Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 4:50 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਾਵਰਕੌਮ ਦਫ਼ਤਰ ਦਿੜ੍ਹਬਾ ਦਾ ਅਚਨਚੇਤ ਦੌਰਾ

ਦਿੜ੍ਹਬਾ/ਸੰਗਰੂਰ, 9 ਅਪ੍ਰੈਲ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਬ ਡਵੀਜ਼ਨ ਦਿੜ੍ਹਬਾ ਵਿਖੇ ਪਾਵਰਕੌਮ ਦਫ਼ਤਰ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਨਾਗਰਿਕਾਂ ਦੀ ਖੱਜਲ ਖੁਆਰੀ ਨੂੰ ਘਟਾਉਣ ਲਈ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਬਿਨਾਂ ਵਜ੍ਹਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਿਪਟਾਉਣ ਵਿੱਚ ਟਾਲਮਟੋਲ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇ ਗੀ।

ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਫੌਰੀ ਨਿਪਟਾਰੇ ਨੂੰ ਯਕੀਨੀ ਬਣਾਉਣ ਦੀ ਹਦਾਇਤ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਰਵੋਤਮ ਤੇ ਸਮਾਂ ਬੱਧ ਪ੍ਰ਼ਸ਼ਾਸਨਿਕ ਸੇਵਾਵਾਂ ਦੇਣ ਲਈ ਵਚਨਬੱਧ ਹੈ । ਉਨ੍ਹਾਂ ਪਾਵਰਕੌਮ ਦੇ ਸਟਾਫ਼ ਨੂੰ ਹਦਾਇਤ ਕੀਤੀ ਕਿ ਲੋਕਾਂ ਦੇ ਬਕਾਇਆ ਕਾਰਜ ਸਮੇਂ ਸਿਰ ਨਿਪਟਾਏ ਜਾਣ ਅਤੇ ਦਫ਼ਤਰ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਦੀ ਜ਼ਰੂਰਤ ਨੂੰ ਪੂਰਾ ਕਰਨ ਵਿੱਚ ਪੂਰੀ ਦਿਲਚਸਪੀ ਦਿਖਾਈ ਜਾਵੇ ।

ਸਰਕਾਰ ਭ੍ਰਿਸ਼ਟਾਚਾਰ ਦੇ ਮੁਕੰਮਲ ਖਾਤਮੇ ਨੂੰ ਯਕੀਨੀ ਬਣਾਉਣ ਲਈ ਪੁੱਟ ਰਹੀ ਹੈ ਨਿਰੰਤਰ ਸਾਰਥਕ ਕਦਮ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਭ੍ਰਿਸ਼ਟਾਚਾਰ ਦੇ ਮੁਕੰਮਲ ਖਾਤਮੇ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਸਾਰਥਕ ਕਦਮ ਪੁੱਟ ਰਹੀ ਹੈ ਅਤੇ ਇਸ ਸਬੰਧੀ ਕਿਸੇ ਵੀ ਕਿਸਮ ਦੀ ਸਿ਼ਕਾਇਤ ਸਾਹਮਣੇ ਆਉਣ ਤੇ ਦੋਸ਼ੀਆਂ ਵਿਰੁੱਧ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ । ਉਨ੍ਹਾਂ ਨੇ ਨਿਰਧਾਰਤ ਸਮਾਂ ਸਾਰਣੀ ਅਨੁਸਾਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਫ਼ਤਰ ਵਿੱਚ ਮੌਜ਼ੂਦ ਰਹਿਣ ਦੀ ਹਦਾਇਤ ਵੀ ਕੀਤੀ ।

Advertisement
Advertisement
Advertisement
Advertisement
Scroll to Top