂ ਦੀ ਸਮੀਖਿਆ

ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ ' ਪੰਜਾਬ ਸਿੱਖਿਆ ਕ੍ਰਾਂਤੀ ' ਪ੍ਰੋਗਰਾਮ ਤਹਿਤ 7 ਅਪ੍ਰੈਲ ਤੋਂ 31 ਮਈ ਤੱਕ ਹੋਣ ਵਾਲੀਆਂ ਗਤੀਵਿਧੀਆਂ ਦੀ ਸਮੀਖਿਆ

ਸੰਗਰੂਰ, 5 ਅਪ੍ਰੈਲ : ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ 7 ਅਪ੍ਰੈਲ ਤੋਂ 31 ਮਈ ਤੱਕ ਕਰਵਾਏ ਜਾਣ ਵਾਲੇ ਵੱਖ ਵੱਖ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤ ਦੇ ਕਾਰਜ ਸਾਧਕ ਅਫਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਪਗਰੇਡ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਹਰ ਪੱਖੋਂ ਸਰਵੋਤਮ ਸਹੂਲਤਾਂ ਮੁਹਈਆ ਕਰਵਾਈਆਂ ਜਾ ਸਕਣ ।

ਵਿਦਿਆਰਥੀਆਂ ਨੂੰ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦੇ ਰਹਿਣ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ ਬਾਕੀ 

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਲਈ ਉਸਾਰੂ ਮਾਹੌਲ ਸਿਰਜਣ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦੇ ਰਹਿਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਸਰਕਾਰ ਵੱਲੋਂ ਸਕੂਲਾਂ ਵਿੱਚ ਕਰਵਾਏ ਸਿਵਲ ਕੰਮਾਂ ਦਾ ਉਦਘਾਟਨ ਕਰਨ ਲਈ 7 ਅਪ੍ਰੈਲ ਤੋਂ 31 ਮਈ ਤੱਕ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਲਈ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਨੂੰ ਨੋਡਲ ਅਫਸਰ ਤਾਇਨਾਤ ਕੀਤਾ ਗਿਆ ਹੈ ।

ਮੀਟਿੰਗ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਮਨਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਬਲਜਿੰਦਰ ਕੌਰ ਸਮੇਤ ਹੋਰ ਅਧਿਕਾਰੀ ਵੀ ਸਨ ਮੌਜੂਦ 

ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰਾਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਸਕੂਲਾਂ ਦੇ ਸਾਹਮਣੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ ਅਤੇ ਸਕੂਲਾਂ ਦੇ ਆਲੇ ਦੁਆਲੇ ਕੂੜੇ ਦੇ ਡੰਪ ਨਾ ਲੱਗਣ ਦਿੱਤੇ ਜਾਣ । ਮੀਟਿੰਗ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਮਨਜੀਤ ਕੌਰ, ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਬਲਜਿੰਦਰ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top