Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ : ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ : ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ : ਹਰਪਾਲ ਸਿੰਘ ਚੀਮਾ
ਕਿਹਾ, ਇਹ ਮੁਹਿੰਮ ਸੂਬੇ ਵਿੱਚੋਂ ਨਸ਼ਾ ਤਸਕਰੀ ਨੂੰ ਅੰਤਿਮ ਅਤੇ ਮੁਕੰਮਲ ਝਟਕਾ ਦੇਵੇਗੀ
ਪਰਿਵਾਰਾਂ ਨੂੰ ਆਪਣੇ ਨਸ਼ਾ ਪੀੜਤ ਮੈਂਬਰਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ ਦੀ ਕੀਤੀ ਅਪੀਲ
ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਵਿੱਤ ਮੰਤਰੀ ਅਤੇ ਨਸ਼ਿਆਂ ਦੀ ਤਸਕਰੀ ਵਿਰੁੱਧ ਜੰਗ ਦੀ ਅਗਵਾਈ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਹਰੇਕ ਕਮੇਟੀ ਮੈਂਬਰ ਲਈ ਵਿਸ਼ੇਸ਼ ਕਾਰਜ ਖੇਤਰ ਨਿਰਧਾਰਤ ਕੀਤੇ ਹਨ । ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਿਆਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਉਲੀਕੀ ਗਈ ਰਣਨੀਤੀ ਬਾਰੇ ਜਾਣਕਾਰੀ ਸਾਂਝੀ ਕੀਤੀ । ਉਨ੍ਹਾਂ ਖੁਲਾਸਾ ਕੀਤਾ ਕਿ ਨਸ਼ਾ ਤਸਕਰਾਂ ਦੇ ਦੁਆਲੇ ਸ਼ਿਕੰਜਾ ਕੱਸਣ ਲਈ ਕਮੇਟੀ ਦੇ ਚਾਰ ਕੈਬਨਿਟ ਮੰਤਰੀਆਂ ਜਿੰਨ੍ਹਾਂ ਵਿੱਚ ਉਹ ਆਪ, ਅਮਨ ਅਰੋੜਾ, ਤਰੁਨਪ੍ਰੀਤ ਸਿੰਘ ਸੌਂਦ ਅਤੇ ਲਾਲਜੀਤ ਸਿੰਘ ਭੁੱਲਰ ਸ਼ਾਮਿਲਹਨ, ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਜਿੰਮੇਵਾਰੀ ਸੌਂਪੀ ਗਈ ਹੈ। ਪੰਜਵੇਂ ਕਮੇਟੀ ਮੈਂਬਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਸੂਬੇ ਵਿਚ ਨਸ਼ਾ ਛੁਡਾਊ ਗਤੀਵਿਧੀਆਂ ਦੀ ਨਿਗਰਾਨੀ ਕਰਨਗੇ ।

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਉਹ ਲਗਾਤਾਰ ਪਠਾਨਕੋਟ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਰੋਪੜ, ਤਰਨਤਾਰਨ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਨਗੇ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਜ਼ਮੀਨੀ ਪੱਧਰ ‘ਤੇ ਨਿਗਰਾਨੀ ਨੂੰ ਯਕੀਨੀ ਬਣਾਉਣਗੇ । ਇਸੇ ਤਰ੍ਹਾਂ ਕੈਬਨਿਟ ਮੰਤਰੀ ਅਮਨ ਅਰੋੜਾ ਲੁਧਿਆਣਾ, ਪਟਿਆਲਾ, ਕਪੂਰਥਲਾ, ਮੋਹਾਲੀ, ਅੰਮ੍ਰਿਤਸਰ ਅਤੇ ਜਲੰਧਰ ਦੀ ਨਿਗਰਾਨੀ ਕਰਨਗੇ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸੰਗਰੂਰ, ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਮੋਗਾ ਅਤੇ ਮਲੇਰਕੋਟਲਾ ਦੀ ਨਿਗਰਾਨੀ ਕਰਨਗੇ, ਜਦਕਿ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਮਾਨਸਾ ਅਤੇ ਫਿਰੋਜ਼ਪੁਰ ਦੀ ਨਿਗਰਾਨੀ ਕਰਨਗੇ ।

ਵਿੱਤ ਮੰਤਰੀ ਨੇ ਨਸ਼ਾ ਪੀੜਤਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇੰਨ੍ਹਾਂ ਮੈਂਬਰਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਫੈਸਲਾਕੁੰਨ ਜੰਗ ਦਾ ਉਦੇਸ਼ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨਾ ਹੈ, ਜਿਸ ਨਾਲ ਨਸਾ ਪੀੜਤਾਂ ਲਈ ਕਈ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸਪਸ਼ਟ ਨਿਰਦੇਸ਼ਾਂ ਤਹਿਤ ਸੂਬੇ ‘ਚ ਨਸ਼ਿਆਂ ਦੀ ਤਸਕਰੀ ਨੂੰ ਅੰਤਮ ਝਟਕਾ ਦਿੱਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਿਆਂ ਵਿਰੁੱਧ ਇਸ ਅਹਿਮ ਲੜਾਈ ਵਿੱਚ ਪੰਜਾਬ ਦੇ ਲੋਕਾਂ ਦੇ ਸਾਥ ਅਤੇ ਸਹਿਯੋਗ ਦੀ ਮੰਗ ਵੀ ਕੀਤੀ । ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਅਤੇ ਸੂਬੇ ਦੀ ਆਉਣ ਵਾਲੀ ਪੀੜ੍ਹੀ ਦੇ ਸਿਹਤਮੰਦ ਅਤੇ ਉੱਜਵਲ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਅਤੇ ਜਨਤਾ ਦੇ ਸਾਂਝੇ ਉਪਰਾਲੇ ਜ਼ਰੂਰੀ ਹਨ ।

Advertisement
Advertisement
Advertisement
Advertisement
Scroll to Top