Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 8:10 am

+91 90915 01313 , +91 90916 01313

punjabbanni@gmail.com
punjabbani@yahoo.com

ਸੜਕਾਂ ਦੇ ਨਿਰਮਾਣ ਕਾਰਜਾਂ ਸਬੰਧੀ ਕੰਮਾਂ ਦਾ ਬਾਰੀਕੀ ਨਾਲ ਕੀਤਾ ਮੁਲੰਕਣ

ਸੜਕਾਂ ਦੇ ਨਿਰਮਾਣ ਕਾਰਜਾਂ ਸਬੰਧੀ ਕੰਮਾਂ ਦਾ ਬਾਰੀਕੀ ਨਾਲ ਕੀਤਾ ਮੁਲੰਕਣ

ਪਟਿਆਲਾ, 22 ਅਪ੍ਰੈਲ 2025 : Detailed evaluation of road construction works : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਅੱਜ ਲੋਕ ਨਿਰਮਾਣ ਵਿਭਾਗ ਦੇ ਪਟਿਆਲਾ ਵਿਖੇ ਸਥਿਤ ਮੁੱਖ ਦਫ਼ਤਰ ਵਿਖੇ ਪੁੱਜੇ । ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨਾਲ ਸੂਬੇ ਦੇ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਕੰਮਾਂ ਸਮੇਤ ਸੂਬੇ ਦੀਆਂ ਸੜਕਾਂ ਦੇ ਚੱਲ ਰਹੇ ਨਿਰਮਾਣ ਕਾਰਜਾਂ ਸਬੰਧੀ ਇੱਕ ਉੱਚ ਪੱਧਰੀ ਮੀਟਿੰਗ ਕਰਕੇ ਕੰਮਾਂ ਦਾ ਬਾਰੀਕੀ ਨਾਲ ਮੁਲੰਕਣ ਕੀਤਾ ।

ਵਿਭਾਗ ਦੇ ਅਧਿਕਾਰੀਆਂ ਨੂੰ ਉਸਾਰੀ ਕਾਰਜਾਂ ਦੀ ਗੁਣਵੱਤਾ ਵੱਲ ਦੇਣਾ ਚਾਹੀਦਾ ਹੈ ਵਿਸ਼ੇਸ਼ ਧਿਆਨ 

ਇਸ ਮੌਕੇ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ (CM Bhagwant Singh man)  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਦਾ ਇਕ-ਇਕ ਪੈਸਾ ਲੋਕਾਂ ਨੂੰ ਮਿਆਰੀ ਬੁਨਿਆਦੀ ਸਹੂਲਤਾਂ ਦੇਣ ‘ਤੇ ਖਰਚ ਕੀਤਾ ਜਾ ਰਿਹਾ ਹੈ, ਇਸ ਲਈ ਵਿਭਾਗ ਦੇ ਅਧਿਕਾਰੀਆਂ ਉਸਾਰੀ ਕਾਰਜਾਂ ਦੀ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ । ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ । ਹਰਭਜਨ ਸਿੰਘ ਈ. ਟੀ. ਓ. (Harbhajan Sngh ETO)  ਨੇ ਪੀ. ਡਬਲਿਊ. ਡੀ. ਵਿਭਾਗ ਵੱਲੋਂ ਹੋਰਨਾਂ ਵਿਭਾਗਾਂ ਵਿੱਚ ਕੀਤੇ ਜਾ ਰਿਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸਾਰੇ ਕੰਮ ਤੈਅ ਸਮੇਂ ਵਿੱਚ ਪੂਰੇ ਹੋਣ ਤੇ ਜੇਕਰ ਕੰਮਾਂ ਵਿੱਚ ਕਿਸੇ ਹੋਰ ਵਿਭਾਗ ਵੱਲੋਂ ਮਨਜੂਰੀਆਂ ਜਾਂ ਇਤਰਾਜ਼ਹੀਣਤਾ ਆਦਿ ਪ੍ਰਾਪਤ ਹੋਣ ਵਿੱਚ ਦੇਰੀ ਹੋ ਰਹੀ ਹੈ ਤਾਂ ਉਸ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਕੋਈ ਵੀ ਕੰਮ ਇਨ੍ਹਾਂ ਵਿੱਚ ਦੇਰੀ ਕਾਰਨ ਲੰਬਿਤ ਨਾ ਹੋਵੇ ।

ਲੋਕ ਨਿਰਮਾਣ ਵਿਭਾਗ ਦਾ ਕਰੀਬ 150 ਸਾਲਾ ਪੁਰਾਣੇ ਇਤਿਹਾਸ

ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਕਰੀਬ 150 ਸਾਲਾ ਪੁਰਾਣੇ ਇਤਿਹਾਸ (One Hundered Fifty Old History) ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਵਿਭਾਗ ਸੂਬੇ ਦੇ ਵਿਕਾਸ ਦੀ ਰੀਡ ਦੀ ਹੱਡੀ ਹੈ ਤੇ ਇਸ ਵਿਭਾਗ ਵੱਲੋਂ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ ਗਿਆ ਹੈ । ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਦਾ ਖ਼ੁਦ ਸਮੇਂ ਸਮੇਂ ‘ਤੇ ਜਾਇਜ਼ਾ ਲੈਣਾ ਯਕੀਨੀ ਬਣਾਉਣ ਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਵੀ ਕਾਰਵਾਈ ਨੂੰ ਹੋਰ ਤੇਜ਼ ਕਰਨ ਤਾਂ ਜੋ ਸੂਬੇ ਦੇ ਵਿਕਾਸ ਦਾ ਪਹੀਆਂ ਹੋਰ ਤੇਜ਼ੀ ਨਾਲ ਚੱਲ ਸਕੇ ।

ਮੁੱਖ ਦਫ਼ਤਰ ਵਿੱਖੇ ਕੰਮ ਕਰਦੇ ਲੱਗਭਗ 300 ਦੇ ਕਰੀਬ ਮੁਲਾਜ਼ਮਾਂ ਨਾਲ ਵਿਚਾਰ ਵਟਾਂਦਰਾ ਕੀਤਾ

ਇਸ ਮੌਕੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਨੇ ਵਿਭਾਗ ਦੇ ਮੁੱਖ ਦਫ਼ਤਰ ਦੀਆਂ ਵੱਖ-ਵੱਖ ਬਰਾਂਚਾਂ (Wich Wich Branches) ਦੇ ਕੰਮ-ਕਾਜ ਦਾ ਜਾਇਜ਼ਾ ਲੈਂਦਿਆਂ ਕਰਮਚਾਰੀਆਂ ਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਰੇ ਪ੍ਰਾਜੈਕਟ ਤੇ ਕੰਮ ਸਮੇਂ ਸਿਰ ਮੁਕੰਮਲ ਕਰਨ ਦੀ ਵੀ ਹਦਾਇਤ ਕੀਤੀ । ਉਨ੍ਹਾਂ ਮੁੱਖ ਦਫ਼ਤਰ ਵਿੱਖੇ ਕੰਮ ਕਰਦੇ ਲੱਗਭਗ 300 ਦੇ ਕਰੀਬ ਮੁਲਾਜ਼ਮਾਂ (Aprocsimately Three Hundered Employees) ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਮੁਲਾਜ਼ਮਾਂ ਨੂੰ ਪੇਸ਼ ਆਉਂਦੀਆਂ ਦਿੱਕਤਾਂ ਵੀ ਸੁਣੀਆਂ । ਇਸ ਮੌਕੇ ਵਿਭਾਗ ਦੇ ਸਮੂਹ ਨਿਗਰਾਨ ਇੰਜੀਨੀਅਰ ਸਮੇਤ ਵੱਖ-ਵੱਖ ਬ੍ਰਾਚਾਂ ਦੇ ਕਾਰਜਕਾਰੀ ਇੰਜੀਨੀਅਰਜ਼ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ ।

Advertisement
Advertisement
Advertisement
Advertisement
Scroll to Top