Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 02 Oct 2026 | 10:31 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ’ਚ ਕੀਤਾ ਟੂਣਾ, ਵਿਦਿਆਰਥਣਾਂ ਡਰੀਆਂ, ਵਾਰਡਨ ਨੇ ਜਾਰੀ ਕੀਤਾ ਨੋਟਿਸ

ਪੰਜਾਬੀ ਯੂਨੀਵਰਸਿਟੀ ’ਚ ਕੀਤਾ ਟੂਣਾ, ਵਿਦਿਆਰਥਣਾਂ ਡਰੀਆਂ, ਵਾਰਡਨ ਨੇ ਜਾਰੀ ਕੀਤਾ ਨੋਟਿਸ

ਪੰਜਾਬੀ ਯੂਨੀਵਰਸਿਟੀ ’ਚ ਕੀਤਾ ਟੂਣਾ, ਵਿਦਿਆਰਥਣਾਂ ਡਰੀਆਂ, ਵਾਰਡਨ ਨੇ ਜਾਰੀ ਕੀਤਾ ਨੋਟਿਸ
ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ । ਉਚ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਅਜੇ ਵੀ ਟੂਣੇ ਦੇ ਚੱਕਰਾ ਵਿੱਚ ਪਏ ਹੋਏ ਹਨ । ਪੰਜਾਬੀ ਯੂਨੀਵਰਸਿਟੀ ਵਿੱਚ ਜਾਦੂ ਟੂਣੇ ਕਰਨ ਨੂੰ ਲੈ ਕੇ ਵਿਦਿਆਰਥੀ ਡਰ ਰਹੇ ਹਨ । ਹੁਣ ਹੋਸਟਲ ਵਾਰਡਨ ਵੱਲੋਂ ਜਾਦੂ ਟੂਣਾ ਨਾ ਕਰਨ ਦੀ ਚੇਤਾਵਨੀ ਵਾਲਾ ਨੋਟਿਸ ਜਾਰੀ ਕੀਤਾ ਗਿਆ ਹੈ । ਸ਼ਨੀਵਾਰ ਨੂੰ ਸਵੇਰੇ ਕੁੜੀਆਂ ਦੇ ਹੋਸਟਲ ਵਿੱਚ ਸਫੇਦ ਰੰਗ ਨਾਲ ਕੁਝ ਲਿਖਿਆ ਮਿਲਿਆ । ਇਹ ਦੇਖ ਵਿਦਿਆਰਥੀ ਹੈਰਾਨ ਰਹਿ ਗਏ ਅਤੇ ਉਨ੍ਹਾਂ ਇਸਦੀ ਸੂਚਨਾ ਤੁਰੰਤ ਹੋਸਟਲ ਵਾਰਡਨ ਨੂੰ ਦਿੱਤੀ । ਹੋਸਟਲ ਵਾਰਡਨ ਵੱਲੋਂ ਇਸ ਸਬੰਧੀ ਇਕ ਪੱਤਰ ਜਾਰੀ ਕੀਤਾ ਗਿਆ, ਜਿਸ ਵਿੱਚ ਕਿਹਾ ਗਿਆ, ‘ਹਸਤਾਖਰ ਕਰਤਾ ਨੂੰ ਸ਼ਿਕਾਇਤ ਪ੍ਰਾਪਤ ਹੋਈ ਹੈ ਕਿ ਕਿਸੇ ਵਿਦਿਆਰਥਣ ਵੱਲੋਂ ਹੋਸਟਲ ਅੰਦਰ ਟੂਣੇ ਟਾਮਣ ਕੀਤੇ ਜਾਂਦੇ ਹਨ, ਜਿਸ ਕਾਰਨ ਵਿਦਿਆਰਥਣਾਂ ਵਿੱਚ ਡਰ ਦਾ ਮਾਹੋਲ ਪੈਦਾ ਹੋ ਗਿਆ ਹੈ। ਵਿਦਿਆਰਥਣਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਖਤ ਤਾੜਨਾ ਕੀਤੀ ਜਾਂਦੀ ਹੈ ਅਤੇ ਹੋਸਟਲ ਅੰਦਰ ਅਜਿਹਾ ਕੋਈ ਟੂਣਾ ਟਾਮਣਾ ਨਾ ਕੀਤਾ ਜਾਵੇ। ਫਿਰ ਵੀ ਜੇਕਰ ਕੋਈ ਕਿਸੇ ਨੂੰ ਅਜਿਹਾ ਕਰਦਾ ਵੇਖਿਆ ਗਿਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ ।

Advertisement
Advertisement
Advertisement
Advertisement
Scroll to Top