ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ
ਪਟਿਆਲਾ : ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿੱਖੇ ਅੱਜ ਅਕਾਦਮਿਕ, ਖੇਡਾਂ ਅਤੇ ਵੱਖ-ਵੱਖ ਸਹਿ-ਅਕਾਦਮਿਕ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਣ ਕਰਨ ਅਤੇ ਰਾਸ਼ਟਰੀ-ਅੰਤਰ-ਰਾਸ਼ਟਰੀ ਪੱਧਰ ਤੇ ਨਾਮਣਾ ਕੱਟਣ ਵਾਲੇ ਵਿਦਿਆਰਥੀਆਂ ਲਈ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ । ਸਮਾਰੋਹ ਦੀ ਪ੍ਰਧਾਨਗੀ ਕਾਲਜ ਦੇ ਸਾਬਕਾ ਵਿਦਿਆਰਥੀ ਆਈ.ਏ.ਐਸ ਸ਼੍ਰੀ. ਕਰਨਵੀਰ ਸਿੱਧੂ, ਸਾਬਕਾ ਵਿਸ਼ੇਸ਼ ਮੁੱਖ ਸਕੱਤਰ,ਪੰਜਾਬ ਸਰਕਾਰ ਨੇ ਕੀਤੀ ਅਤੇ ਇਸ ਵਿੱਚ ਵਿਸ਼ੇਸ਼ ਮਹਿਮਾਨ ਵੱਜੋਂ ਡਾ. ਸੁਖਵਿੰਦਰ ਸਿੰਘ, ਪ੍ਰਿੰਸੀਪਲ, ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਨੇ ਸ਼ਿਰਕਤ ਕੀਤੀ।ਇਨਾਮ ਵੰਡ ਸਮਾਰੋਹ ਵਿੱਚ ਖਾਸ ਸੱਦੇ ਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਕਾਰਜਕਾਰੀ ਚੇਅਰਮੈਨ ਤਰੁਣ ਕੁਮਾਰ ਮੋਦੀ ਅਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਸ੍ਰੀ. ਆਯੁਸ਼ ਮੋਦੀ ਵੀ ਸ਼ਾਮਿਲ ਹੋਏ। ਇਸ ਤੋਂ ਇਲਾਵਾ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਡਾ. ਸੁਰਿੰਦਰਾ ਲਾਲ ਅਤੇ ਕਾਲਜ ਦੇ ਸਾਬਕਾ ਅਧਿਆਪਕ ਵੀ ਇਸ ਮੌਕੇ ਤੇ ਵਿਦਿਆਰਥੀਆਂ ਨੂੰ ਸ਼ੁਭ-ਇਛਾਵਾਂ ਦੇਣ ਲਈ ਹਾਜ਼ਿਰ ਸਨ। ਇਨਾਮ ਵੰਡ ਸਮਾਰੋਹ ਦਾ ਆਗਾਜ਼ ਸਰਸਵਤੀ ਵੰਦਨਾ ਅਤੇ ਸ਼ਬਦ ਗਾਇਨ ਦੇ ਨਾਲ ਜੋਤੀ ਪ੍ਰਜਵਲਿਤ ਕਰਕੇ ਹੋਇਆ ।
ਕਾਲਜ ਪ੍ਰਿੰਸੀਪਲ ਡਾ. ਨੀਰਜ ਗੋਇਲ ਨੇ ਇਸ ਮੌਕੇ ਤੇ ਮੁੱਖ-ਮਹਿਮਾਨ, ਵਿਸ਼ੇਸ ਮਹਿਮਾਨਾਂ ਅਤੇ ਇਨਾਮ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਾਲਜ ਦੀ ਸਲਾਨਾ ਰਿਪੋਰਟ (2024-25) ਪੇਸ਼ ਕੀਤੀ ਜੋ ਕਿ ਪਿੱਛਲੇ ਸਾਲ ਦੌਰਾਨ ਕਾਲਜ ਵੱਲੋਂ ਅਕਾਦਮਿਕ, ਖੇਡਾਂ ਅਤੇ ਸਹਿ-ਅਕਾਦਮਿਕ ਦੇ ਖੇਤਰਾਂ ਵਿੱਚ ਹਾਸਿਲ ਕੀਤੀਆਂ ਪ੍ਰਾਪਤੀਆਂ ਦਾ ਲੇਖਾ-ਜੋਖਾ ਸੀ ।ਉਹਨਾਂ ਕਿਹਾ ਕਿ ਅੱਜ ਦੇ ਆਧੁਨਿਕ ਤਕਨੀਕੀ ਯੁੱਗ ਵਿੱਚ ਮੁਲਤਾਨੀ ਮੱਲ ਮੋਦੀ ਕਾਲਜ ਆਪਣੀਆਂ ਉੱਚ ਕਦਰਾਂ-ਕੀਮਤਾਂ ਅਤੇ ਸ਼ਾਨਦਾਰ ਅਕਾਦਮਿਕ ਪ੍ਰੰਪਰਾਵਾਂ ਨੂੰ ਬਰਕਰਾਰ ਰੱਖ ਰਿਹਾ ਹੈ । ਸ਼੍ਰੀ. ਕਰਨਬੀਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਉਹਨਾਂ ਨੂੰ ਪੰਜਾਬ ਦੀ ਧਰਤੀ ਤੇ ਰਚੀਆਂ ਗੀਤਾ, ਮਹਾਂਭਾਰਤ ਅਤੇ ਧਾਰਮਿਕ-ਸਮਾਜਿਕ ਰਚਨਾਵਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ । ਉਹਨਾਂ ਵਿਦਿਆਰਥੀਆਂ ਨੂੰ ਆਪਣੇ ਮਿੱਥੇ ਕੈਰੀਅਰ ਟੀਚੇ ਅਤੇ ਜ਼ਿੰਦਗੀ ਵਿੱਚ ਸਫਲਤਾ ਵੱਲ ਦ੍ਰਿੜ ਇਰਾਦੇ ਨਾਲ ਵੱਧਣ ਲਈ ਉਤਸ਼ਾਹਿਤ ਕੀਤਾ।ਉਹਨਾਂ ਕਿਹਾ ਕਿ ਅਗਲੇ ਸਾਲਾਂ ਵਿੱਚ ਏ. ਆਈ. ਤਕਨੀਕ ਨਾਲ ਗਿਆਨ-ਵਿਗਿਆਨ ਵਿੱਚ ਵੱਡੇ ਪੱਧਰ ਤੇ ਤਬਦੀਲੀਆਂ ਆਉਣਗੀਆਂ, ਜਿਸ ਲਈ ਸਾਨੂੰ ਤਿਆਰ ਰਹਿਣਾ ਚਾਹੀਦਾ ਹੈ । ਸ਼੍ਰੀ. ਤਰੁਣ ਕੁਮਾਰ ਮੋਦੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਜ਼ਿੰਦਗੀ ਵਿਚ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਕਾਲਜ ਦੇ ਰਜਿਸਟਰਾਰ ਡਾ. ਅਜੀਤ ਕੁਮਾਰ ਅਤੇ ਕੰਟਰੋਲਰ ਪ੍ਰੀਖਿਆਵਾਂ ਡਾ. ਕੁਲਦੀਪ ਕੁਮਾਰ ਨੇ ਦੱਤਸਆ ਕਿ ਇਸ ਸਮਾਰੋਹ ਦੌਰਾਨ 18 ਰੋਲ ਆਫ਼ ਆਨਰ, 192 ਕਾਲਜ ਕਲਰ ਅਤੇ 252 ਮੈਰਿਟ ਸਰਟੀਫ਼ਿਕੇਟ ਤਕਸੀਮ ਕੀਤੇ ਗਏ ।
