Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:36 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ 21ਵੀਂ ਸਦੀ ਦੇ ਹਾਣ ਦਾ ਬਣਾਇਆ-ਜੌੜਾਮਾਜਰਾ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ 21ਵੀਂ ਸਦੀ ਦੇ ਹਾਣ ਦਾ ਬਣਾਇਆ-ਜੌੜਾਮਾਜਰਾ

ਸਮਾਣਾ, 9 ਅਪ੍ਰੈਲ : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਅੱਜ ਸਮਾਣਾ ਹਲਕੇ ਦੇ 4 ਸਕੂਲਾਂ ‘ਚ 15 ਲੱਖ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਵੱਖ-ਵੱਖ ਕਾਰਜ ਮੁਕੰਮਲ ਕਰਨ ਉਪਰੰਤ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ।
ਜੌੜਾਮਾਜਰਾ ਵੱਲੋਂ ਪੰਜਾਬ ਸਿੱਖਿਆ ਕ੍ਰਾਤੀ ਤਹਿਤ ਸਮਾਣਾ ਦੇ 4 ਸਰਕਾਰੀ ਸਕੂਲਾਂ ‘ਚ 15 ਲੱਖ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ
ਵਿਧਾਇਕ ਜੌੜਾਮਾਜਰਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਕ੍ਰਿਸ਼ਨਾ ਬਸਤੀ, ਸਰਕਾਰੀ ਸਕੂਲ ਲੜਕੇ ਤੇ ਲੜਕੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਜੀਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਭੇਜੇ ਫੰਡਾਂ ਦੇ ਨਾਲ ਵਿਦਿਆਰਥੀਆਂ ਦੀ ਬਿਹਤਰੀਨ ਸਿੱਖਿਆ ਲਈ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਦੌਰਾਨ ਵਿਦਿਆਰਥੀਆਂ ਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਹਸਪਤਾਲਾਂ ਦੀ ਕਾਇਆਂ ਕਲਪ ਕਰਨ ਦਾ ਜੋ ਬੀੜਾ ਉਠਾਇਆ ਗਿਆ ਸੀ, ਉਸ ਦੇ ਨਤੀਜੇ ਸਭ ਦੇ ਸਾਹਮਣੇ ਹਨ। ਉਨ੍ਹਾਂ ਨੇ ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਨੂੰ ਪੰਜਾਬ ਸਿੱਖਿਆ ਕ੍ਰਾਂਤੀ ਦੀ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਕੇਵਲ ਇੱਕ ਇਮਾਰਤ ਨਹੀਂ ਹੁੰਦੇ ਸਗੋਂ ਇਹ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਵਾਲਾ ਪਵਿੱਤਰ ਸਥਾਨ ਹੁੰਦਾ ਹੈ ।
ਸਕੂਲਾਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਕੇ ਖਸਤਾ ਹਾਲ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ 
ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਕੇ ਸਰਕਾਰੀ ਸਕੂਲਾਂ ਵਿਚ ਨਵੇਂ ਕਲਾਸ ਰੂਮ, ਪੁਰਾਣੇ ਬਲੈਕ ਬੋਰਡਾਂ ਦੀ ਥਾਂ ਹੁਣ ਸਮਾਰਟ ਇੰਟਰੈਕਟਿਵ ਬੋਰਡ, ਲਾਇਬ੍ਰੇਰੀਆਂ, ਲੈਬਾਰਟਰੀਆਂ, ਚਾਰਦੀਵਾਰੀਆਂ, ਨਵਾਂ ਫਰਨੀਚਰ, ਪੀਣ ਵਾਲਾ ਪਾਣੀ, ਟੁਆਇਲਟ ਬਲਾਕ ਸਮੇਤ ਖੇਡਾਂ ਨਾਲ ਸਬੰਧਤ ਬੁਨਿਆਦੀ ਢਾਂਚਾ ਪ੍ਰਦਾਨ ਕੀਤਾ ਹੈ । ਇਸ ਮੌਕੇ ਉਨ੍ਹਾਂ ਨੇ ਸਮਾਰਟ ਬੋਰਡ, ਨਵੇਂ ਬਾਥਰੂਮ, ਕਮਰਿਆਂ ਦੀਆਂ ਛੱਤਾਂ ਤੇ ਰਸੋਈ ਦੀ ਮੁਰੰਮਤ, ਰੀਡਿੰਗ ਸੈਲ ਸਮੇਤ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ 21ਵੀਂ ਸਦੀ ਦੇ ਹਾਣ ਦਾ ਬਣਾਇਆ ਅਤੇ ਇਹ ਆਮ ਆਦਮੀ ਪਾਰਟੀ ਵੱਲੋਂ 2022 ਵਿੱਚ ਲੋਕਾਂ ਤੋਂ ਮੰਗੇ ਇੱਕ ਮੌਕਾ ਦੇਣ ਦੇ ਇਵਜ ਵਿੱਚ ਸਕੂਲਾਂ ਵਿੱਚ ਲਿਆਂਦੇ ਬਦਲਾਅ ਦਾ ਨਤੀਜਾ ਹੈ । ਉਨ੍ਹ੍ਹਾਂ ਕਿਹਾ ਕਿ ਸਕੂਲਾਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਕਰਕੇ ਖਸਤਾ ਹਾਲ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਇਹ ਇਨ੍ਹਾਂ ਸਕੂਲਾਂ ‘ਚ ਪੜ੍ਹਦੇ 28 ਲੱਖ ਦੇ ਕਰੀਬ ਬੱਚਿਆਂ ਦਾ ਭਵਿੱਖ ਸੰਵਾਰਨ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ । ਇਸ ਮੌਕੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਸਕੂਲਾਂ ਦੇ ਪ੍ਰਿੰਸੀਪਲ ਪਰਦੀਪ ਕੁਮਾਰ, ਸ਼ਾਲੂ ਰਾਣੀ, ਜਸਵੀਰ ਕੌਰ ਤੇ ਜਸਵਿੰਦਰ ਸਿੰਘ ਸਮੇਤ ਆਮ ਆਦਮੀ ਪਾਰਟੀ ਦੇ ਆਗੂ ਕੁਲਦੀਪ ਸਿੰਘ ਵਿਰਕ, ਸੰਦੀਪ ਸ਼ਰਮਾ, ਰਾਜ ਕੁਮਾਰ ਛਾਬੜਾ, ਸੁਰਜੀਤ ਸਿੰਘ ਫ਼ੌਜੀ, ਗੋਪਾਲ ਕ੍ਰਿਸ਼ਨਾ ਬਿੱਟੂ, ਮਦਨ ਮਿੱਤਲ, ਰਮਨਦੀਪ ਸ਼ਰਮਾ, ਧਰਮਪਾਲ, ਰਾਜ ਕੁਮਾਰ ਸਚਦੇਵਾ, ਪਾਰਸ ਸ਼ਰਮਾ, ਵੱਡੀ ਗਿਣਤੀ ਅਧਿਆਪਕ, ਵਿਦਿਆਰਥੀ, ਮਾਪੇ ਤੇ ਹੋਰ ਪਤਵੰਤੇ ਮੌਜੂਦ ਸਨ।
Advertisement
Advertisement
Advertisement
Advertisement
Scroll to Top