Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:58 pm

+91 90915 01313 , +91 90916 01313

punjabbanni@gmail.com
punjabbani@yahoo.com

ਮੁਹਾਲੀ ਦੀ ਮੋਟਰ ਮਾਰਕੀਟ ਵਿੱਚ ਬੂਥ ਅਤੇ ਦੁਕਾਨਾਂ ਜਲਦ ਅਲਾਟ ਕੀਤੀਆਂ ਜਾਣਗੀਆਂ : ਕੈਬਨਿਟ ਮੰਤਰੀ ਮੁੰਡੀਆਂ ਨੇ ਵਿਧਾਨ ਸਭਾ ਵਿੱਚ ਦਿੱਤਾ ਭਰੋਸਾ

ਮੁਹਾਲੀ ਦੀ ਮੋਟਰ ਮਾਰਕੀਟ ਵਿੱਚ ਬੂਥ ਅਤੇ ਦੁਕਾਨਾਂ ਜਲਦ ਅਲਾਟ ਕੀਤੀਆਂ ਜਾਣਗੀਆਂ : ਕੈਬਨਿਟ ਮੰਤਰੀ ਮੁੰਡੀਆਂ ਨੇ ਵਿਧਾਨ ਸਭਾ ਵਿੱਚ ਦਿੱਤਾ ਭਰੋਸਾ

ਮੁਹਾਲੀ ਦੀ ਮੋਟਰ ਮਾਰਕੀਟ ਵਿੱਚ ਬੂਥ ਅਤੇ ਦੁਕਾਨਾਂ ਜਲਦ ਅਲਾਟ ਕੀਤੀਆਂ ਜਾਣਗੀਆਂ : ਕੈਬਨਿਟ ਮੰਤਰੀ ਮੁੰਡੀਆਂ ਨੇ ਵਿਧਾਨ ਸਭਾ ਵਿੱਚ ਦਿੱਤਾ ਭਰੋਸਾ
ਰੇਰਾ ਦੀ ਰਜਿਸਟ੍ਰੇਸ਼ਨ ਤੋਂ ਬਾਅਦ ਅਲਾਟਮੈਂਟ ਪੱਤਰ ਜਾਰੀ ਕੀਤੇ ਜਾਣਗੇ
ਚੰਡੀਗੜ੍ਹ, 25 ਫਰਵਰੀ : ਗਰੇਟਰ ਮੁਹਾਲੀ ਖੇਤਰ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਐਸ. ਏ. ਐਸ. ਨਗਰ ਦੇ ਸੈਕਟਰ-65 ਵਿਖੇ ਪਿੰਡ ਕੰਬਾਲੀ ਨਜ਼ਦੀਕ ਮੋਟਰ ਮਕੈਨਿਕਾਂ ਨੂੰ ਦਿੱਤੇ ਜਾਣ ਵਾਲੇ ਬੂਥਾਂ/ਦੁਕਾਨਾਂ ਦੇ ਨੰਬਰਾਂ ਦਾ ਡਰਾਅ ਕੱਢਿਆ ਜਾ ਚੁੱਕਾ ਹੈ । ਇਸ ਪ੍ਰਾਜੈਕਟ ਨੂੰ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਤੋਂ ਰਜਿਸਟਰਡ ਕਰਵਾਉਣ ਲਈ ਗਮਾਡਾ ਵੱਲੋਂ ਜਨਵਰੀ 2025 ਵਿੱਚ ਅਪਲਾਈ ਕੀਤਾ ਹੋਇਆ ਹੈ ਅਤੇ ਰੇਰਾ ਦੀ ਰਜਿਸਟ੍ਰੇਸ਼ਨ ਹੋਣ ਉਪਰੰਤ ਇਨ੍ਹਾਂ ਬੂਥਾਂ/ਦੁਕਾਨਾਂ ਦੇ ਅਲਾਟਮੈਂਟ ਪੱਤਰ ਜਾਰੀ ਕਰ ਦਿੱਤੇ ਜਾਣਗੇ, ਇਹ ਪਹਿਲਕਦਮੀ ਅਲਾਟਮੈਂਟ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਅਤੇ ਵਪਾਰਕ ਥਾਵਾਂ ਦੀ ਵੰਡ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਗਮਾਡਾ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ । ਇਹ ਜਾਣਕਾਰੀ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪ੍ਰਸ਼ਨ ਕਾਲ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਦਿੱਤੀ । ਉਨ੍ਹਾਂ ਦੱਸਿਆ ਕਿ ਅਲਾਟਮੈਂਟ ਪੱਤਰ ਰੈਗੂਲੇਟਰੀ ਜ਼ਰੂਰਤਾਂ ਦੀ ਪਾਲਣਾ ਵਿੱਚ ਰੇਰਾ ਨਾਲ ਰਸਮੀ ਤੌਰ ‘ਤੇ ਰਜਿਸਟਰ ਹੋਣ ਤੋਂ ਬਾਅਦ ਜਾਰੀ ਕੀਤੇ ਜਾਣਗੇ । ਇਹ ਜਾਣਕਾਰੀ ਉਹ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੁਹਾਲੀ ਵਿੱਚ ਗਮਾਡਾ ਵੱਲੋਂ ਬਣਾਈ ਗਈ ਮੋਟਰ ਮਾਰਕੀਟ ਦੀ ਅਲਾਟਮੈਂਟ ਸਬੰਧੀ ਉਠਾਏ ਗਏ ਸਵਾਲ ਦੇ ਜਵਾਬ ਵਿੱਚ ਦੇ ਰਹੇ ਸਨ । ਸ. ਮੁੰਡੀਆਂ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਰੇਰਾ ਤੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਗਮਾਡਾ ਵੱਲੋਂ ਚਾਰਾਜੋਈ ਕੀਤੀ ਹਾ ਰਹੀ ਅਤੇ ਰੇਰਾ ਵੱਲੋਂ ਰਜਿਸਟਰਡ ਹੋਣ ਉਪਰੰਤ ਅਲਾਟਮੈਂਟ ਪੱਤਰ ਜਾਰੀ ਕਰ ਦਿੱਤੇ ਜਾਣਗੇ ।

Advertisement
Advertisement
Advertisement
Advertisement
Scroll to Top