ਦਿੱਲੀ `ਚ ਪ੍ਰਦੂਸ਼ਣ ਨੂੰ ਲੈ ਕੇ ਸਰਕਾਰ ਨੇ ਕੀਤਾ 1 ਅਪ੍ਰੈਲ ਤੋਂ 15 ਸਾਲ ਪੁਰਾਣੀਆਂ ਗੱਡੀਆਂ ਨੂੰ ਪੈਟਰੋਲ ਨਾ ਦੇਣ ਦਾ ਫ਼ੈਸਲਾ

ਦਿੱਲੀ `ਚ ਪ੍ਰਦੂਸ਼ਣ ਨੂੰ ਲੈ ਕੇ ਸਰਕਾਰ ਨੇ ਕੀਤਾ 1 ਅਪ੍ਰੈਲ ਤੋਂ 15 ਸਾਲ ਪੁਰਾਣੀਆਂ ਗੱਡੀਆਂ ਨੂੰ ਪੈਟਰੋਲ ਨਾ ਦੇਣ ਦਾ ਫ਼ੈਸਲਾ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਵਧਦੇ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਲਈ ਮੁੱਖ ਮੰਤਰੀ ਦਿੱਲੀ ਰੇਖਾ ਗੁਪਤਾ ਵਲੋਂ ਚੁੱਕੇ ਗਏ ਸਖ਼ਤ ਕਦਮਾਂ ਦੇ ਚਲਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ 1 ਅਪੈ੍ਰਲ ਤੋਂ 15 ਸਾਲ ਪੁਰਾਣੀਆਂ ਗੱਡੀਆਂ ਨੂੰ ਪੈਟਰੋਲ ਨਹੀਂ ਮਿਲੇਗਾ । ਦਿੱਲੀ ਸਰਕਾਰ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਇਸ ਸਬੰਧੀ ਸਰਕਾਰ ਦਾ ਪੱਖ ਪੇਸ਼ ਕਰਦਿਆਂ ਸਪੱਸ਼ਟ ਕਿਹਾ ਕਿ ਪਹਿਲਾਂ ਅਸੀਂ ਦਿੱਲੀ ਦੇ ਪ੍ਰਦੂਸ਼ਣ ਨੂੰ ਰੋਕਣਾ ਹੈ ਤੇ ਫਿਰ ਹੀ ਅਸੀਂ ਦੂਜੇ ਰਾਜਾਂ ਨੂੰ ਦੱਸ ਸਕਾਂਗੇ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਵਿੱਚ ਪ੍ਰਦੂਸ਼ਣ ਨੂੰ ਖਤਮ ਕਰਨ ਲਈ 1 ਅਪ੍ਰੈਲ ਤੋਂ 15 ਸਾਲ ਤੋਂ ਪੁਰਾਣੇ ਵਾਹਨਾਂ ਨੂੰ ਪੈਟਰੋਲ ਨਹੀਂ ਮਿਲੇਗਾ । ਉਨ੍ਹਾਂ ਕਿਹਾ ਕਿ ਇੱਕ ਟੀਮ ਬਣਾਈ ਜਾ ਰਹੀ ਹੈ ਜੋ 15 ਸਾਲ ਪੁਰਾਣੇ ਵਾਹਨ ਦੀ ਪਛਾਣ ਕਰੇਗੀ ।
