Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 25 Sep 2026 | 8:54 am

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕੀ ਰਾਸ਼ਟਰਪਤੀ ਟਰੰਪ ਨਾਲ ਹੋਈ ਯੂਕਰੇਨ ਰਾਸ਼ਟਰਪਤੀ ਵੋਲੋਦੀਮੀਰ ਜੈਲੇਂਸਕੀ ਦੀ ਬਹਿਸ

ਅਮਰੀਕੀ ਰਾਸ਼ਟਰਪਤੀ ਟਰੰਪ ਨਾਲ ਹੋਈ ਯੂਕਰੇਨ ਰਾਸ਼ਟਰਪਤੀ ਵੋਲੋਦੀਮੀਰ ਜੈਲੇਂਸਕੀ ਦੀ ਬਹਿਸ

ਅਮਰੀਕੀ ਰਾਸ਼ਟਰਪਤੀ ਟਰੰਪ ਨਾਲ ਹੋਈ ਯੂਕਰੇਨ ਰਾਸ਼ਟਰਪਤੀ ਵੋਲੋਦੀਮੀਰ ਜੈਲੇਂਸਕੀ ਦੀ ਬਹਿਸ
ਵਾਸਿੰਗਟਨ : ਸੰਸਾਰ ਪ੍ਰਸਿੱਧ ਤੇ ਸੁਪਰ ਪਾਵਰ ਮੰਨੇ ਜਾਂਦੇ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਬਹਿਸ ਤੋਂ ਬਾਅਦ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੈਲੇਂਸਕੀ ਨੇ ਫ਼ੌਕਸ ਨਿਊਜ਼ ਨਾਲ ਇੱਕ ਵਿਸ਼ੇਸ਼ ਇੰਟਰਵਿਊ ਵਿੱਚ ਆਪਣੇ ਅਤੇ ਆਪਣੇ ਅਮਰੀਕੀ ਹਮਰੁਤਬਾ ਦਰਮਿਆਨ ਹੋਈ ਘਟਨਾ ਲਈ ਮੁਆਫ਼ੀ ਮੰਗਣ ਤੋਂ ਇਨਕਾਰ ਕਰ ਦਿੱਤਾ । ਜ਼ੈਲੇਂਸਕੀ ਨੇ ਕਿਹਾ ਕਿ ਉਹ ਵਿਵਾਦ ਲਈ ਮੁਆਫ਼ੀ ਨਹੀਂ ਮੰਗਣਗੇ ਪਰ ਉਸ ਨੇ ਇਸ ਘਟਨਾ ਨੂੰ ਕਿਸੇ ਵੀ ਪੱਖ ਲਈ ਚੰਗਾ ਨਹੀਂ ਮੰਨਿਆ । ਜ਼ੈਲੇਂਸਕੀ ਨੇ ਕਿਹਾ ਕਿ ਜੇਕਰ ਅਮਰੀਕਾ ਆਪਣਾ ਸਮਰਥਨ ਵਾਪਸ ਲੈ ਲੈਂਦਾ ਹੈ ਤਾਂ ਸਾਡੇ ਲਈ ਰੂਸ ਤੋਂ ਯੂਕਰੇਨ ਦਾ ਬਚਾਅ ਕਰਨਾ ਮੁਸ਼ਕਲ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਅਮਰੀਕੀ ਰਾਸ਼ਟਰਪਤੀ ਨਾਲ ਗਰਮ ਬਹਿਸ ਟੈਲੀਵਿਜ਼ਨ `ਤੇ ਦਿਖਾਈ ਗਈ । ਜ਼ੈਲੇਂਸਕੀ ਨੇ ਜ਼ੋਰ ਦੇ ਕੇ ਕਿਹਾ ਕਿ ਮੈਂ ਰਾਸ਼ਟਰਪਤੀ ਟਰੰਪ ਦਾ ਸਨਮਾਨ ਕਰਦਾ ਹਾਂ। ਮੈਂ ਅਮਰੀਕੀ ਲੋਕਾਂ ਦਾ ਸਨਮਾਨ ਕਰਦਾ ਹਾਂ । ਮੈਨੂੰ ਨਹੀਂ ਲੱਗਦਾ ਕਿ ਅਸੀਂ ਕੁਝ ਬੁਰਾ ਕਿਹਾ ਹੈ । ਇੰਟਰਵਿਊ `ਚ ਜਦੋਂ ਐਂਕਰ ਨੇ ਯੂਕਰੇਨ ਦੇ ਰਾਸ਼ਟਰਪਤੀ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੂੰ ਰਾਸ਼ਟਰਪਤੀ ਟਰੰਪ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ ਤਾਂ ਜ਼ੈਲੇਂਸਕੀ ਨੇ ਕਿਹਾ ਨਹੀਂ । ਇਹ ਅਸਲ ਵਿੱਚ ਮੁਸ਼ਕਲ ਸਥਿਤੀ ਹੈ । ਟਰੰਪ ਨਾਲ ਬਹਿਸ ਤੋਂ ਬਾਅਦ ਜ਼ੈਲੇਂਸਕੀ ਨੇ ਮੁਆਫ਼ੀ ਮੰਗਣ ਤੋਂ ਇਨਕਾਰ ਕੀਤਾ, ਅਮਰੀਕੀ ਰਾਸ਼ਟਰਪਤੀ ਨਾਲ ਲੰਚ ਵੀ ਨਹੀਂ ਕੀਤਾ ।

Advertisement
Advertisement
Advertisement
Advertisement
Scroll to Top