Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:37 pm

+91 90915 01313 , +91 90916 01313

punjabbanni@gmail.com
punjabbani@yahoo.com

ਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂ

ਕੋਰਟ ਦੇ ਹੁਕਮਾਂ ਤੇ ਵੀ ਪਟੀਸ਼ਨਕਰਤਾ ਨੂੰ ਪੈਸੇ ਨਾ ਦੇਣ ਤੇ ਡੀ. ਸੀ., ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਵਿਚ ਲੱਗੇ ਸਮਾਨ ਨੂੰ ਚੁੱਕਣ ਪਹੁੰਚੀ ਟੀਮ ਨੂੰ ਵਾਪਸ ਭੇਜ ਏ. ਡੀ. ਸੀ. ਨੇ ਮੰਗਿਆ ਪਟੀਸ਼ਨਕਰਤਾ ਤੋਂ ਸੋਮਵਾਰ ਤੱਕ ਦਾ ਸਮਾਂ

ਪਟਿਆਲੇ : ਸ਼ਾਹੀ ਸ਼ਹਿਰ ਪਟਿਆਲਾ ਦੇ ਮਿੰਨੀ ਸਕੱਤਰੇਤ ਵਿਖੇ ਮਾਨਯੋਗ ਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਪਟੀਸ਼ਨਕਰਤਾ ਨੂੰ ਉਸਦੇ ਪੈਸੇ ਨਾ ਮਿਲਣ ਤੇ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਪਹੁੰਚੀ ਟੀਮ ਜਦੋ. ਡਿਪਟੀ ਕਮਿਸਨਰ, ਐਸ. ਡੀ. ਐਮ. ਅਤੇ ਤਹਿਸੀਲ ਵਿਚ ਲੱਗੇ ਏ. ਸੀ., ਪੱਖੇ, ਕੂਲਰ, ਟੇਬਲ, ਵਾਟਰ ਕੂਲਰ ਅਤੇ ਅਲਮਾਰੀਆਂ ਚੁੱਕਣ ਪਹੁੰਚੀ ਤਾਂ ਡੀ. ਸੀ. ਦਫ਼ਤਰ ਵਿਚ ਭੜਥੂ ਪੈ ਗਿਆ ਅਤੇ ਮੌਕੇ ਦੀ ਨਜ਼ਾਕ ਜਾਣਨ ਲਈ ਜਿ਼ਲਾ ਪ੍ਰਸ਼ਾਸਨ ਵਲੋਂ ਅਗਵਾਈ ਕਰਦਿਆਂ ਐਡੀਸ਼ਨਲ ਡਿਪਟੀ ਕਮਿਸ਼ਨਰ ਪਟਿਆਲਾ ਈਸ਼ਾ ਸਿੰਗਲ ਨੇ ਜਿਥੇ ਪੁਲਸ ਅਧਿਕਾਰੀਆਂ ਤੋਂ ਮਾਮਲੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਟੀਮ ਦੇ ਨਾਲ ਨਾਲ ਪਟੀਸ਼ਨਕਰਤਾ ਨਾਲ ਗੱਲਬਾਤ ਕਰਕੇ ਸੋਮਵਾਰ ਤੱਕ ਦਾ ਸਮਾਂ ਮੰਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਮਿੰਨੀ ਸਕੱਤਰੇਤ ਪਹੁੰਚੀ ਕੋਰਟ ਅਧਿਕਾਰੀਆਂ ਦੀ ਟੀਮ ਤਾਂ ਬੇਸ਼ਕ ਉਸ ਸਮੇਂ ਸੋਮਵਾਰ ਤੱਕ ਦਾ ਸਮਾਂ ਮੰਗਣ ਤੇ ਵਾਪਸ ਚਲੀ ਗਈ ਪਰ ਟੀਮ ਵਲੋਂ ਮੁੜ ਸੋਮਵਾਰ ਨੂੰ ਫਿਰ ਇਕ ਵਾਰ ਡੀ. ਸੀ. ਦਫ਼ਤਰ ਵਿਖੇ ਪਹੁੰਚ ਕੀਤੀ ਜਾਵੇਗੀ ਅਤੇ ਸਮਾਨ ਨੂੰ ਅਟੈਚ ਕੀਤਾ ਜਾਵੇਗਾ।ਦੱਸਣਯੋਗ ਹੈ ਕਿ ਵੀਰਵਾਰ ਨੂੰ ਪਹੁੰਚੀ ਕੋਰਟ ਟੀਮ ਸਮਾਨ ਚੁੱਕਣ ਲਈ ਗੱਡੀ ਵੀ ਲੈ ਕੇ ਆਈ ਸੀ ।

ਮਾਹੌਲ ਠੀਕ ਹੋਣ ਤੋਂ ਬਾਅਦ ਜਦੋਂ ਵਾਪਸ ਪਿੰਡ ਪਰਤੇ ਤਾਂ ਪਤਾ ਚੱਲਿਆ ਕਿ ਸਰਕਾਰ ਨੇ ਉਹਨਾਂ ਦੀ ਜ਼ਮੀਨ ਵੇਚ ਦਿੱਤੀ ਹੈ 
ਜਿਕਰਯੋਗ ਹੈ ਕਿ ਦੇਸ਼ ਦੀ ਵੰਡ ਸਮੇਂ 1947 `ਚ ਭਾਰਤ ਅਤੇ ਪਾਕਿਸਤਾਨ ਦੀ ਵੰਡ ਦੌਰਾਨ ਹਾਲਾਤ ਵਿਗੜੇ ਤਾਂ ਪਟਿਆਲੇ ਦਾ ਇੱਕ ਪਰਿਵਾਰ ਮੁਸਲਿਮ ਇਲਾਕੇ ਮਲੇਰਕੋਟਲੇ ਜਾ ਕੇ ਰਹਿਣ ਲੱਗਿਆ ਅਤੇ ਹਾਲਾਤ ਠੀਕ ਹੋਣ ਤੇ ਪਰਿਵਾਰ ਮੁੜ ਪਿੰਡ ਵਾਪਸ ਆ ਗਿਆ ਪਰ ਉਦੋਂ ਤੱਕ ਸਰਕਾਰ ਨੇ ਉਸਦੀ ਜ਼ਮੀਨ ਵੇਚ ਦਿੱਤੀ ਸੀ, ਜਿਸ ਤੇ ਆਪਣੀ ਜ਼ਮੀਨ ਵਾਪਸ ਲੈਣ ਲਈ ਪਰਿਵਾਰ ਵਲੋਂ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਲੰਬੀ ਕਾਨੂੰਨੀ ਲੜਾਈ ਵੀ ਲੜੀ ਗਈ , ਜਿਸ ਦੌਰਾਨ 4 ਮਹੀਨੇ ਪਹਿਲਾਂ ਹੇਠਲੀ ਅਦਾਲਤ ਨੇ ਪਟਿਆਲਾ ਪ੍ਰਸ਼ਾਸਨ ਨੂੰ ਪਰਿਵਾਰ ਨੂੰ ਜ਼ਮੀਨ ਵਾਪਸ ਕਰਨ ਜਾਂ ਪੈਸੇ ਦੇਣ ਦੇ ਆਦੇਸ਼ ਜਾਰੀ ਕਰ ਦਿੱਤੇ ਸਨ ਪਰ ਜਦ ਆਦੇਸ਼ ਦੀ ਪਾਲਣਾ ਨਹੀਂ ਹੋਈ । ਪਟੀਸ਼ਨ ਕਰਤਾ ਕਮਲ ਅਹਿਮਦ ਨੇ ਦੱਸਿਆ ਕਿ ਉਹਨਾਂ ਦੀ ਬਜ਼ੁਰਗ ਕਨੀਜ਼ ਫਾਤਿਮਾ ਦਾ ਪਰਿਵਾਰ ਸਨ 1947 ਪਹਿਲਾਂ ਪਟਿਆਲੇ ਦੇ ਇੱਕ ਪਿੰਡ ਝਿੱਲ ਦੇ ’ਚ ਰਹਿੰਦਾ ਸੀ । ਬਟਵਾਰੇ ਦੌਰਾਨ ਹਾਲਾਤ ਵਿਗੜਨ ’ਤੇ ਉਹ ਕੋਟਲਾ ਚਲੇ ਗਏ । ਮਾਹੌਲ ਠੀਕ ਹੋਣ ਤੋਂ ਬਾਅਦ ਜਦੋਂ ਵਾਪਸ ਪਿੰਡ ਪਰਤੇ ਤਾਂ ਪਤਾ ਚੱਲਿਆ ਕਿ ਸਰਕਾਰ ਨੇ ਉਹਨਾਂ ਦੀ ਜ਼ਮੀਨ ਵੇਚ ਦਿੱਤੀ ਹੈ ।

ਸੁਪਰੀਮ ਕੋਰਟ ਦੇ ਆਦੇਸ਼ ਦਾ ਪਾਲਣ ਨਾ ਕਰਨ ’ਤੇ ਹੇਠਲੀ ਅਦਾਲਤ ਨੇ 4 ਮਹੀਨੇ ਪਹਿਲਾਂ ਡੀ. ਸੀ. ਦੀ ਗੱਡੀ ਕੇਸ ’ਚ ਅਟੈਚ ਕਰ ਦਿੱਤੇ ਸੀ

ਜ਼ਮੀਨ ਵਾਪਸ ਲੈਣ ਦੇ ਲਈ ਕੋਰਟ ’ਚ ਅਪੀਲ ਕੀਤੀ, 2008 ’ਚ ਫਾਤਿਮਾ ਦੀ ਮੌਤ ਹੋ ਗਈ । 2014 ’ਚ ਹੇਠਲੀ ਅਦਾਲਤ ਨੇ ਜ਼ਮੀਨ ਵਾਪਸ ਦੇਣ ਦੇ ਲਈ ਫ਼ੈਸਲਾ ਸੁਣਾਇਆ ਸੀ । ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਦੇ ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਅਪੀਲ ਕੀਤੀ, ਪਰ ਹਾਈ ਕੋਰਟ ਨੇ ਫ਼ੈਸਲਾ ਬਰਕਰਾਰ ਰੱਖਿਆ । ਸੁਪਰੀਮ ਕੋਰਟ ਨੇ ਵੀ 2023 ’ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਮੀਨ ਜਾਂ ਫਿਰ ਮੌਜੂਦਾ ਮਾਰਕੀਟ ਰੇਟ ਦੇ ਹਿਸਾਬ ਦੇ ਨਾਲ ਪੈਸੇ ਦੇਣ ਦੇ ਆਦੇਸ਼ ਦੇ ਦਿੱਤੇ ਸੀ । ਕਮਾਲ ਅਹਮਦ ਨੇ ਜਾਣਕਾਰੀ ਦਿੰਦਿਆਂ ਨੂੰ ਦੱਸਿਆ ਕਿ ਸੁਪਰੀਮ ਕੋਰਟ ਦੇ ਆਦੇਸ਼ ਦਾ ਪਾਲਣ ਨਾ ਕਰਨ ’ਤੇ ਹੇਠਲੀ ਅਦਾਲਤ ਨੇ 4 ਮਹੀਨੇ ਪਹਿਲਾਂ ਡੀ. ਸੀ. ਦੀ ਗੱਡੀ ਕੇਸ ’ਚ ਅਟੈਚ ਕਰ ਦਿੱਤੇ ਸੀ । ਡੀ. ਡੀ. ਪੀ. ਓ. ਦੀ ਗੱਡੀ ਅਤੇ ਡੀ. ਸੀ. ਕਮਿਸ਼ਨਰ ਐਸ. ਡੀ. ਐਮ. ਅਤੇ ਤਹਿਸੀਲਦਾਰ ਦਫ਼ਤਰ ਦੇ ਏ. ਸੀ. ਪੱਖੇ ਕੁਰਸੀਆਂ ਟੇਬਲ ਵਾਟਰ ਕੂਲਰ ਅਤੇ ਅਲਮਾਰੀ ਤੱਕ ਅਟੈਚ ਕਰਕੇ ਨਿਰਦੇਸ਼ ਦਿੱਤੇ ਸਨ । ਇਹਨਾਂ ਨਿਰਦੇਸ਼ਾਂ ’ਤੇ ਵੀਰਵਾਰ ਨੂੰ ਕੋਰਟ ਦੀ ਟੀਮ ਡੀਸੀ ਦਫ਼ਤਰ ’ਚ ਸਮਾਨ ਅਟੈਚ ਕਰਨ ਲਈ ਪਹੁੰਚੇ ਸੀ ।

Advertisement
Advertisement
Advertisement
Advertisement
Scroll to Top