Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 9:08 am

+91 90915 01313 , +91 90916 01313

punjabbanni@gmail.com
punjabbani@yahoo.com

ਕਣਕ ਦੀਆਂ ਬੱਲਾਂ ਤੇ ਗੜੇਮਾਰੀ ਦੀ ਮਾਰ ਨਾਲ ਫਸਲਾਂ ਦਾ ਹੋਇਆ ਭਾਰੀ ਨੁਕਸਾਨ

ਕਣਕ ਦੀਆਂ ਬੱਲਾਂ ਤੇ ਗੜੇਮਾਰੀ ਦੀ ਮਾਰ ਨਾਲ ਫਸਲਾਂ ਦਾ ਹੋਇਆ ਭਾਰੀ ਨੁਕਸਾਨ

ਕਣਕ ਦੀਆਂ ਬੱਲਾਂ ਤੇ ਗੜੇਮਾਰੀ ਦੀ ਮਾਰ ਨਾਲ ਫਸਲਾਂ ਦਾ ਹੋਇਆ ਭਾਰੀ ਨੁਕਸਾਨ
-ਇਸ ਦੁੱਖ ਦੀ ਘੜੀ ਵਿੱਚ ਸਰਕਾਰ ਕਿਸਾਨਾਂ ਨੂੰ ਜਲਦ ਮੁਆਵਜ਼ਾ ਜਾਰੀ ਕਰੇ :- ਜਗਦੀਪ ਸਿੰਘ ਅਲੂਣਾ
ਘਨੌਰ, 3 ਮਾਰਚ : ਬੀਤੇ ਦਿਨੀਂ ਹੋਈ ਬਰਸਾਤ ਅਤੇ ਗੜੇਮਾਰੀ ਨੇ ਵੱਖ ਵੱਖ ਏਰੀਏ ਦੇ ਪਿੰਡਾਂ ਵਿੱਚ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਕਿਸਾਨਾਂ ਦੀ ਸਾਰ ਲੈਣ ਲਈ ਅੱਜ ਜ਼ਿਲ੍ਹਾ ਜਨਰਲ ਸਕੱਤਰ ਜਗਦੀਪ ਸਿੰਘ ਅਲੂਣਾ ਦੀ ਅਗਵਾਈ ਹੇਠ ਜ਼ਿਲ੍ਹਾ ਅਤੇ ਬਲਾਕ ਕਮੇਟੀ ਨੇ ਹਲਕਾ ਘਨੌਰ ਅਧੀਨ ਆਉਂਦੇ ਪਿੰਡ ਜਿਥੇ ਬਰਸਾਤ ਅਤੇ ਗੜੇਮਾਰੀ ਨੇ ਫਸਲਾਂ ਨੂੰ ਜ਼ਿਆਦਾ ਪ੍ਰਭਾਵਿਤ ਕੀਤਾ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਆਪਣੇ ਕੰਮਾਂ ਕਾਰਾਂ ਨੂੰ ਛੱਡ ਕੇ ਆਪਣੀਆਂ ਮੰਗਾਂ ਨੂੰ ਲੈਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਬੈਠੇ ਹਨ। ਪਰ ਬੀਤੇ ਦਿਨੀਂ ਹੋਈ ਬਰਸਾਤ ਅਤੇ ਭਾਰੀ ਗੜੇਮਾਰੀ ਨੇ ਕਿਸਾਨਾਂ ਦੀਆਂ ਫਸਲਾਂ ਨੂੰ ਤਬਾਹ ਕਰਕੇ ਰੱਖ ਦਿੱਤਾ ।
ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਜਗਦੀਪ ਸਿੰਘ ਅਲੂਣਾ ਨੇ ਦੱਸਿਆ ਕਿ ਪਿੰਡ ਮੰਜੌਲੀ, ਕਮਾਲਪੁਰ, ਸਰਾਲਾ, ਪੁਰਮੰਡੀ ਆਦਿ ਇਨ੍ਹਾਂ ਪਿੰਡਾਂ ਦੇ ਨਾਲ ਲੱਗਦੇ ਏਰੀਏ ਵਿੱਚ ਹੋਈ ਗੜੇਮਾਰੀ ਦੀ ਮਾਰ ਫਸਲਾਂ ਤੇ ਦੇਖਣ ਨੂੰ ਮਿਲ ਰਹੀ ਹੈ। ਜਿਥੇ ਮੋਟੇ ਗੜਿਆਂ ਨੇ ਕਣਕ ਦੀਆਂ ਬੱਲਾਂ ਨੂੰ ਝਾੜ ਕੇ ਰੱਖ ਦਿੱਤਾ, ਜਿਸ ਨਾਲ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਖਰਾਬ ਹੋ ਚੁੱਕੀ ਹੈ ਅਤੇ ਇਹਨਾਂ ਪਿੰਡਾਂ ਵਿੱਚ ਪਸ਼ੂਆਂ ਲਈ ਹਰਾ ਚਾਰਾ ਵੀ ਬੁਰੀ ਤਰ੍ਹਾਂ ਤਬਾਹ ਹੋ ਚੁੱਕਿਆ ਹੈ । ਇਸ ਮੌਕੇ ਬਖਸੀਸ ਸਿੰਘ ਹਰਪਾਲਪੁਰ ਬਲਾਕ ਪ੍ਰਧਾਨ ਘਨੌਰ, ਯੂਥ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਸੀਲ, ਬਲਾਕ ਪ੍ਰੈੱਸ ਸਕੱਤਰ ਸਤਪਾਲ ਸਿੰਘ ਮਹਿਮੁਦਪੁਰ ਜੱਟਾਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਹੋਏ ਨੁਕਸਾਨ ਤੋਂ ਬਾਅਦ ਵੀ ਅਜੇ ਤੱਕ ਸਰਕਾਰ ਦਾ ਨੁਮਾਇੰਦਾ ਅਤੇ ਪ੍ਰਸ਼ਾਸਨਿਕ ਅਧਿਕਾਰੀ ਇਨ੍ਹਾਂ ਪਿੰਡਾਂ ਵਿੱਚ ਕਿਸਾਨਾਂ ਦੀ ਸਾਰ ਲੈਣ ਨਹੀਂ ਪਹੁੰਚਿਆ । ਉਨ੍ਹਾਂ ਕਿਹਾ ਕਿ ਕਿਸਾਨ ਹਿਤਾਇਸੀ ਹੋਣ ਦਾ ਦਾਅਵਾ ਕਰਨ ਵਾਲੀ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਪਈ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਹੋਏ ਇਸ ਨੁਕਸਾਨ ਨਾਲ ਕੋਈ ਹਮਦਰਦੀ ਦਿਖਾਈ ਨਹੀਂ ਦੇ ਰਹੀ । ਉਕਤ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਵਾਰਨਿੰਗ ਦਿੰਦਿਆਂ ਕਿਹਾ ਕਿ ਤੁਰੰਤ ਇਸ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਪੰਜਾਬ ਸਰਕਾਰ ਕਿਸਾਨਾਂ ਦੀ ਬਾਂਹ ਫੜੇ ਅਤੇ ਢੁਕਵੀਂ ਮੁਆਵਜ਼ਾ ਰਾਸ਼ੀ ਜਾਰੀ ਕਰੇ । ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਦੁਆਰਾ ਇਸ ਹੋਏ ਨੁਕਸਾਨ ਸੰਬੰਧੀ ਕਿਸਾਨਾਂ ਦੀ ਬਾਂਹ ਨਹੀਂ ਫੜੀ ਜਾਂਦੀ ਤਾਂ ਜਲਦ ਹੀ ਜਥੇਬੰਦੀ ਦੁਆਰਾ ਪੰਜਾਬ ਸਰਕਾਰ ਖ਼ਿਲਾਫ਼ ਵੱਡਾ ਸੰਘਰਸ਼ ਕੀਤਾ ਜਾਵੇਗਾ । ਇਸ ਮੌਕੇ ਬਖਸੀਸ ਸਿੰਘ ਹਰਪਾਲਪੁਰ ਬਲਾਕ ਪ੍ਰਧਾਨ ਘਨੌਰ, ਯੂਥ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਸੀਲ, ਬਲਾਕ ਪ੍ਰੈੱਸ ਸਕੱਤਰ ਸਤਪਾਲ ਸਿੰਘ ਮਹਿਮੁਦਪੁਰ ਜੱਟਾਂ, ਜ਼ਿਲ੍ਹਾ ਸੰਗਠਨ ਸਕੱਤਰ ਬਲਜੀਤ ਸਿੰਘ ਲੋਚਮਾਂ, ਮੀਤ ਪ੍ਰਧਾਨ ਜਰਨੈਲ ਸਿੰਘ ਮੰਜੋਲੀ, ਇਕਾਈ ਪ੍ਰਧਾਨ ਹਰਭਜਨ ਸਿੰਘ ਮੰਜੋਲੀ ਤੋਂ ਇਲਾਵਾ ਹੋਰ ਕਿਸਾਨ ਆਗੂ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top