Breaking News ਭ੍ਰਿਸ਼ਟ ਅਫਸਰਾਂ ਅੱਗੇ ਝੁਕਾਂਗੇ ਨਹੀਂ-ਮੁੱਖ ਮੰਤਰੀਐਂਟੀ ਡਰੱਗ ਕੈਬਨਿਟ ਸਬ-ਕਮੇਟੀ ਨੇ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਨਾਲ ਨਜਿੱਠਣ ਲਈ ਐਂਟੀ ਡਰੋਨ ਤਕਨਾਲੋਜੀ ਦੇ ਲਏ ਟ੍ਰਾਇਲਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਮਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼ਤਹਿਸੀਲਦਾਰ/ ਸਬ ਰਜਿਸਟਰਾਰਾਂ ਦੇ ਸਮੂਹਿਕ ਛੁੱਟੀ ਤੇ ਚਲੇ ਜਾਣ ਤੇ ਪੰਜਾਬ ਸਰਕਾਰ ਦੇ ਹੁਕਮਾਂ ਤੇ ਤਹਿਸੀਲਦਾਰਾਂ ਦੀਆਂ ਪਾਵਰਾਂ ਕਾਨੂੰਗੋਜ਼ ਨੂੰ ਡੈਲੀਗੇਟਸ ਨੂੰ ਦਿੱਤੀਆਂਮੇਰੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ 'ਤੇ ਆਮ ਲੋਕਾਂ ਨੂੰ ਖੱਜਲ-ਖੁਆਰ ਨਾ ਕਰੋ : ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਅਪੀਲਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਵਿੱਚ ਹੋ ਰਹੇ ਵਿਕਾਸ ਦੀ ਸਮੀਖਿਆਹਰਜੋਤ ਬੈਂਸ ਤੇ ਫਿਨਲੈਂਡ ਦੇ ਰਾਜਦੂਤ ਵੱਲੋਂ 72 ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਦਾ ਉਦਘਾਟਨਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ 'ਤੇ ਪਾਬੰਦੀ ਲਗਾਓ : ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲ

ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਮਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼

ਦੁਆਰਾ: Punjab Bani ਪ੍ਰਕਾਸ਼ਿਤ :Tuesday, 04 March, 2025, 05:51 PM

ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਮਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼
ਮੰਤਰੀ ਨੇ ਵਿਭਾਗੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ
ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ਹੀਦਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਲਈ ਚੱਲ ਰਹੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਸਮੀਖਿਆ ਮੀਟਿੰਗ ਕੀਤੀ । ਮੀਟਿੰਗ ਦੌਰਾਨ, ਮੰਤਰੀ ਨੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੱਖ-ਵੱਖ ਸਰਕਾਰੀ ਯੋਜਨਾਵਾਂ ਦੇ ਲਾਗੂਕਰਨ ਦਾ ਜਾਇਜ਼ਾ ਲਿਆ । ਉਨ੍ਹਾਂ ਅਗਾਮੀ ਸਮਾਗਮਾਂ ਦੇ ਏਜੰਡੇ ‘ਤੇ ਵੀ ਚਰਚਾ ਕੀਤੀ ਅਤੇ ਸੂਬੇ ਭਰ ਦੇ ਸਬੰਧਤ ਡਿਪਟੀ ਕਮਿਸ਼ਨਰਾਂ ਅਧੀਨ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਸੈਨਿਕ ਬੋਰਡ ਦੀਆਂ ਤਿਮਾਹੀ ਮੀਟਿੰਗਾਂ ਦਾ ਜਾਇਜ਼ਾ ਲਿਆ ।

ਇਹਨਾਂ ਸਕੀਮਾਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂਕਰਨ ‘ਤੇ ਜ਼ੋਰ ਦਿੰਦਿਆਂ, ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਲਾਭਪਾਤਰੀਆਂ ਨੂੰ ਜ਼ਮੀਨੀ ਪੱਧਰ ‘ਤੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾ ਸਕੇ । ਉਨ੍ਹਾਂ ਨੇ ਸੂਬੇ ਭਰ ਵਿੱਚ ਸੈਨਿਕ ਰੈਸਟ ਹਾਊਸਾਂ ਦੀ ਗੁਣਵੱਤਾ ਵਿੱਚ ਸੁਧਾਰ ਲਈ ਉਪਾਵ ਕਰਨ ਦੇ ਵੀ ਹੁਕਮ ਦਿੱਤੇ । ਮੀਟਿੰਗ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਜੇ. ਐਮ. ਬਾਲਾ ਮੁਰੂਗਨ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ ਅਤੇ ਡਿਪਟੀ ਡਾਇਰੈਕਟਰ (ਹੈੱਡਕੁਆਰਟਰ) ਕਮਾਂਡਰ ਬਲਜਿੰਦਰ ਸਿੰਘ ਵਿਰਕ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ ।



Scroll to Top