Breaking News ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਵਿੱਚ ਹੋ ਰਹੇ ਵਿਕਾਸ ਦੀ ਸਮੀਖਿਆਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ 'ਤੇ ਪਾਬੰਦੀ ਲਗਾਓ : ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲਹਰਜੋਤ ਬੈਂਸ ਤੇ ਫਿਨਲੈਂਡ ਦੇ ਰਾਜਦੂਤ ਵੱਲੋਂ 72 ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਦਾ ਉਦਘਾਟਨਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ : ਡਾ. ਬਲਜੀਤ ਕੌਰਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਪਹੁੰਚੇ ਗੁਜਰਾਤ ਦੇ ਜੂਨਾਗੜ੍ਹ ਜਿ਼ਲ੍ਹੇ ਦੇ ਗਿਰ ਵਾਈਲਡਲਾਈਫ ਸੈਂਚੁਰੀ ਵਿਖੇ ਸ਼ੇਰ ਦੀ ਸਫਾਰੀ ’ਤੇ2025-26 ਦੌਰਾਨ 2100 ਹੈਕਟੇਅਰ ਰਕਬਾ ਜੰਗਲਾਤ ਹੇਠ ਲਿਆਂਦਾ ਜਾਵੇਗਾਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਆਰ. ਓ. ਬੀ. ਪ੍ਰੋਜੈਕਟ ਬਾਰੇ ਰਿਕਾਰਡ ਪੇਸ਼ਸਾਈਬਰ ਕ੍ਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪ

ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਤਹਿਸੀਲਦਾਰ ਕਰਨਗੇ ਅੱਜ ਤੋਂ ਹੜ੍ਹਤਾਲ

ਦੁਆਰਾ: Punjab Bani ਪ੍ਰਕਾਸ਼ਿਤ :Sunday, 02 March, 2025, 07:23 PM

ਮੰਗਾਂ ਨੂੰ ਲੈ ਕੇ ਸੂਬੇ ਭਰ ਦੇ ਤਹਿਸੀਲਦਾਰ ਕਰਨਗੇ ਅੱਜ ਤੋਂ ਹੜ੍ਹਤਾਲ
ਫਰੀਦਕੋਟ : ਤਹਿਸੀਲਦਾਰ ਯੂਨੀਅਨ ਦੇ ਕਾਰਜਕਾਰੀ ਸੂਬਾਈ ਪ੍ਰਧਾਨ ਲਛਮਣ ਸਿੰਘ ਨੇ ਸੂਬੇ ਭਰ ਦੇ ਤਹਿਸੀਲਦਾਰਾਂ ਵਲੋਂ 4 ਮਾਰਚ ਨੂੰ ਹੜ੍ਹਤਾਲ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਕਤ ਹੜ੍ਹਤਾਲ ਤਹਿਸੀਲਦਾਰਾਂ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਸਭ ਤੋਂ ਵੱਡੀ ਮੰਗ ਅਧਿਕਾਰੀਆਂ ਅਤੇ ਵੱਖ-ਵੱਖ ਏਜੰਸੀਆਂ ਵੱਲੋਂ ਉਨ੍ਹਾਂ ਦੇ ਕੰਮ ਵਿੱਚ ਬੇਲੋੜੀ ਦਖਲਅੰਦਾਜ਼ੀ ਬੰਦ ਕਰਨ ਦੀ ਹੈ। ਯੂਨੀਅਨ ਵੱਲੋਂ ਦਿੱਤੇ ਸੁਝਾਵਾਂ ’ਤੇ ਸਰਕਾਰ ਕੋਈ ਕਾਰਵਾਈ ਨਹੀਂ ਕਰਦੀ ਪਰ ਜੇਕਰ ਕਿਸੇ ਕਿਸਮ ਦੀ ਬੇਨਿਯਮੀ ਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਤਹਿਸੀਲਦਾਰ ਵਿਰੁੱਧ ਕੇਸ ਦਰਜ ਕੀਤਾ ਜਾਂਦਾ ਹੈ ਜਦੋਂ ਕਿ ਹਰ ਰੋਜ਼ ਸੈਂਕੜੇ ਰਜਿਸਟਰੀਆਂ ਹੁੰਦੀਆਂ ਹਨ । ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਦਸਤਾਵੇਜ਼ਾਂ ਦੀ ਜਾਂਚ ਕਰਨ ਲਈ ਬਹੁਤ ਘੱਟ ਸਮਾਂ ਮਿਲਦਾ ਹੈ। ਕਈ ਵਾਰ ਲੋਕ ਗਲਤ ਦਸਤਾਵੇਜ਼ ਤਿਆਰ ਕਰ ਲੈਂਦੇ ਹਨ ਪਰ ਫੜੇ ਨਹੀਂ ਜਾਂਦੇ ਅਤੇ ਜੇਕਰ ਉਹ ਇਸ ਬਾਰੇ ਪਤਾ ਲੱਗਣ ’ਤੇ ਸ਼ਿਕਾਇਤ ਕਰਦੇ ਹਨ ਤਾਂ ਪਹਿਲਾ ਸ਼ੱਕ ਤਹਿਸੀਲਦਾਰ ’ਤੇ ਹੀ ਪੈਂਦਾ ਹੈ । ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਮੂਹ ਤਹਿਸੀਲਦਾਰਾਂ ਵਲੋਂ ਲੁਧਿਆਣਾ ਵਿਖੇ ਇਕੱਠੇ ਹੋ ਕੇ ਆਉਣ ਵਾਲੇ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ । ਤਹਿਸੀਲਦਾਰ ਯੂਨੀਅਨ ਦੇ ਕਾਰਜਕਾਰੀ ਸੂਬਾਈ ਪ੍ਰਧਾਨ ਲਛਮਣ ਸਿੰਘ ਨੇ ਦੱਸਿਆ ਕਿ ਸਰਕਾਰ, ਅਧਿਕਾਰੀਆਂ ਅਤੇ ਏਜੰਸੀਆਂ ਦਾ ਵਤੀਰਾ ਉਨ੍ਹਾਂ ਪ੍ਰਤੀ ਠੀਕ ਨਹੀਂ ਹੈ, ਇਸ ਲਈ ਤਹਿਸੀਲਦਾਰ ਪਹਿਲਾਂ ਵੀ ਆਪਣੇ ਮਾਣ-ਸਨਮਾਨ ਅਤੇ ਹੱਕਾਂ ਲਈ ਸਰਕਾਰ ਅੱਗੇ ਆਵਾਜ਼ ਉਠਾਉਂਦੇ ਰਹੇ ਹਨ ਪਰ ਸਰਕਾਰ ਇਸ ਪਾਸੇ ਧਿਆਨ ਨਹੀਂ ਦਿੰਦੀ । ਇਸ ਤੋਂ ਇਲਾਵਾ ਸਰਕਾਰ ਵੀ ਉਨ੍ਹਾਂ ਦੀ ਸੁਰੱਖਿਆ ਵੱਲ ਧਿਆਨ ਨਹੀਂ ਦੇ ਰਹੀ, ਇਸ ਲਈ ਇੱਕ ਰੋਜ਼ਾ ਹੜਤਾਲ ਕੀਤੀ ਜਾ ਰਹੀ ਹੈ ਅਤੇ ਭਵਿੱਖੀ ਸੰਘਰਸ਼ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ, ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਅਗਲਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ।



Scroll to Top