Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:26 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾ

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਸਿਵਲ ਹਸਪਤਾਲ ਰਾਜਪੁਰਾ ਦਾ ਅਚਨਚੇਤ ਕੀਤਾ ਦੌਰਾ

ਰਾਜਪੁਰਾ, 17 ਅਪ੍ਰੈਲ : ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ ਅੱਜ ਰਾਜਪੁਰਾ ਦੇ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਨੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਮਰੀਜਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਸੁਣੀਆਂ ।  ਇਸ ਤੋਂ ਇਲਾਵਾ ਵੱਖ-ਵੱਖ ਵਾਰਡਾਂ ਦੇ ਵਿੱਚ ਜਾ ਕੇ ਉਹਨਾਂ ਨੇ ਜਾਂਚ ਕੀਤੀ ਅਤੇ ਜੋ ਕਮੀਆਂ ਪਾਈਆਂ ਗਈਆਂ ਹਨ ਉਸ ਨੂੰ ਤੁਰੰਤ ਦੂਰ ਕਰਾਉਣ ਲਈ ਐਸ. ਐਮ. ਓ. ਨੂੰ ਨਿਰਦੇਸ਼ ਦਿੱਤੇ ।

ਸਫਾਈ, ਓ. ਪੀ. ਡੀ. ਪਰਚੀ ਸਮੇਤ ਬਾਕੀ ਕਮੀਆਂ ਨੂੰ ਜਲਦ ਦੂਰ ਕਰਨ ਲਈ ਐਸ. ਐਮ. ਓ. ਨੂੰ ਜਾਰੀ ਕੀਤੇ ਨਿਰਦੇਸ਼

ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਜੋ ਜਿੰਮੇਵਾਰੀ ਉਹਨਾਂ ਨੂੰ ਦਿੱਤੀ ਹੈ ਉਸ ਜਿੰਮੇਵਾਰੀ ਤੇ ਚਲਦੇ ਹੋਏ ਤਮਾਮ ਥਾਵਾਂ ‘ਤੇ ਜਾ ਕੇ ਲੋਕਾਂ ਨੂੰ ਹਸਪਤਾਲਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਜਾ ਰਹੀਆਂ ਹਨ ਤੇ ਉਹਨਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਵਾਇਆ ਜਾਵੇਗਾ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਹਤ, ਸਿੱਖਿਆ ਹਨ ਅਤੇ ਲੱਗਭਗ ਪੰਜਾਬ ਦੇ ਕਈ ਹਸਪਤਾਲਾਂ ਦਾ ਦੌਰਾ ਕੀਤਾ ਜਾ ਚੁੱਕਾ ਹੈ ਜਿੱਥੇ ਮਰੀਜ਼ਾਂ ਦੇ ਵੱਲੋਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੇ ਸਹਿਮਤੀ ਪ੍ਰਗਟਾਈ ਅਤੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਲਾਘਾਯੋਗ ਹਨ ।

ਸਾਰੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਨ ਦਾ ਐਸ. ਐਮ. ਓ. ਨੇ ਦਿੱਤਾ ਭਰੋਸਾ

ਉਹਨਾਂ ਕਿਹਾ ਕਿ ਇਸ ਦੌਰਾਨ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਸਫਾਈ ਦੀ ਕਮੀ ਪਾਈ ਗਈ ਹੈ । ਇਸ ਤੋਂ ਇਲਾਵਾ ਰਾਜਪੁਰਾ ਦੇ ਸਰਕਾਰੀ ਹਸਪਤਾਲ ਵਿੱਚ ਸਟਾਫ ਵੀ ਕਾਫੀ ਘੱਟ ਹੈ ਜਿਸ ਨੂੰ ਤੁਰੰਤ ਪੂਰਾ ਕੀਤਾ ਜਾਵੇਗਾ।ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੀ ਤਮਾਮ ਥਾਵਾਂ ਦੇ ਉੱਤੇ ਨਿਗਰਾਨੀ ਰੱਖੀ ਗਈ ਹੈ ਅਤੇ ਜੇਕਰ ਕੋਈ ਸਟਾਫ ਕੁਤਾਹੀ ਕਰਦਾ ਹੈ ਉਹਨਾਂ ਖਿਲਾਫ ਸਖਤ ਐਕਸ਼ਨ ਵੀ ਲਏ ਜਾ ਰਹੇ ਹਨ ।

ਸਿਵਲ ਹਸਪਤਾਲ ਦੇ ਬਾਹਰ ਮੌਜੂਦ ਦਵਾਈ ਦੀਆਂ ਦੁਕਾਨਾਂ ਅਤੇ ਗਲਤ ਤਰੀਕੇ ਨਾਲ ਪਾਰਕ ਹੋਣ ਵਾਲੇ ਵਾਹਨ ਤੇ ਸਖਤੀ ਅਤੇ ਹੱਲ ਕਰਨ ਲਈ ਟ੍ਰੈਫਿਕ ਪੁਲਿਸ ਨੂੰ ਨਿਰਦੇਸ਼

ਪੱਤਰਕਾਰਾਂ ਵੱਲੋਂ ਕੀਤੇ ਗਏ ਸਵਾਲ ‘ਤੇ ਉਹਨਾਂ ਕਿਹਾ ਕਿ ਟਰੈਫਿਕ ਪੁਲਸ ਅਤੇ ਡੀ. ਐਸ. ਪੀ. ਰਾਜਪੁਰਾ ਦੇ ਨਾਲ ਫੋਨ ਤੇ ਗੱਲ ਕੀਤੀ ਗਈ ਹੈ ਅਤੇ ਹਸਪਤਾਲ ਦੇ ਬਾਹਰ ਗਲਤ ਤਰੀਕੇ ਨਾਲ ਖੜੇ ਕੀਤੇ ਗਏ ਵਾਹਨਾਂ ਅਤੇ ਜੇਕਰ ਕੋਈ ਹਸਪਤਾਲ ਦੀ ਹੱਦ ਅੰਦਰ ਕਿਸੇ ਤਰ੍ਹਾਂ ਦੀ ਭੰਨ ਤੋੜ ਜਾਂ ਫਿਰ ਕਿਸੇ ਘਟਨਾ ਨੂੰ ਅੰਜਾਮ ਦਿੰਦੇ ਹੈ ਤਾਂ ਉਸ ਵਿਰੁੱਧ ਪੰਜਾਬ ਸਰਕਾਰ ਦੇ ਵੱਲੋਂ ਸਖਤ ਕਾਰਵਾਈ ਕੀਤੀ ਜਾਵੇਗੀ । ਇਸ ਮੌਕੇ ਉਹਨਾਂ ਨਾਲ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਮੈਂਬਰ ਇਸਲਾਮ ਅਲੀ, ਐਸ. ਐਮ. ਓ. ਰਾਜਪੁਰਾ ਡਾਕਟਰ ਸੋਨੀਆ ਜੰਗਵਾਲ ਸਮੇਤ ਸਟਾਫ ਮੌਜੂਦ ਸਨ ।

Advertisement
Advertisement
Advertisement
Advertisement
Scroll to Top