Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 6:24 am

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵਿਖੇ ਸਲਾਨਾ ਕਨਵੋਕੇਸ਼ਨ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਵਿਖੇ ਸਲਾਨਾ ਕਨਵੋਕੇਸ਼ਨ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਵਿਖੇ ਸਲਾਨਾ ਕਨਵੋਕੇਸ਼ਨ ਦਾ ਆਯੋਜਨ
290 ਵਿਦਿਆਰਥੀਆਂ ਨੂੰ ਵੰਡੀਆਂ ਗਈਆਂ ਡਿਗਰੀਆਂ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਵਿਖੇ ਅੱਜ ਸਲਾਨਾ ਕਨਵੋਕੇਸ਼ਨ ਕਰਵਾਈ ਗਈ । ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਅਕਾਦਮਿਕ ਪ੍ਰਾਪਤੀਆਂ ਲਈ ਡਿਗਰੀਆਂ ਨਾਲ ਸਨਮਾਨਿਤ ਕੀਤਾ ਗਿਆ । ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਨੇ ਸ਼ਿਰਕਤ ਕੀਤੀ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਸਫਲਤਾ ਦੀਆਂ ਮੰਜ਼ਿਲਾਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ । ਕਾਲਜ ਦੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਸਮਾਗਮ ਦੌਰਾਨ ਕਾਲਜ ਦੀਆਂ ਪ੍ਰਾਪਤੀਆਂ ਬਾਰੇ ਵਿਸਤਿ੍ਰਤ ਜਾਣਕਾਰੀ ਸਾਂਝੀ ਕੀਤੀ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ । ਸਮਾਗਮ ਦੀ ਸ਼ੁਰੂਆਤ ਕਾਲਜ ਧੁਨੀ ਨਾਲ ਹੋਈ । ਇਸ ਤੋਂ ਬਾਅਦ ਡਾ. ਧਰਮਿੰਦਰ ਸਿੰਘ ਉੱਭਾ ਨੇ ਸਵਾਗਤੀ ਸ਼ਬਦ ਕਹੇ ਅਤੇ ਸਾਲਾਨਾ ਰਿਪੋਰਟ ਪੇਸ਼ ਕੀਤੀ । ਉਨ੍ਹਾਂ ਦੱਸਿਆ ਕਿ ਖ਼ਾਲਸਾ ਕਾਲਜ ਪਟਿਆਲਾ ਉੱਤਰ ਭਾਰਤ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿੱਚੋਂ ਇੱਕ ਹੈ, ਜਿੱਥੇ ਵਿਦਿਆਰਥੀਆਂ ਨੇ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਖੇਤਰਾਂ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਮੱਲਾਂ ਮਾਰੀਆਂ ਹਨ । ਉਨ੍ਹਾਂ ਨੇ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਡਿਗਰੀਆਂ ਹੀ ਨਹੀਂ, ਸਗੋਂ ਇੱਕ ਸੁਚੱਜੀ ਸ਼ਖ਼ਸੀਅਤ ਵਜੋਂ ਵਿਕਸਤ ਕਰਨਾ ਹੈ, ਜੋ ਸਮਾਜ ਦੀ ਬਿਹਤਰੀ ਲਈ ਯੋਗਦਾਨ ਪਾ ਸਕਣ ।

ਸ. ਸੁਖਮਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸੱਭਿਆਚਾਰਕ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਅਪਣਾਉਣ ਦੀ ਸਲਾਹ ਦਿੱਤੀ । ਉਨ੍ਹਾਂ ਕਿਹਾ ਕਿ ਸਿੱਖਿਆ ਸਾਡੇ ਜੀਵਨ ਦਾ ਆਧਾਰ ਹੈ, ਪਰ ਇਸ ਦੇ ਨਾਲ ਸਾਨੂੰ ਆਪਣੀ ਵਿਰਾਸਤ ਅਤੇ ਸਭਿਆਚਾਰ ਨੂੰ ਵੀ ਸੰਭਾਲ ਕੇ ਰੱਖਣਾ ਚਾਹੀਦਾ ਹੈ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਪ੍ਰਤੀ ਸਮਰਪਿਤ ਰਹਿਣ ਅਤੇ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਪ੍ਰੇਰਿਤ ਕੀਤਾ । ਇਸ ਦੌਰਾਨ ਉਨ੍ਹਾਂ ਨੇ ਖ਼ਾਲਸਾ ਕਾਲਜ ਦੀ ਪ੍ਰਬੰਧਕੀ ਟੀਮ ਅਤੇ ਅਧਿਆਪਕਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ । ਕਨਵੋਕੇਸ਼ਨ ਦੌਰਾਨ ਵੱਖ-ਵੱਖ ਅਕਾਦਮਿਕ ਕੋਰਸਾਂ ਦੇ 290 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ । ਇਸ ਵਿੱਚ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਪ੍ਰੋਗਰਾਮਾਂ ਦੇ ਵਿਦਿਆਰਥੀ ਸ਼ਾਮਲ ਸਨ । ਡਿਗਰੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਖੁਸ਼ੀ ਅਤੇ ਸੰਤੁਸ਼ਟੀ ਦੇ ਭਾਵ ਸਾਫ਼ ਨਜ਼ਰ ਆ ਰਹੇ ਸਨ। ਕਈ ਵਿਦਿਆਰਥੀਆਂ ਨੇ ਆਪਣੇ ਪਰਿਵਾਰਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ, ਜਿਨ੍ਹਾਂ ਦੀ ਬਦੌਲਤ ਉਹ ਇਸ ਮੁਕਾਮ ਤੱਕ ਪਹੁੰਚੇ ।

ਇਸ ਮੌਕੇ ਕਾਲਜ ਦੇ ਸਟਾਫ਼ ਅਤੇ ਵਿਦਿਆਰਥੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਸਮਾਗਮ ਦਾ ਸੰਚਾਲਨ ਕਾਲਜ ਦੇ ਅਧਿਆਪਕਾਂ ਦੀ ਟੀਮ ਵੱਲੋਂ ਬਾਖੂਬੀ ਕੀਤਾ ਗਿਆ। ਇਹ ਕਨਵੋਕੇਸ਼ਨ ਨਾ ਸਿਰਫ਼ ਵਿਦਿਆਰਥੀਆਂ ਲਈ ਯਾਦਗਾਰ ਰਹੀ, ਸਗੋਂ ਖ਼ਾਲਸਾ ਕਾਲਜ ਦੀ ਅਕਾਦਮਿਕ ਵਚਨਬੱਧਤਾ ਨੂੰ ਵੀ ਉਜਾਗਰ ਵਿੱਚ ਕਾਮਯਾਬ ਰਹੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਪਿ੍ਰੰਸੀਪਲ ਡਾ. ਜਸਲੀਨ ਕੌਰ, ਵਾਇਸ ਪਿ੍ਰੰਸੀਪਲ ਡਾ. ਗੁਰਮੀਤ ਸਿੰਘ, ਵਾਈਸ ਪਿ੍ਰੰਸੀਪਲ ਡਾ. ਹਰਵਿੰਦਰ ਕੌਰ, ਵਾਇਸ ਪਿ੍ਰੰਸੀਪਲ ਡਾ. ਅਜੀਤ ਸਿੰਘ, ਕੰਟਰੋਲਰ ਪ੍ਰੀਖਿਆਵਾਂ ਅਤੇ ਰਜਿਸਟਰਾਰ ਡਾ. ਜਸਪ੍ਰੀਤ ਕੌਰ ਅਤੇ ਕਾਲਜ ਸਟਾਫ ਹਾਜ਼ਰ ਸੀ ।

Advertisement
Advertisement
Advertisement
Advertisement
Scroll to Top