Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 3:32 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਚਪੜ ਵਿਖੇ ਮਹਾਂਪੁਰਖਾਂ ਦੀ ਯਾਦ ਵਿਚ 16 ਮਾਰਚ ਤੋਂ 23 ਮਾਰਚ ਤੱਕ ਸਜ਼ਾਏ ਜਾਣਗੇ ਦੀਵਾਨ

ਪਿੰਡ ਚਪੜ ਵਿਖੇ ਮਹਾਂਪੁਰਖਾਂ ਦੀ ਯਾਦ ਵਿਚ 16 ਮਾਰਚ ਤੋਂ 23 ਮਾਰਚ ਤੱਕ ਸਜ਼ਾਏ ਜਾਣਗੇ ਦੀਵਾਨ

ਪਿੰਡ ਚਪੜ ਵਿਖੇ ਮਹਾਂਪੁਰਖਾਂ ਦੀ ਯਾਦ ਵਿਚ 16 ਮਾਰਚ ਤੋਂ 23 ਮਾਰਚ ਤੱਕ ਸਜ਼ਾਏ ਜਾਣਗੇ ਦੀਵਾਨ
ਘਨੌਰ, 3 ਮਾਰਚ : ਹਲਕਾ ਘਨੌਰ ਦੇ ਧਾਰਮਿਕਤਾ ਦੇ ਹੱਬ ਮੰਨੇ ਜਾਂਦੇ ਪਿੰਡ ਚਪੜ੍ਹ ਵਿਖੇ ਇਲਾਕੇ ਦੀਆਂ ਸੰਗਤਾਂ ਦੀ ਮੀਟਿੰਗ ਬਾਬਾ ਗੁਰਤਾਰ ਸਿੰਘ ਚਪੜ੍ਹ ਦੀ ਅਗਵਾਈ ਵਿਚ ਹੋਈ, ਜਿਸ ਵਿਚ ਮਾਸਟਰ ਜਸਵਿੰਦਰ ਸਿੰਘ ਚਪੜ੍ਹ ਸਟੇਟ ਅਵਾਰਡੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਥੇਦਾਰ ਸੰਤ ਬਾਬਾ ਮਹਿੰਦਰ ਸਿੰਘ ਜੀ ਜਰਗ ਅਤੇ ਭਾਈ ਅਮਰੀਕ ਸਿੰਘ ਜੀ ਮੁੱਖ ਕੀਰਤਨੀਏ ਰਾੜਾ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਨੂੰ ਸਮਰਪਿਤ 26ਵੀਂ ਬਰਸੀ ਤਹਿਤ ਮਿਤੀ 16 ਮਾਰਚ ਤੋਂ ਲੈ ਕੇ 23 ਮਾਰਚ ਤੱਕ ਅੱਠ ਰੋਜ਼ਾ ਧਾਰਮਿਕ ਦੀਵਾਨ ਬਾਬਾ ਭੁਪਿੰਦਰ ਸਿੰਘ ਜੀ ਰਾੜਾ ਸਾਹਿਬ ਜਰਗ ਵਾਲਿਆਂ ਵੱਲੋ ਸ਼ਾਮ 7 ਵਜੇ ਤੋਂ 10 ਵਜੇ ਤੱਕ ਸੰਗਤਪੁਰਾ ਆਸ਼ਰਮ ਚਪੜ੍ਹ ਵਿਖੇ ਸਜਾਏ ਜਾਣਗੇ । ਇਸ ਦੌਰਾਨ ਬਾਬਾ ਗੁਰਤਾਰ ਸਿੰਘ ਜੀ ਨੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਤਸੰਗ ਵਿਚ ਆਪਣੇ ਸਮੇ ਵਿਚੋਂ ਸਮਾਂ ਕੱਢ ਕੇ ਗੁਰਬਾਣੀ ਸੁਣਨ ਦਾ ਲਾਹਾ ਪ੍ਰਾਪਤ ਕੀਤਾ ਜਾਵੇ । ਦੀਵਾਨਾਂ ਦੇ ਅਖੀਰਲੇ ਦਿਨ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ । ਇਸ ਦੌਰਾਨ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ । ਉਨ੍ਹਾਂ ਬੇਨਤੀ ਕੀਤੀ ਕਿ ਇਨ੍ਹਾਂ ਧਾਰਮਿਕ ਦੀਵਾਨਾਂ ਵਿੱਚ ਆਉਣ ਲਈ ਜੇਕਰ ਕਿਸੇ ਪਿੰਡ ਦੀ ਸੰਗਤ ਨੂੰ ਟਰਾਲੀ ਜਾਂ ਬੱਸ ਦੀ ਸੁਵਿਧਾ ਚਾਹੀਦੀ ਹੈ ਤਾਂ ਬਾਬਾ ਗੁਰਤਾਰ ਸਿੰਘ ਜੀ ਨਾਲ ਸੰਪਰਕ ਕਰ ਸਕਦੇ ਹਨ ।

Advertisement
Advertisement
Advertisement
Advertisement
Scroll to Top