Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 4:56 am

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਪਹੁੰਚੇ ਗੁਜਰਾਤ ਦੇ ਜੂਨਾਗੜ੍ਹ ਜਿ਼ਲ੍ਹੇ ਦੇ ਗਿਰ ਵਾਈਲਡਲਾਈਫ ਸੈਂਚੁਰੀ ਵਿਖੇ ਸ਼ੇਰ ਦੀ ਸਫਾਰੀ ’ਤੇ

ਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਪਹੁੰਚੇ ਗੁਜਰਾਤ ਦੇ ਜੂਨਾਗੜ੍ਹ ਜਿ਼ਲ੍ਹੇ ਦੇ ਗਿਰ ਵਾਈਲਡਲਾਈਫ ਸੈਂਚੁਰੀ ਵਿਖੇ ਸ਼ੇਰ ਦੀ ਸਫਾਰੀ ’ਤੇ

ਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਪਹੁੰਚੇ ਗੁਜਰਾਤ ਦੇ ਜੂਨਾਗੜ੍ਹ ਜਿ਼ਲ੍ਹੇ ਦੇ ਗਿਰ ਵਾਈਲਡਲਾਈਫ ਸੈਂਚੁਰੀ ਵਿਖੇ ਸ਼ੇਰ ਦੀ ਸਫਾਰੀ ’ਤੇ
ਗੁਜਰਾਤ (ਸਾਸਨ), 3 ਮਾਰਚ : ਵਿਸ਼ਵ ਜੰਗਲੀ ਜੀਵ ਦਿਵਸ ਮੌਕੇ ਸੋਮਵਾਰ ਸਵੇਰ ਗੁਜਰਾਤ ਦੇ ਜੂਨਾਗੜ੍ਹ ਜਿ਼ਲ੍ਹੇ ਦੇ ਗਿਰ ਵਾਈਲਡਲਾਈਫ ਸੈਂਚੁਰੀ ਵਿਖੇ ਸ਼ੇਰ ਦੀ ਸਫਾਰੀ ’ਤੇ ਭਾਰਤ ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਗਏ । ਮੋਦੀ ਨੇ ਸੋਮਨਾਥ ਤੋਂ ਆਉਣ ਤੋਂ ਬਾਅਦ ਸਾਸਨ ਵਿੱਚ ਸੂਬੇ ਦੇ ਜੰਗਲਾਤ ਵਿਭਾਗ ਵੱਲੋਂ ਪ੍ਰਬੰਧਤ ਇੱਕ ਜੰਗਲੀ ਗੈਸਟ ਹਾਊਸ ਸਿੰਘ ਸਦਨ ਵਿੱਚ ਇੱਕ ਰਾਤ ਗੁਜ਼ਾਰੀ, ਜਿਥੇ ਉਨ੍ਹਾਂ ਐਤਵਾਰ ਸ਼ਾਮ ਨੂੰ 12 ਜਯੋਤਿਰਲਿੰਗਾਂ ਵਿੱਚੋਂ ਪਹਿਲੇ ਭਗਵਾਨ ਸ਼ਿਵ ਮੰਦਰ ਵਿੱਚ ਪੂਜਾ ਕੀਤੀ । ਸਿੰਘ ਸਦਨ ਤੋਂ ਪ੍ਰਧਾਨ ਮੰਤਰੀ ਸ਼ੇਰ ਸਫਾਰੀ ’ਤੇ ਗਏ ਇਸ ਦੌਰਾਨ ਉਨ੍ਹਾਂ ਦੇ ਨਾਲ ਕੁਝ ਮੰਤਰੀ ਅਤੇ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ । ਜ਼ਿਕਰਯੋਗ ਹੈ ਕਿ ਗਿਰ ਵਾਈਲਡਲਾਈਫ ਸੈਂਚੁਰੀ ਦੇ ਮੁੱਖ ਦਫਤਰ ਸਾਸਨ ਗਿਰ ਵਿਚ ਪ੍ਰਧਾਨ ਮੰਤਰੀ ਨੈਸ਼ਨਲ ਬੋਰਡ ਫਾਰ ਵਾਈਲਡ ਲਾਈਫ਼ ਦੀ ਸੱਤਵੀਂ ਮੀਟਿੰਗ ਦੀ ਪ੍ਰਧਾਨਗੀ ਵੀ ਕਰਨਗੇ ਅਤੇ ਇਸ ਉਪਰੰਤ ਮੀਟਿੰਗ ਤੋਂ ਬਾਅਦ ਮੋਦੀ ਸਾਸਨ ਵਿਖੇ ਕੁਝ ਮਹਿਲਾ ਜੰਗਲਾਤ ਕਰਮਚਾਰੀਆਂ ਨਾਲ ਵੀ ਗੱਲਬਾਤ ਕਰਨਗੇ । ਇੱਕ ਸਰਕਾਰੀ ਰੀਲੀਜ਼ ਵਿੱਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਨੇ ਏਸ਼ੀਆਈ ਸ਼ੇਰਾਂ ਦੀ ਸਾਂਭ ਸੰਭਾਲ ਦੇ ਪ੍ਰੋਜੈਕਟ ਲਾਇਨ ਲਈ 2,900 ਕਰੋੜ ਰੁਪਏ ਤੋਂ ਵੱਧ ਦੀ ਮਨਜ਼ੂਰੀ ਦਿੱਤੀ ਹੈ, ਜਿਸ ਲਈ ਗੁਜਰਾਤ ਇੱਕਲੌਤਾ ਨਿਵਾਸ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਵਰਤਮਾਨ ਵਿੱਚ ਏਸ਼ੀਆਈ ਸ਼ੇਰ ਗੁਜਰਾਤ ਦੇ 9 ਜ਼ਿਲ੍ਹਿਆਂ ਵਿੱਚ 53 ਤਾਲੁਕਾਂ ਵਿੱਚ ਲਗਭਗ 30,000 ਵਰਗ ਕਿਲੋਮੀਟਰ ਵਿੱਚ ਰਹਿੰਦੇ ਹਨ ।

Advertisement
Advertisement
Advertisement
Advertisement
Scroll to Top