Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 6:59 am

+91 90915 01313 , +91 90916 01313

punjabbanni@gmail.com
punjabbani@yahoo.com

ਬੋਲੇਪਣ ਤੋਂ ਬਚਾਅ ਅਤੇ ਜਾਗਰੂਕਤਾ ਲਈ ਮਨਾਇਆ ਵਿਸ਼ਵ ਸੁਣਨ ਦਿਵਸ

ਬੋਲੇਪਣ ਤੋਂ ਬਚਾਅ ਅਤੇ ਜਾਗਰੂਕਤਾ ਲਈ ਮਨਾਇਆ ਵਿਸ਼ਵ ਸੁਣਨ ਦਿਵਸ

ਬੋਲੇਪਣ ਤੋਂ ਬਚਾਅ ਅਤੇ ਜਾਗਰੂਕਤਾ ਲਈ ਮਨਾਇਆ ਵਿਸ਼ਵ ਸੁਣਨ ਦਿਵਸ
60 ਸਾਲ ਦੀ ਉਮਰ ਤੋਂ ਬਾਦ ਕੰਨਾਂ ਦੀ ਨਿਯਮਤ ਜਾਂਚ ਜਰੂਰੀ : ਡਾ. ਜਗਪਾਲਇੰਦਰ ਸਿੰਘ
ਪਟਿਆਲਾ 3 ਮਾਰਚ : ਬੋਲੇਪਣ ਤੋਂ ਬਚਾਅ ਅਤੇ ਰੋਕਥਾਮ ਦੀ ਜਾਗਰੂਕਤਾ ਲਈ ਜਿਲ੍ਹਾ ਸਿਹਤ ਵਿਭਾਗ ਪਟਿਆਲਾ ਵੱਲੋਂ ਮਾਤਾ ਕੁਸ਼ਲਿਆ ਹਸਪਤਾਲ ਵਿਖੇ ਕੰਨਾਂ ਦੀ ਦੇਖ ਰੇਖ ਅਤੇ ਬਿਮਾਰੀਆਂ ਪ੍ਰਤੀ ਜਾਗਰੂਕਤਾ ਲਈ ਵਿਸ਼ਵ ਸੁਣਨ ਦਿਵਸ ਦਾ ਆਯੋਜਨ ਡਾ. ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ । ਇਸ ਮੌਕੇ ਸਿਵਲ ਸਰਜਨ ਅਤੇ ਸਿਹਤ ਅਧਿਕਾਰੀਆਂ ਵੱਲੋਂ ਪੋਸਟਰ ਜਾਰੀ ਕੀਤਾ ਗਿਆ। ਸੰਬੋਧਨ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਵਿਸ਼ਵ ਸਿਹਤ ਸੰਸਥਾਂ ਦੇ ਅਨੁਸਾਰ ਅੱਜ ਪੁਰੀ ਦੁਨੀਆਂ ਵਿੱਚ ਘੱਟ ਸੁਣਨ ਦੀ ਸ਼ਕਤੀ ਕਾਰਨ ਜੋ ਸੱਮਸਿਆ ਪੈਦਾ ਹੋ ਰਹੀ ਹੈ, ਉਸ ਦਾ ਸਭ ਤੋਂ ਵੱਡਾ ਕਾਰਣ ਲੰਬੇ ਸਮੇਂ ਤੱਕ ਤੇਜ ਅਵਾਜ ਵਿੱਚ ਮਿਉਜਕ ਸੁਣਨਾ ਹੈ ਅਤੇ ਅੱਜ ਦੁਨੀਆਂ ਦੇ 60 ਪ੍ਰਤੀਸ਼ਤ ਯੁਵਾ ਇਸ ਬਿਮਾਰੀ ਨਾਲ ਪ੍ਰਭਾਵਤ ਹੋ ਰਹੇ ਹਨ । ਉਹਨਾਂ ਕਿਹਾ ਕਿ ਜਦੋਂ ਵਿਅਕਤੀ ਸੁਣਨ ਦੀ ਸ਼ਕਤੀ ਖੋਹ ਦਿੰਦਾ ਹੇ ਤਾਂ ਉਸ ਨੁੰ ਜਿਥੇ ਭਾਸ਼ਾ ਸਿੱਖਣ ਵਿੱਚ ਦਿੱਕਤ ਆਉਂਦੀ ਹੈ, ਉਥੇ ਉਸ ਦਾ ਦੁਸਰਿਆਂ ਨਾਲ ਗੱਲਬਾਤ ਕਰਨ ਦਾ ਦਾਇਰਾ ਵੀ ਸੀਮਤ ਹੋ ਜਾਂਦਾ ਹੈ । ਉਹਨਾਂ ਕਿਹਾ ਕਿ ਕੰਨਾਂ ਵਿੱਚ ਖੂਨ ਵਗਣਾ ਜਾਂ ਦਰਦ ਹੋਣਾ ਗੰਭੀਰ ਮਸਲਾ ਹੋ ਸਕਦਾ ਹੈ । ਕੰਨਾਂ ਵਿੱਚ ਤੇਲ ਜਾਂ ਤਿਖੀਆਂ ਚੀਜਾਂ /ਮਾਚਸ ਦੀ ਤੀਲੀ /ਕੰਨਾਂ ਨੂੰ ਸਾਫ ਕਰਨ ਲਈ ਬਡਜ ਦੀ ਵਰਤੋਂ ਕਰਨ ਤੋਂ ਗੁਰੇਜ ਕੀਤਾ ਜਾਵੇ । ਕੰਨਾਂ ਨੁੰ ਨੁਕਸਾਨ ਹੋਣ ਤੋਂ ਬਚਾਉਣ ਲਈ ਕੰਨਾਂ ਨੂੰ ਟੀ. ਵੀ.,ਰੇਡੀਓ, ਈਅਰ ਫੋਨ, ਪਟਾਕੇ, ਉੱਚੀ ਅਵਾਜ ਤੋਂ ਵੀ ਬਚਾਅ ਕੇ ਰੱਖਿਆ ਜਾਵੇ। ਗਰਭ ਅਵਸਥਾ ਦੋਰਾਣ ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਦਵਾਈ ਨਾ ਲਈ ਜਾਵੇ । ਨਵ ਜਨਮੇਂ ਬੱਚਿਆਂ ਦਾ ਪੁਰਾ ਟੀਕਾਕਰਨ ਕਰਵਾਏਆ ਜਾਵੇ ਅਤੇ ਕੰਨਾਂ ਦੀਆਂ ਹੋਣ ਵਾਲੀਆਂ ਸਮਸਿਆਂਵਾ ਨੂੰ ਨਜਰ ਅੰਦਾਜ ਨਾ ਕੀਤਾ ਜਾਵੇ । ਉਹਨਾਂ ਕਿਹਾ ਕਿ 60 ਸਾਲ ਦੀ ਉਮਰ ਤੋਂ ਬਾਅਦ ਹਰੇਕ ਬਜੁਰਗ ਨੂੰ ਕੰਨਾਂ ਦੀ ਜਾਂਚ ਕਰਵਾਉਣੀ ਜਰੂਰੀ ਹੈ। ਜੇਕਰ ਬੱਚਾ ਸਕੂਲ ਵਿੱਚ ਪੜਾਈ ਦੋਰਾਣ ਥੋੜੀ ਦੂਰੀ ਤੋਂ ਅਧਿਆਪਕ ਦੀ ਅਵਾਜ ਵੱਲ ਧਿਆਨ ਨਹੀ ਦੇ ਰਿਹਾ ਤਾਂ ਅਜਿਹੇ ਬੱਚਿਆਂ ਦੇ ਕੰਨਾਂ ਦੀ ਡਾਕਟਰ ਤੋਂ ਜਾਂਚ ਕਰਵਾਉਣੀ ਜਰੂਰੀ ਹੈ । ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਮਾਤਾ ਕੁਸ਼ਲਿਆ ਡਾ.ਵਿਕਾਸ ਗੋਇਲ, ਜਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮੀਤ ਸਿੰਘ, ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੀਰ ਕੌਰ, ਜਿਲ੍ਹਾ ਬੀ. ਸੀ. ਸੀ. ਕੁਆਰਡੀਨੇਟਰ ਜਸਬੀਰ ਕੌਰ, ਬੀ. ਈ. ਈ. ਸ਼ਾਯਾਨ ਜ਼ਫਰ, ਬਿਟੂ ਕੁਮਾਰ, ਨਰਸਿੰਗ ਵਿਦਿਆਰਥੀ ਅਤੇ ਮਰੀਜ ਵੀ ਹਾਜਰ ਸਨ।

Advertisement
Advertisement
Advertisement
Advertisement
Scroll to Top