Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 7:41 pm

+91 90915 01313 , +91 90916 01313

punjabbanni@gmail.com
punjabbani@yahoo.com

ਸੁਪਰੀਮ ਕੋਰਟ ਕਰੇਗੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਾਉਣ ਬਾਰੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਖਿਲਾਫ਼ ਮਾਣਹਾਨੀ ਦੀ ਕਾਰਵਾਈ ਦੀ ਮੰਗ ਵਾਲੀਆਂ ਪਟੀਸ਼ਨਾਂ ਸਮੇਤ ਹੋਰਨਾਂ ’ਤੇ 19 ਮਾਰਚ ਤੋਂ ਬਾਅਦ ਸੁਣਵਾਈ

ਸੁਪਰੀਮ ਕੋਰਟ ਕਰੇਗੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਾਉਣ ਬਾਰੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਖਿਲਾਫ਼ ਮਾਣਹਾਨੀ ਦੀ ਕਾਰਵਾਈ ਦੀ ਮੰਗ ਵਾਲੀਆਂ ਪਟੀਸ਼ਨਾਂ ਸਮੇਤ ਹੋਰਨਾਂ ’ਤੇ 19 ਮਾਰਚ ਤੋਂ ਬਾਅਦ ਸੁਣਵਾਈ

ਸੁਪਰੀਮ ਕੋਰਟ ਕਰੇਗੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਾਉਣ ਬਾਰੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਖਿਲਾਫ਼ ਮਾਣਹਾਨੀ ਦੀ ਕਾਰਵਾਈ ਦੀ ਮੰਗ ਵਾਲੀਆਂ ਪਟੀਸ਼ਨਾਂ ਸਮੇਤ ਹੋਰਨਾਂ ’ਤੇ 19 ਮਾਰਚ ਤੋਂ ਬਾਅਦ ਸੁਣਵਾਈ
ਨਵੀਂ ਦਿੱਲੀ, 28 ਫਰਵਰੀ : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਅਤੇ ਅੰਦੋਲਨਕਾਰੀ ਕਿਸਾਨਾਂ ਦਰਮਿਆਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਦੋ ਦੌਰ ਦੀ ਗੱਲਬਾਤ ਨੂੰ ਦੇਖਦਿਆਂ ਸੁਣਵਾਈ ਮੁਲਤਵੀ ਕਰ ਦਿੱਤੀ । ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਐਨ. ਕੋਟੀਸ਼ਵਰ ਸਿੰਘ ਦੇ ਬੈਂਚ ਨੇ ਕਿਹਾ ਕਿ ਦੋਵਾਂ ਧਿਰਾਂ ਦਰਮਿਆਨ 19 ਮਾਰਚ ਨੂੰ ਤੀਜੇ ਦੌਰ ਦੀ ਗੱਲਬਾਤ ਹੋਵੇਗੀ, ਲਿਹਾਜ਼ਾ ਬੈਂਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਾਉਣ ਬਾਰੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਖਿਲਾਫ਼ ਮਾਣਹਾਨੀ ਦੀ ਕਾਰਵਾਈ ਦੀ ਮੰਗ ਵਾਲੀਆਂ ਪਟੀਸ਼ਨਾਂ ਸਮੇਤ ਹੋਰਨਾਂ ’ਤੇ 19 ਮਾਰਚ ਤੋਂ ਬਾਅਦ ਸੁਣਵਾਈ ਕੀਤੀ ਜਾਵੇਗੀ । ਬੈਂਚ ਨੇ ਅੰਦੋਲਨਕਾਰੀ ਕਿਸਾਨਾਂ ਦੀਆਂ ਸ਼ਿਕਾਇਤਾਂ ਲਈ ਪਲੇਟਫਾਰਮ ਪ੍ਰਦਾਨ ਕਰਨ ਲਈ ਸੁਪਰੀਮ ਕੋਰਟ ਵੱਲੋਂ ਨਿਯੁਕਤ ਉੱਚ-ਤਾਕਤੀ ਕਮੇਟੀ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਇਸ ਦੀ ਅੰਤਰਿਮ ਰਿਪੋਰਟ ਨੂੰ ਰਿਕਾਰਡ ’ਤੇ ਲਿਆ । ਬੈਂਚ ਨੇ ਰਿਪੋਰਟ ਨੂੰ ਫਿਲਹਾਲ ਆਪਣੇ ਕੋਲ ਰੱਖਦਿਆਂ ਕਮੇਟੀ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਨਵਾਬ ਸਿੰਘ ਅਤੇ ਹੋਰ ਮੈਂਬਰਾਂ ਲਈ ਮਾਣ ਭੱਤਾ ਤੈਅ ਕਰ ਦਿੱਤਾ ਹੈ। ਸਤੰਬਰ 2024 ਵਿੱਚ ਸੁਪਰੀਮ ਕੋਰਟ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਸੁਲਝਾਉਣ ਦੇ ਉਦੇਸ਼ ਨਾਲ ਕਮੇਟੀ ਦਾ ਗਠਨ ਕੀਤਾ ਸੀ। ਐੱਸਕੇਐੱਮ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਨੇ ਪਿਛਲੇ ਸਾਲ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦੀ ਪੁਆਇੰਟਾਂ ’ਤੇ ਡੇਰਾ ਲਾਇਆ ਹੋਇਆ ਹੈ। ਮੰਗਾਂ ਨੂੰ ਲੈ ਕੇ ਦਿੱਲੀ ਕੂਚ ਕਰਦੇ ਕਿਸਾਨਾਂ ਨੂੰ ਸੁਰੱਖਿਆ ਬਲਾਂ ਨੇ ਖਨੌਰੀ ਬਾਰਡਰ ’ਤੇ ਰੋਕ ਦਿੱਤਾ ਸੀ ।

Advertisement
Advertisement
Advertisement
Advertisement
Scroll to Top