Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 3:32 pm

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖ ਮਰਿਯਾਦਾ ਤੇ ਮਾਰੂ ਹਮਲਾ ਇਕ ਵਾਰ ਫਿਰ ਬਦਲੀ ਅਰਦਾਸ-ਭਾਈ ਅਤਲਾ

ਸਿੱਖ ਮਰਿਯਾਦਾ ਤੇ ਮਾਰੂ ਹਮਲਾ ਇਕ ਵਾਰ ਫਿਰ ਬਦਲੀ ਅਰਦਾਸ-ਭਾਈ ਅਤਲਾ

ਸਿੱਖ ਮਰਿਯਾਦਾ ਤੇ ਮਾਰੂ ਹਮਲਾ ਇਕ ਵਾਰ ਫਿਰ ਬਦਲੀ ਅਰਦਾਸ : ਭਾਈ ਅਤਲਾ
ਮਾਨਸਾ 4 ਮਾਰਚ : ਪੰਥਕ ਆਗੂ ਭਾਈ ਸੁਖਚੈਨ ਸਿੰਘ ਅਤਲਾ ਨੇ ਕਿਹਾ ਕਿ ਇੱਕ ਵਾਰ ਫੇਰ ਸਿੱਖ ਮਰਿਯਾਦਾ ਤੇ ਮਾਰੂ ਹਮਲਾ ਕਰਦਿਆਂ ਸਿੱਖ ਮਿਸ਼ਨਰੀ ਪ੍ਰੋਫੈਸਰ ਦਰਸ਼ਨ ਸਿੰਘ ਨੇ ਇਕ ਵਾਰ ਫਿਰ ਦਿੱਲੀ ਦੇ ਗੁਰਦੁਆਰਾ ਸਾਹਿਬ ਵਿਖੇ ਫਿਰ ਅਰਦਾਸ ਬਦਲੀ ਹੈ । ਇਸ ਦੀ ਅਸੀਂ ਪੁਰਜ਼ੋਰ ਸ਼ਬਦਾਂ ਵਿਚ ਨਿੰਦਿਆ ਕਰਦੇ ਹਾਂ ਅਤੇ ਇਨ੍ਹਾਂ ਲੋਕਾਂ ਦਾ ਬਾਈਕਾਟ ਕਰਨਾ ਚਾਹੀਦਾ ਹੈ । ਭਾਈ ਸਾਹਿਬ ਨੇ ਅੱਗੇ ਦੱਸਿਆ ਕਿ ਇਕ ਵਾਰ ਪਹਿਲਾਂ ਵੀ 1928 ਵਿਚ ਅਰਦਾਸ ਬਦਲਣ ਵਾਲਿਆਂ ਨੂੰ ਪੰਥ ਤੇ ਤਖਤ ਸਾਹਿਬ ਤੋਂ ਛੇਕ ਦਿੱਤਾ ਸੀ ਅਤੇ ਹੁਣ ਫਿਰ ਗੁਰਦੁਆਰਾ ਸਾਹਿਬ ਵਿਚ ਅਰਦਾਸ ਬਦਲਣ ਦੀ ਵੀਡੀਓ ਵਾਇਰਲ ਹੋ ਰਹੀ ਹੈ ਅਤੇ ਇਹ ਰਾਗੀ ਦਰਸ਼ਨ ਸਿੰਘ ਸੰਗਤਾਂ ਨੂੰ ਅਰਦਾਸ ਤੋੜ ਮਰੋੜ ਕੇ ਸੁਣਾ ਰਿਹਾ ਹੈ । ਭਾਈ ਸੁਖਚੈਨ ਸਿੰਘ ਅਤਲਾ ਨੇ ਸਮੂਹ ਸਿੱਖ ਸੰਗਤਾਂ ਨੂੰ ਅਤੇ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੂੰ ਬੇਨਤੀ ਕੀਤੀ ਕਿ ਉਹ ਇਸ ਖਿਲਾਫ ਬਣਦੀ ਕਾਰਵਾਈ ਕਰੋ ਜੋ ਕਿ ਸੋਚੀ ਸਮਝੀ ਸਾਜਿਸ਼ ਹੈ। ਇਸ ਤੋਂ ਪਹਿਲਾਂ ਵੀ ਪ੍ਰੋਫੈਸਰ ਦਰਸ਼ਨ ਸਿੰਘ ਨੂੰ ਅਕਾਲ ਤਖਤ ਸਾਹਿਬ ਤੇ ਸੱਦਿਆ ਗਿਆ ਅਤੇ ਤਨਖਾਹ ਲਾਈ ਗਈ, ਹੁਣ ਫਿਰ ਉਨ੍ਹਾਂ ਨੇ ਫਿਰ ਅਰਦਾਸ ਬਦਲੀ ਹੈ । ਇਨ੍ਹਾਂ ਤੇ ਸਰਕਾਰ ਸਖਤ ਕਾਰਵਾਈ ਕਰਕੇ ਪਰਚਾ ਦਰਜ ਕਰੋ, ਇਹ ਗਿਣੀ ਮਿਥੀ ਸਾਹਿਬ ? ਹੈ, ਇਨ੍ਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ।

Advertisement
Advertisement
Advertisement
Advertisement
Scroll to Top