Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:49 am

+91 90915 01313 , +91 90916 01313

punjabbanni@gmail.com
punjabbani@yahoo.com

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ : ਡਾ. ਬਲਜੀਤ ਕੌਰ

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ : ਡਾ. ਬਲਜੀਤ ਕੌਰ

ਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ : ਡਾ. ਬਲਜੀਤ ਕੌਰ
ਕਿਹਾ, ਲੋੜਵੰਦ ਮਹਿਲਾਵਾਂ ਵੱਲੋਂ ਹੈਲਪਲਾਈਨ ‘ਤੇ ਸੰਪਰਕ ਕਰਨ ‘ਤੇ ਵਿਭਾਗ ਵੱਲੋਂ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ
ਚੰਡੀਗੜ੍ਹ, 3 ਮਾਰਚ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਚਲਾਈ ਜਾ ਰਹੀ ਹੈ। ਸੂਬੇ ਦੀਆਂ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181ਵਰਦਾਨ ਸਾਬਿਤ ਹੋ ਰਹੀ ਹੈ । ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਲੋੜਵੰਦ ਮਹਿਲਾਵਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ 181 ਯੋਜਨਾ ਇੱਕ ਬਿਹਤਰੀਨ ਉਪਰਾਲਾ ਹੈ ਜਿਸ ਦਾ ਉਦੇਸ਼ ਹਿੰਸਾ ਤੋਂ ਪ੍ਰਭਾਵਿਤ ਮਹਿਲਾਵਾਂ ਨੂੰ 24 ਘੰਟੇ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨਾ ਹੈ । ਉਨ੍ਹਾਂ ਦੱਸਿਆ ਕਿ ਕੋਈ ਵੀ ਜਰੂਰਤਮੰਦ ਮਹਿਲਾ ਜਿਸ ਨਾਲ ਕਿਸੇ ਵੀ ਤਰਾਂ ਦੀ ਕੋਈ ਹਿੰਸਾ ਜਾ ਧੱਕਾ ਹੋ ਰਿਹਾ ਹੈ ਹੋਵੇ, ਉਹ ਮਹਿਲਾ ਹੈਲਪਲਾਈਨ 181 ‘ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ । ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮਹਿਲਾ ਹੈਲਪਲਾਈਨ ‘ਤੇ ਲਗਭਗ 150 ਫੋਨ ਜ਼ਰੂਰਤਮੰਦ ਮਹਿਲਾਵਾਂ ਵੱਲੋਂ ਹਰ ਰੋਜ਼ ਕੀਤੇ ਜਾਂਦੇ ਹਨ । ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲਗਭਗ 4 ਤੋਂ 5 ਹਜਾਰ ਲੋੜਵੰਦ ਔਰਤਾਂ ਨੂੰ ਮਹਿਲਾ ਹੈਲਪਲਾਈਨ ਰਾਹੀਂ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ । ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋੜਵੰਦ ਮਹਿਲਾ ਜਿਸ ਨਾਲ ਕੋਈ ਬੇਇਨਸਾਫ਼ੀ ਹੋ ਰਹੀ ਹੈ ਜਾਂ ਕੋਈ ਹਿੰਸਾ ਹੋ ਰਹੀ ਹੈ, ਉਹ ਪੰਜਾਬ ਦੇ ਕਿਸੇ ਕੋਨੇ ਤੋਂ ਵੀ ਇਸ ਹੈਲਪਲਾਈਨ ‘ਤੇ ਫੋਨ ਕਰਕੇ ਮਦਦ ਮੰਗ ਸਕਦੀ ਹੈ। ਮਹਿਲਾ ਨੂੰ ਸੂਬੇ ਵਿਚ ਸਥਾਪਿਤ ਵਨ ਸਟਾਪ ਸੈਂਟਰਾਂ ਅਤੇ ਵਿਭਾਗ ਅਧੀਨ ਚੱਲ ਰਹੇ ਦਫਤਰਾਂ ਵੱਲੋਂ ਤੁਰੰਤ ਮਦਦ ਕਰਨ ਲਈ ਕਾਰਵਾਈ ਵਿੱਢੀ ਜਾਂਦੀ ਹੈ । ਭਵਿੱਖ ਵਿੱਚ ਸਰਕਾਰ ਵਲੋਂ ਇਸਦਾ ਹੋਰ ਵਿਸਥਾਰ ਕੀਤਾ ਜਾਵੇਗਾ ਅਤੇ ਜ਼ਿਲ੍ਹਿਆਂ ਵਿੱਚ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਨਵੀਆਂ ਸਥਾਪਿਤ ਕੀਤੀਆਂ ਸ਼ਾਖਾਵਾਂ ਜਿਸ ਨੂੰ ਜ਼ਿਲ੍ਹਾ ਹੱਬ ਦਾ ਨਾਮ ਦਿੱਤਾ ਗਿਆ ਹੈ, ਨਾਲ ਜੋੜਿਆ ਜਾਵੇਗਾ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਵਚਨਬੱਧ ਹੈ ।

Advertisement
Advertisement
Advertisement
Advertisement
Scroll to Top