Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 28 Sep 2026 | 12:48 am

+91 90915 01313 , +91 90916 01313

punjabbanni@gmail.com
punjabbani@yahoo.com

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਸਮੇਤ ਦੋ ਕਾਬੂ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਸਮੇਤ ਦੋ ਕਾਬੂ

‘ਯੁੱਧ ਨਸ਼ਿਆਂ ਵਿਰੁਧ’: ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਸਮੇਤ ਦੋ ਕਾਬੂ
— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ
—ਪਾਕਿਸਤਾਨ ਅਧਾਰਤ ਤਸਕਰ ਨੇ ਡਰੋਨਾਂ ਰਾਹੀਂ ਨਸ਼ਿਆਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ: ਡੀ. ਜੀ. ਪੀ. ਗੌਰਵ ਯਾਦਵ
— ਡਰੱਗ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਕੀਤਾ ਜਾਵੇਗਾ ਪਰਦਾਫਾਸ਼: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
ਚੰਡੀਗੜ੍ਹ/ਅੰਮ੍ਰਿਤਸਰ, 2 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖਿਲਾਫ਼ ਵਿੱਢੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰੀ ਸੱਟ ਮਾਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 4 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਪਾਲ ਸਿੰਘ (37) ਅਤੇ ਰਣਜੀਤ ਸਿੰਘ (36) ਵਜੋਂ ਹੋਈ ਹੈ। ਇਹ ਦੋਵੇਂ ਤਰਨਤਾਰਨ ਦੇ ਖੇਮਕਰਨ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਸਰਹੱਦੀ ਪਿੰਡਾਂ ਦੇ ਰਹਿਣ ਵਾਲੇ ਹਨ । ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ ‘ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ । ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੇ ਬਦਨਾਮ ਤਸਕਰ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਫਿਰੋਜ਼ਪੁਰ ਸੈਕਟਰ ਦੀ ਵਰਤੋਂ ਕੀਤੀ ਜਾ ਰਹੀ ਸੀ । ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ।

ਕਮਿਸ਼ਨਰ ਆਫ ਪੁਲਿਸ (ਸੀ. ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਏ. ਡੀ. ਸੀ. ਪੀ. ਇਨਵੈਸਟੀਗੇਸ਼ਨ ਨਵਜੋਤ ਸਿੰਘ, ਏ. ਸੀ. ਪੀ. (ਡਿਟੈਕਟਿਵ) ਹਰਮਿੰਦਰ ਸਿੰਘ ਅਤੇ ਏ. ਸੀ. ਪੀ. ਨਾਰਕੋਟਿਕ ਲਲਿਤ ਸ਼ਰਮਾ ਦੀ ਨਿਗਰਾਨੀ ਹੇਠ ਅਤੇ ਇੰਚਾਰਜ ਸੀ. ਆਈ. ਏ.-1 ਇੰਸਪੈਕਟਰ ਅਮੋਲਕਦੀਪ ਸਿੰਘ ਅਤੇ ਇੰਚਾਰਜ ਸੀ. ਆਈ. ਏ.-2 ਐਸਆਈ ਰਵੀ ਕੁਮਾਰ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਵਿਸ਼ੇਸ਼ ਆਪ੍ਰੇਸ਼ਨ ਚਲਾਇਆ ਅਤੇ ਅੰਮ੍ਰਿਤਸਰ ਦੇ ਝਬਾਲ ਰੋਡ ‘ਤੇ ਲਗਾਏ ਨਾਕੇ ਦੌਰਾਨ ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ । ਉਨ੍ਹਾਂ ਦੱਸਿਆ ਕਿ ਸਰਹੱਦ ਪਾਰੋਂ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਨ ਤੋਂ ਬਾਅਦ, ਮੁਲਜ਼ਮ ਇਸਨੂੰ ਨਸ਼ਾ ਤਸਕਰਾਂ ਨੂੰ ਵੇਚਦੇ ਹਨ ਤਾਂ ਜੋ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਜਾ ਸਕੇ ।

ਸੀਪੀ ਨੇ ਕਿਹਾ ਕਿ ਸਪਲਾਇਰ, ਡੀਲਰ ਅਤੇ ਖਰੀਦਦਾਰ ਸਮੇਤ ਪੂਰੇ ਡਰੱਗ ਸਪਲਾਈ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਵਾਸਤੇ ਵਿਆਪਕ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵੱਲੋਂ ਖਰੀਦੀਆਂ ਅਤੇ ਸਪਲਾਈ ਕੀਤੀਆਂ ਗਈਆਂ ਖੇਪਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਵੀ ਯਤਨ ਜਾਰੀ ਹਨ । ਇਸ ਸਬੰਧੀ ਐਫਆਈਆਰ ਨੰਬਰ 49 ਮਿਤੀ 27-02-2025 ਨੂੰ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਸਟੇਸ਼ਨ ਵਿਖੇ ਐਨ. ਡੀ. ਪੀ. ਐਸ. ਐਕਟ ਦੀ ਧਾਰਾ 21 (ਸੀ) ਤਹਿਤ ਦਰਜ ਕੀਤੀ ਗਈ ਹੈ ।

Advertisement
Advertisement
Advertisement
Advertisement
Scroll to Top