Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 1:32 pm

+91 90915 01313 , +91 90916 01313

punjabbanni@gmail.com
punjabbani@yahoo.com

ਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹ

ਤਰਨਤਾਰਨ ਵਿਚ ਸਬ ਇੰਸਪੈਕਟਰ ਨੂੰ ਗੋਲੀ ਮਾਰ ਕੇ ਉਤਾਰਿਆ ਮੌਤ ਦੇ ਘਾਟ ਤੇ ਏ. ਐਸ. ਆਈ. ਦੀ ਤੋੜੀ ਬਾਂਹ

ਤਰਨਤਾਰਨ : ਪੰਜਾਬ ਦੇ ਜਿ਼ਲਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਕੋਟ ਮੁਹੰਮਦ ਖਾਂ `ਚ ਝਗੜਾ ਸੁਲਝਾਉਣ ਗਏ ਥਾਣਾ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਨੂੰ ਜਿਥੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਉੱਥੇ ਹੀ ਇਕ ਏ. ਐੱਸ. ਆਈ. ਰੈਂਕ ਦੇ ਪੁਲਸ ਅਧਿਕਾਰੀ ਦੀ ਬਾਂਹ ਤੋੜ ਦਿੱਤੀ ਗਈ । ਇਸ ਸਬੰਧੀ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਅਤੇ ਹੋਰਨਾਂ ਖਿਲਾਫ਼ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਹਾਲਾਂਕਿ ਇਸ ਮਾਮਲੇ `ਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਦੋਸ਼ ਹੈ ਕਿ ਪਿੰਡ ਕੋਟ ਮੁਹੰਮਦ ਖਾਂ ਦੇ ਸਰਪੰਚ ਕੁਲਦੀਪ ਸਿੰਘ ਦੇ ਲੜਕੇ ਦਾ ਇਸੇ ਪਿੰਡ ਦੇ ਅਰਸ਼ਦੀਪ ਸਿੰਘ ਨਾਲ ਕਰੀਬ ਦਸ ਦਿਨਾਂ ਤੋਂ ਝਗੜਾ ਚੱਲ ਰਿਹਾ ਸੀ। ਉਕਤ ਵਿਵਾਦ ਨੂੰ ਲੈ ਕੇ ਦੋਵੇਂ ਧਿਰਾਂ ਆਹਮੋ-ਸਾਹਮਣੇ ਹੋ ਗਈਆਂ ਹਨ। ਵਿਰੋਧੀ ਧਿਰਾਂ ਨੇ ਆਪ` ਸਰਪੰਚ ਕੁਲਦੀਪ ਸਿੰਘ ਅਤੇ ਹੋਰਨਾਂ ਖਿਲਾਫ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾਈ, ਪਰ ਕੋਈ ਕਾਰਵਾਈ ਨਹੀਂ ਹੋਈ। ਬੁੱਧਵਾਰ ਸਵੇਰੇ 11 ਵਜੇ ਦੋਵਾਂ ਧਿਰਾਂ ਵਿਚਾਲੇ ਝਗੜਾ ਹੋਇਆ ।

ਝਗੜਾ ਸੁਲਝਾਉਣ ਦਾ ਸਮਾਂ ਸ਼ਾਮ ਨੂੰ 4 ਵਜੇ ਤੈਅ ਕੀਤਾ ਗਿਆ ਸੀ

ਪੁਲਸ ਮੁਤਾਬਿਕ ਦੋਸ਼ ਹੈ ਕਿ ਝਗੜਾ ਸੁਲਝਾਉਣ ਦਾ ਸਮਾਂ ਸ਼ਾਮ ਨੂੰ 4 ਵਜੇ ਤੈਅ ਕੀਤਾ ਗਿਆ ਸੀ ਪਰ ਸਰਪੰਚ ਧੜੇ ਨੇ ਪਿੰਡ ਵਿੱਚ ਹੀ ਹੰਗਾਮਾ ਕੀਤਾ । ਸਰਪੰਚ ਧੜੇ ਦੀ ਕਥਿਤ ਗੁੰਡਾਗਰਦੀ ਖ਼ਿਲਾਫ਼ ਵਿਰੋਧੀ ਧਿਰ ਵੱਲੋਂ ਪੁਲਸ ਹੈਲਪ ਲਾਈਨ ਨੰਬਰ `ਤੇ ਸ਼ਿਕਾਇਤ ਦਰਜ਼ ਕਰਵਾਈ ਗਈ । ਪੁਲਸ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਵਧੀਕ ਇੰਚਾਰਜ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਅਗਵਾਈ ਹੇਠ ਏ. ਐਸ. ਆਈ. ਜਸਬੀਰ ਸਿੰਘ ਅਤੇ ਪੁਲਿਸ ਪਾਰਟੀ ਰਾਤ 8.30 ਵਜੇ ਥਾਣੇ ਤੋਂ ਰਵਾਨਾ ਹੋਈ । ਕਰੀਬ 9.35 ਵਜੇ ਪਿੰਡ ਕੋਟ ਮੁਹੰਮਦ ਖਾਂ ਵਿੱਚ ਦੋਵੇਂ ਧਿਰਾਂ ਫਿਰ ਆਪਸ ਵਿੱਚ ਭਿੜ ਗਈਆਂ । ਜਦੋਂ ਸਬ-ਇੰਸਪੈਕਟਰ ਚਰਨਜੀਤ ਸਿੰਘ ਨੇ ਸਰਪੰਚ ਧੜੇ ਨੂੰ ਝਗੜਾ ਸੁਲਝਾਉਣ ਲਈ ਪਿੱਛੇ ਹਟਣ ਲਈ ਕਿਹਾ ਤਾਂ ਮੁਲਜ਼ਮਾਂ ਨੇ ਸਬ ਇੰਸਪੈਕਟਰ ਦਾ ਰਿਵਾਲਵਰ ਖੋਹ ਲਿਆ ਅਤੇ ਉਸ `ਤੇ ਤਿੰਨ ਗੋਲੀਆਂ ਚਲਾ ਦਿੱਤੀਆਂ ।

ਗੋਲੀ ਲੱਗਣ ਨਾਲ ਸਬ ਇੰਸਪੈਕਟਰ ਚਰਨਜੀਤ ਸਿੰਘ ਗੰਭੀਰ ਜ਼ਖ਼ਮੀ

ਗੋਲੀ ਲੱਗਣ ਨਾਲ ਸਬ ਇੰਸਪੈਕਟਰ ਚਰਨਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਦੋਂਕਿ ਕੁੱਟਮਾਰ ਕਾਰਨ ਏ. ਐਸ. ਆਈ. ਜਸਬੀਰ ਸਿੰਘ ਦੀ ਬਾਂਹ ਵੀ ਟੁੱਟ ਗਈ। ਜਾਣਕਾਰੀ ਲਈ ਦੱਸ ਦਈਏ ਕਿ ਡੀ. ਐਸ. ਪੀ. ਅਤੁਲ ਸੋਨੀ ਅਤੇ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਪ੍ਰਭਜੀਤ ਸਿੰਘ ਗਿੱਲ ਦੀ ਹਾਜ਼ਰੀ ਵਿੱਚ ਸਾਰੀ ਘਟਨਾ ਦਾ ਪਤਾ ਲੱਗਾ । ਇਸ ਦੌਰਾਨ ਗੋਲੀਆਂ ਦੀ ਆਵਾਜ਼ ਸੁਣ ਕੇ ਦੋਵੇਂ ਅਧਿਕਾਰੀ ਪਿੱਛੇ ਹਟ ਗਏ। ਹਾਲਾਂਕਿ ਬਾਅਦ ਵਿੱਚ ਸਬ-ਇੰਸਪੈਕਟਰ ਚਰਨਜੀਤ ਸਿੰਘ ਅਤੇ ਏ. ਐਸ. ਆਈ. ਜਸਬੀਰ ਸਿੰਘ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਚਰਨਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ । ਪੁਲਸ ਨੇ ਸਰਪੰਚ ਕੁਲਦੀਪ ਸਿੰਘ ਤੋਂ ਇਲਾਵਾ ਹੋਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ਼ ਕਰਕੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top