ਭਾਰਤੀ ਮੂਲ ਦੇ ਵਿਅਕਤੀ ਦੇ ਕਤਲ ਦੇ ਸ਼ੱਕ ਵਿਚ ਕੈਨੇਡਾ ਵਿਖੇ ਇਕ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Saturday, 05 April, 2025, 01:45 PM

ਕੈਨੇਡਾ : ਪੰਜਾਬੀਆਂ ਦੀ ਮਨਪਸੰਦ ਤੇ ਵਿਦੇਸ਼ੀ ਧਰਤੀ ਕੈਨੇਡਾ ਦੇ ਰੌਕਲੈਂਡ ਇਲਾਕੇ ਵਿੱਚ ਸ਼ਨੀਵਾਰ ਨੂੰ ਇੱਕ ਭਾਰਤੀ ਨਾਗਰਿਕ ਦੀੇ ਚਾਕੂ ਮਾਰ ਕੇ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਕੈਨੇਡੀਅਨ ਪੁਲਸ ਵਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ  ਹੈ ।

ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੇ ਹਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਨੇਡਾ ਵਿੱਚ ਬਣੇ ਭਾਰਤੀ ਦੂਤਾਵਾਸ ਨੇ ਦੱਸਿਆ ਕਿ ਕੈਨੇਡੀਅਨ ਪੁਲਸ ਨੇ ਇੱਕ ਸ਼ੱਕੀ ਨੂੰ ਤਾਂ ਗ੍ਰਿਫ਼ਤਾਰ ਕੀਤਾ ਹੈ ਪਰ ਉੱਥੋਂ ਦੀ ਪੁਲਸ ਨੇ ਅਜੇ ਤੱਕ ਘਟਨਾ ਦੇ ਵੇਰਵਿਆਂ ਦਾ ਖੁਲਾਸਾ ਨਹੀਂ ਕੀਤਾ ਹੈ ਪਰ ਭਾਰਤੀ ਦੂਤਾਵਾਸ ਨੇ ਕਿਹਾ ਕਿ ਉਹ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੇ ਹਨ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕੈਨੇਡਾ ਜਾਂ ਹੋਰ ਵੱਖ ਵੱਖ ਵਿਦੇਸ਼ੀ ਧਰਤੀਆਂ ਤੇ ਭਾਰਤੀਆਂ ਦਾ ਕਤਲ ਕੀਤੇ ਜਾਣ ਦੀਆਂ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਕਾਰਨ ਭਾਰਤ ਵਿਚ ਰਹੇ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਕਰ ਮੈਂਬਰਾਂ ਨੂੰ ਤਾਂ ਬਸ ਫਿਰ ਹੱਥਾਂ ਪੈਰਾਂ ਦੀ ਪੈ ਜਾਂਦੀ ਹੈ।