Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:18 pm

+91 90915 01313 , +91 90916 01313

punjabbanni@gmail.com
punjabbani@yahoo.com

ਪੀ. ਡੀ. ਏ. ਨੇ ਕਰਹੇੜੀ ਦੀ ਹਦੂਦ ਵਿੱਚ ਪੈਂਦੀ ਕਲੋਨੀ ਵਿਖੇ ਅਣ-ਅਧਿਕਾਰਤ ਉਸਾਰੀਆਂ ਦੇ ਬੰਦ ਕਰਵਾਏ ਗਏ ਕੰਮ ਦਾ ਦਾ ਲਿਆ ਜਾਇਜ਼ਾ

ਪੀ. ਡੀ. ਏ. ਨੇ ਕਰਹੇੜੀ ਦੀ ਹਦੂਦ ਵਿੱਚ ਪੈਂਦੀ ਕਲੋਨੀ ਵਿਖੇ ਅਣ-ਅਧਿਕਾਰਤ ਉਸਾਰੀਆਂ ਦੇ ਬੰਦ ਕਰਵਾਏ ਗਏ ਕੰਮ ਦਾ ਦਾ ਲਿਆ ਜਾਇਜ਼ਾ

ਪਟਿਆਲਾ, 17 ਅਪ੍ਰੈਲ : ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ. ਡੀ. ਏ), ਪਟਿਆਲਾ ਦੀ ਟੀਮ ਨੇ ਪੰਜਾਬੀ ਯੂਨਿਵਰਸਿਟੀ ਦੇ ਸਾਹਮਣੇ ਪਿੰਡ ਕਰਹੇੜੀ ਦੀ ਰੈਵਿਨਿਊ ਹਦੂਦ ਅੰਦਰ ਪੈਂਦੀ ਕਲੋਨੀ ਵਿੱਚ ਜਿਨ੍ਹਾਂ ਅਣ-ਅਧਿਕਾਰਤ ਉਸਾਰੀਆਂ ਨੂੰ ਨੋਟਿਸ ਜਾਰੀ ਕਰਕੇ ਕੰਮ ਬੰਦ ਕਰਵਾਇਆ ਗਿਆ ਸੀ, ਦਾ ਦੁਬਾਰਾ ਮੌਕਾ ਚੈੱਕ ਕੀਤਾ । ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨਗਰ ਯੋਜਨਾਕਾਰ (ਰੈਗੂਲੇਟਰੀ) ਪਟਿਆਲਾ ਸੀਮਾ ਕੌਸ਼ਲ ਨੇ ਦੱਸਿਆ ਕਿ ਉਨ੍ਹਾਂ ਨੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਅਤੇ ਵਧੀਕ ਮੁੱਖ ਪ੍ਰਸ਼ਾਸ਼ਕ ਜਸ਼ਨਪ੍ਰੀਤ ਕੌਰ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਸਹਾਇਕ ਨਗਰ ਯੋਜਨਾਕਾਰ (ਰੈਗੂਲੇਟਰੀ) ਗੁਰਿੰਦਰ ਸਿੰਘ ਸਮੇਤ ਜੂਨੀਅਰ ਇੰਜੀਨੀਅਰ ਅਤੇ ਸਕਿਊਰਟੀ ਇੰਚਾਰਜ ਦੇ ਨਾਲ ਜਾ ਕੇ ਜਾਇਜ਼ਾ ਲਿਆ ਗਿਆ ਹੈ ।
ਸੀਮਾ ਕੌਸ਼ਲ ਨੇ ਦੱਸਿਆ ਕਿ ਇਹਨਾਂ ਵਿੱਚ ਕੁਝ ਉਸਾਰੀਆਂ ਦਾ ਕੇਸ ਬੰਦ ਪਾਇਆ ਗਿਆ
ਸੀਮਾ ਕੌਸ਼ਲ ਨੇ ਦੱਸਿਆ ਕਿ ਇਹਨਾਂ ਵਿੱਚ ਕੁਝ ਉਸਾਰੀਆਂ ਦਾ ਕੇਸ ਬੰਦ ਪਾਇਆ ਗਿਆ, ਕੁਝ ਉਸਾਰੀਕਾਰਾਂ ਵੱਲੋਂ ਦੱਸਿਆ ਗਿਆ ਕਿ ਉਹਨਾਂ ਪਾਸ ਮੰਨਜੂਰੀ ਹੈ ਜੋ ਕਿ ਦਫਤਰ ਵਿਖੇ ਪੇਸ਼ ਕਰ ਦਿੱਤੀ ਜਾਵੇਗੀ । ਉਨ੍ਹਾਂ ਹੋਰ ਕਿਹਾ ਕਿ ਉਪਰੋਕਤ ਤੋਂ ਇਲਾਵਾ ਕੁਝ ਉਸਾਰੀਕਾਰ ਜਿਨ੍ਹਾਂ ਵੱਲੋਂ ਉਸਾਰੀ ਦਾ ਕੰਮ ਬੰਦ ਨਹੀਂ ਕੀਤਾ ਗਿਆ ਹੈ, ਉਹਨਾਂ ਦੇ ਖਿਲਾਫ ਦਿ ਪੰਜਾਬ ਰਿਜਨਲ ਐਂਡ ਟਾਊਨ ਪਲਾਨਿੰਗ ਐਂਡ ਡਿਵੈਲਪਮੈਂਟ ਐਕਟ”, 1995 ਤੇ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਦੀਆਂ ਧਾਰਾਵਾਂ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰਨਾਂ ਸਰਕਾਰੀ ਅਦਾਰਿਆਂ ਨੂੰ ਵੀ ਇਹਨਾਂ ਉਸਾਰੀਕਾਰਾਂ ਖਿਲਾਫ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ ।
Advertisement
Advertisement
Advertisement
Advertisement
Scroll to Top