Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 7:32 pm

+91 90915 01313 , +91 90916 01313

punjabbanni@gmail.com
punjabbani@yahoo.com

ਨਵੀਂ ਸਿੱਖਿਆ ਨੀਤੀ ਤਹਿਤ ਸਿੱਖਿਆ ਮਾਂ-ਬੋਲੀ ’ਤੇ ਅਧਾਰਿਤ ਹੋਵੇਗੀ : ਧਰਮੇਂਦਰ ਪ੍ਰਧਾਨ

ਨਵੀਂ ਸਿੱਖਿਆ ਨੀਤੀ ਤਹਿਤ ਸਿੱਖਿਆ ਮਾਂ-ਬੋਲੀ ’ਤੇ ਅਧਾਰਿਤ ਹੋਵੇਗੀ : ਧਰਮੇਂਦਰ ਪ੍ਰਧਾਨ

ਨਵੀਂ ਸਿੱਖਿਆ ਨੀਤੀ ਤਹਿਤ ਸਿੱਖਿਆ ਮਾਂ-ਬੋਲੀ ’ਤੇ ਅਧਾਰਿਤ ਹੋਵੇਗੀ : ਧਰਮੇਂਦਰ ਪ੍ਰਧਾਨ
ਨਵੀਂ ਦਿੱਲੀ : ਭਾਰਤ ਦੇਸ਼ ਦੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਨਵੀਂ ਸਿੱਖਿਆ ਨੀਤੀ ਤਹਿਤ ਰਾਜਾਂ ’ਤੇ ਹਿੰਦੀ ਜਬਰੀ ਨਹੀਂ ਥੋਪੀ ਜਾਵੇਗੀ ਸਬੰਧੀ ਸਪੱਸ਼ਟ ਆਖਿਆ ਕਿ ਤਾਮਿਲਨਾਡੂ ਵੱਲੋਂ ਕੀਤੇ ਜਾ ਰਹੇ ਵਿਰੋਧ ਪਿੱਛੇ ‘ਸਿਆਸੀ ਮੰਤਵ’ ਹਨ । ਕੇਂਦਰੀ ਸਿੱਖਿਆ ਮੰਤਰੀ ਪ੍ਰਧਾਨ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਨਵੀਂ ਸਿੱਖਿਆ ਨੀਤੀ 2020 ਵਿਚ ਇਹ ਗੱਲ ਕਦੇ ਨਹੀਂ ਕਹੀ ਗਈ ਕਿ ਸਿਰਫ਼ ਹਿੰਦੀ ਹੀ ਰਹੇਗੀ ਬਲਕਿ ਸਿਰਫ਼ ਇੰਨਾ ਕਿਹਾ ਗਿਆ ਸੀ ਕਿ ਸਿੱਖਿਆ ਮਾਂ-ਬੋਲੀ ’ਤੇ ਅਧਾਰਤ ਹੋਵੇਗੀ ਅਤੇ ਤਾਮਿਲਨਾਡੂ ਵਿਚ ਇਹ ਤਾਮਿਲ ਹੋਵੇਗੀ। ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਕਿਹਾ ਕਿ ਉਹ ਕੁਝ ਲੋਕਾਂ ਦੇ ਸਿਆਸੀ ਮੁਫ਼ਾਦਾਂ ਦਾ ਜਵਾਬ ਨਹੀਂ ਦੇਣਾ ਚਾਹੁੰਦੇ। ਨਵੀਂ ਸਿੱਖਿਆ ਨੀਤੀ 2020 ਭਾਰਤ ਦੀਆਂ ਵੱਖੋ-ਵੱਖਰੀਆਂ ਭਾਸ਼ਾਵਾਂ ’ਤੇ ਅਧਾਰਿਤ ਹੈ, ਫਿਰ ਚਾਹੇ ਇਹ ਹਿੰਦੀ ਹੋਵੇ ਜਾਂ ਫਿਰ ਤਾਮਿਲ, ਉੜੀਆ ਜਾਂ ਪੰਜਾਬੀ । ਸਾਰੀਆਂ ਭਾਸ਼ਾਵਾਂ ਦੀ ਇਕੋ ਜਿਹੀ ਅਹਿਮੀਅਤ ਹੈ। ਤਾਮਿਲ ਨਾਡੂ ਵਿਚ ਕੁਝ ਲੋਕ ਮਹਿਜ਼ ਸਿਆਸਤ ਕਰਕੇ ਇਸ ਦਾ ਵਿਰੋਧ ਕਰ ਰਹੇ ਹਨ । ਦੱਸਣਯੋਗ ਹੈ ਕਿ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ. ਕੇ. ਸਟਾਲਿਨ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਮਸਨੂਈ ਬੌਧਿਕਤਾ) ਦੇ ਯੁੱਗ ਵਿਚ ਸਕੂਲਾਂ ’ਚ ਤੀਜੀ ਭਾਸ਼ਾ ਵਜੋਂ ਕਿਸੇ ਵੀ ਹੋਰ ਭਾਸ਼ਾ ਨੂੰ ਲਾਗੂ ਕਰਨ ਲਈ ਦਬਾਅ ਪਾਉਣਾ ਬੇਲੋੜਾ ਹੈ। ਸਟਾਲਿਨ ਨੇ ਐਕਸ ’ਤੇ ਲਿਖਿਆ ਸੀ ਕਿ ਆਧੁਨਿਕ ਅਨੁਵਾਦ ਤਕਨੀਕ ਨੇ ਭਾਸ਼ਾਈ ਅੜਿੱਕੇ ਪਹਿਲਾਂ ਹੀ ਖ਼ਤਮ ਕਰ ਦਿੱਤੇ ਹਨ। ਵਿਦਿਆਰਥੀਆਂ ’ਤੇ ਵਾਧੂ ਭਾਸ਼ਾਵਾਂ ਨੂੰ ਲੈ ਕੇ ਦਬਾਅ ਨਹੀਂ ਪਾਉਣਾ ਚਾਹੀਦਾ ।

Advertisement
Advertisement
Advertisement
Advertisement
Scroll to Top