Breaking News ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਵਿੱਚ ਹੋ ਰਹੇ ਵਿਕਾਸ ਦੀ ਸਮੀਖਿਆਕਾਨੂੰਨ ਬਣਾ ਕੇ ਸਫ਼ਾਈ ਸੇਵਕਾਂ ਲਈ ਠੇਕਾ ਪ੍ਰਣਾਲੀ 'ਤੇ ਪਾਬੰਦੀ ਲਗਾਓ : ਗਰੇਵਾਲ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਕੀਤੀ ਅਪੀਲਹਰਜੋਤ ਬੈਂਸ ਤੇ ਫਿਨਲੈਂਡ ਦੇ ਰਾਜਦੂਤ ਵੱਲੋਂ 72 ਪ੍ਰਾਇਮਰੀ ਅਧਿਆਪਕਾਂ ਦੇ ਦੂਜੇ ਬੈਚ ਲਈ ਸਿਖਲਾਈ ਪ੍ਰੋਗਰਾਮ ਦਾ ਉਦਘਾਟਨਸੂਬੇ ਦੀਆਂ ਲੋੜਵੰਦ ਮਹਿਲਾਵਾਂ ਲਈ ਮਹਿਲਾ ਹੈਲਪਲਾਈਨ 181 ਬਣੀ ਵਰਦਾਨ : ਡਾ. ਬਲਜੀਤ ਕੌਰਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਪਹੁੰਚੇ ਗੁਜਰਾਤ ਦੇ ਜੂਨਾਗੜ੍ਹ ਜਿ਼ਲ੍ਹੇ ਦੇ ਗਿਰ ਵਾਈਲਡਲਾਈਫ ਸੈਂਚੁਰੀ ਵਿਖੇ ਸ਼ੇਰ ਦੀ ਸਫਾਰੀ ’ਤੇ2025-26 ਦੌਰਾਨ 2100 ਹੈਕਟੇਅਰ ਰਕਬਾ ਜੰਗਲਾਤ ਹੇਠ ਲਿਆਂਦਾ ਜਾਵੇਗਾਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵੱਲੋਂ ਆਰ. ਓ. ਬੀ. ਪ੍ਰੋਜੈਕਟ ਬਾਰੇ ਰਿਕਾਰਡ ਪੇਸ਼ਸਾਈਬਰ ਕ੍ਰਾਈਮ, ਫੋਰੈਂਸਿਕ ਅਤੇ ਲਾਅ ਵਰਕਸ਼ਾਪ

ਸ਼ੋ੍ਰਮਣੀ ਭਗਤ ਬਾਬਾ ਧੰਨਾ ਭਗਤ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਦੁਆਰਾ: Punjab Bani ਪ੍ਰਕਾਸ਼ਿਤ :Sunday, 02 March, 2025, 07:25 PM

ਸ਼ੋ੍ਰਮਣੀ ਭਗਤ ਬਾਬਾ ਧੰਨਾ ਭਗਤ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਭਗਤ ਧੰਨਾ ਜੀ ਦੇ ਬਾਣੀ ਨੇ ਹਮੇਸ਼ਾ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕੀਤਾ : ਪ੍ਰੋ. ਬਡੂੰਗਰ
ਪਟਿਆਲਾ 2 ਮਾਰਚ : ਗੁਰਦੁਆਰਾ ਨੰਦਪੁਰ ਕੇਸ਼ੋ ਵਿਖੇ ਸ਼ੋ੍ਰਮਣੀ ਭਗਤ ਬਾਬਾ ਧੰਨਾ ਭਗਤ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਭਗਵਾਨ ਦਾਸ ਦੀ ਯੋਗ ਅਗਵਾਈ ਵਿਚ ਧਾਰਮਕ ਸਮਾਗਮ ਕਰਵਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਬਾਬਾ ਧੰਨਾ ਭਗਤ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ । ਧਾਰਮਕ ਸਮਾਗਮ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੁੱਜੇ ਹੋਏ ਸਨ, ਜਿਨ੍ਹਾਂ ਨੇ ਆਪਣੇ ਸੰਬੋਧਨ ਵਿਚ ਸੰਗਤਾਂ ਨੂੰ ਬਾਬਾ ਧੰਨਾ ਭਗਤ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਪ੍ਰੇਰਨਾ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਗੁਰੂ ਸਾਹਿਬ ਦੀ ਬਾਣੀ ਤੋਂ ਇਲਾਵਾ ਭਗਤਾਂ ਅਤੇ ਭੱਟਾ ਦੀ ਬਾਣੀ ਨੂੰ ਅਹਿਮ ਦਰਜਾ ਦਿੱਤਾ ਗਿਆ, ਜੋ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਿੱਖ ਇਤਿਹਾਸ ਅੰਦਰ ਸ਼ੋ੍ਰਮਣੀ ਭਗਤ ਧੰਨਾ ਜੀ ਨੇ ਹਮੇਸ਼ਾ ਮਾਨਵਤਾ ਨੂੰ ਜੀਵਨ ਅੰਦਰ ਸੁੱਚੀ ਕਿਰਤ ਅਤੇ ਪ੍ਰਮਾਤਮਾ ਦੇ ਬਾਣੇ ਵਿਚ ਰਹਿਣ ਦਾ ਮਾਰਗ ਵਿਖਾਇਆ । ਉਨ੍ਹਾਂ ਦਾ ਸਮੁੱਚਾ ਜੀਵਨ ਸਮੁੱਚਾ ਮਨੁੱਖਤਾ ਲਈ ਪ੍ਰੇਰਨਾਮਈ ਹੈ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਬਾਬਾ ਭਗਵਾਨ ਦਾਸ ਨੇ ਵੀ ਪੁੱਜੀਆਂ ਸਖਸ਼ੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਾਬਕਾ ਪ੍ਰਧਾਨ ਪੋ੍ਰ. ਕਿਰਪਾਲ ਸਿੰਘ ਬਡੂੰਗਰ ਨੂੰ ਸਿਰੋਪਾਓ ਨਾਲ ਸਨਮਾਨਤ ਵੀ ਕੀਤਾ । ਧਾਰਮਕ ਸਮਾਗਮ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸਾਬਕਾ ਵਿਧਾਇਕ ਤੇਜਿੰਦਰਪਾਲ ਸਿੰਘ ਸੰਧੂ ਆਦਿ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਵੀ ਹਾਜ਼ਰ ਸਨ ।



Scroll to Top