Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:17 am

+91 90915 01313 , +91 90916 01313

punjabbanni@gmail.com
punjabbani@yahoo.com

ਬਾਜਵਾ ਨੇ ਖੇਤੀਬਾੜੀ ਮੰਡੀਕਰਨ ਨੀਤੀ ਵਿਰੁੱਧ ਪੰਜਾਬ ਸਰਕਾਰ ਨੂੰ ਸ਼ਰਤਾਂ 'ਤੇ ਸਮੱਰਥਨ ਦਿੱਤਾ

ਬਾਜਵਾ ਨੇ ਖੇਤੀਬਾੜੀ ਮੰਡੀਕਰਨ ਨੀਤੀ ਵਿਰੁੱਧ ਪੰਜਾਬ ਸਰਕਾਰ ਨੂੰ ਸ਼ਰਤਾਂ 'ਤੇ ਸਮੱਰਥਨ ਦਿੱਤਾ

ਬਾਜਵਾ ਨੇ ਖੇਤੀਬਾੜੀ ਮੰਡੀਕਰਨ ਨੀਤੀ ਵਿਰੁੱਧ ਪੰਜਾਬ ਸਰਕਾਰ ਨੂੰ ਸ਼ਰਤਾਂ ‘ਤੇ ਸਮੱਰਥਨ ਦਿੱਤਾ
ਚੰਡੀਗੜ੍ਹ, 25 ਫਰਵਰੀ : ਪੰਜਾਬ ਵਿਧਾਨ ਸਭਾ ਦੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਦੀ ਦੂਜੀ ਮੀਟਿੰਗ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਡੀਕਰਨ ਬਾਰੇ ਰਾਸ਼ਟਰੀ ਨੀਤੀ ਢਾਂਚੇ ਦੇ ਖਰੜੇ ਵਿਰੁੱਧ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆਂਦੇ ਮਤੇ ਦਾ ਸ਼ਰਤਾਂ ਨਾਲ ਸਮਰਥਨ ਕੀਤਾ । ਵਿਧਾਨ ਸਭਾ ਵਿੱਚ ਬੋਲਦਿਆਂ ਬਾਜਵਾ ਨੇ ਕਿਹਾ ਕਿ ਖੇਤੀਬਾੜੀ ਮੰਡੀਕਰਨ ਬਾਰੇ ਰਾਸ਼ਟਰੀ ਨੀਤੀ ਢਾਂਚੇ ਦਾ ਖਰੜਾ ਪੰਜਾਬ ਦੇ ਖੇਤੀਬਾੜੀ ਖੇਤਰ ਲਈ ਘਾਤਕ ਹੋਣ ਜਾ ਰਿਹਾ ਹੈ ਅਤੇ ਪੰਜਾਬ ਕਾਂਗਰਸ ਇਸ ਵਿਰੁੱਧ ਪੰਜਾਬ ਸਰਕਾਰ ਦਾ ਸਮਰਥਨ ਕਰਨ ਲਈ ਤਿਆਰ ਹੈ । ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੁਝ ਵੀ ਕਰ ਸਕਦੀ ਹੈ । ਬਾਜਵਾ ਨੇ ਕਿਹਾ ਕਿ ਅਸੀਂ ਪੰਜਾਬ ਦੇ ਹੱਕਾਂ ਲਈ ਸਰਕਾਰ ਨਾਲ ਮਿਲ ਕੇ ਲੜਨ ਤੋਂ ਵੀ ਗੁਰੇਜ਼ ਨਹੀਂ ਕਰਾਂਗੇ । ਭਾਜਪਾ ਨੂੰ ਪੰਜਾਬ ਵਿਰੋਧੀ ਪਾਰਟੀ ਕਰਾਰ ਦਿੰਦਿਆਂ ਬਾਜਵਾ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਆਰਥਿਕ ਅਤੇ ਸਿਆਸੀ ਤੌਰ ‘ਤੇ ਕਮਜ਼ੋਰ ਕਰਨ ‘ਤੇ ਤੁਲੀ ਹੋਈ ਹੈ । ਭਾਜਪਾ ਸਿਰਫ਼ ਬਹੁ-ਰਾਸ਼ਟਰੀ ਕੰਪਨੀਆਂ ਅਤੇ ਵੱਡੀਆਂ ਕਾਰਪੋਰੇਸ਼ਨਾਂ ਦੇ ਹਿੱਤਾਂ ਦੀ ਪੂਰਤੀ ਕਰਦੀ ਹੈ ਅਤੇ ਕਿਸਾਨਾਂ ਅਤੇ ਹੋਰ ਗ਼ਰੀਬ ਵਰਗਾਂ ਦੇ ਹਿੱਤਾਂ ਲਈ ਕੰਮ ਕਰਨ ਦੀ ਕੋਈ ਪਰਵਾਹ ਨਹੀਂ ਕਰਦੀ । ਉਨ੍ਹਾਂ ਕਿਹਾ ਕਿ ਭਗਵਾ ਪਾਰਟੀ ਲੰਬੇ ਸਮੇਂ ਤੋਂ ਖੇਤੀ ਖ਼ੇਤਰ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚ ਰਹੀ ਹੈ । ਅਟਲ ਬਿਹਾਰੀ ਵਾਜਪਾਈ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੌਰਾਨ ਸ਼ਾਂਤਾ ਕੁਮਾਰ ਖੇਤੀਬਾੜੀ ਕਮਿਸ਼ਨ ਨੇ ਭਾਰਤੀ ਖ਼ੁਰਾਕ ਨਿਗਮ (FCI) ਨੂੰ ਖ਼ਤਮ ਕਰਨ ਦੀ ਸਿਫ਼ਾਰਸ਼ ਕੀਤੀ ਸੀ । ਬਾਜਵਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਅਜੇ ਵੀ ਇਸੇ ਦੀ ਪੈਰਵੀ ਕਰ ਰਹੀ ਹੈ । ਬਾਜਵਾ ਨੇ 8000 ਕਰੋੜ ਰੁਪਏ ਦਾ ਪੇਂਡੂ ਵਿਕਾਸ ਫ਼ੰਡ (RDF) ਪ੍ਰਾਪਤ ਕਰਨ ਲਈ ਸੁਪਰੀਮ ਕੋਰਟ ਵਿੱਚ ਕੇਂਦਰ ਸਰਕਾਰ ਵਿਰੁੱਧ ਕੇਸ ਦਾ ਬਚਾਅ ਕਰਨ ਵਿੱਚ ਅਸਫ਼ਲ ਰਹਿਣ ਲਈ ‘ਆਪ’ ਸਰਕਾਰ ਦੀ ਵੀ ਆਲੋਚਨਾ ਕੀਤੀ । ਬਾਜਵਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਅਗਵਾਈ ਕਰਨ ਤਾਂ RDF ਫੰਡ ਪ੍ਰਾਪਤੀ ਲਈ ਅਸੀਂ ਉਨ੍ਹਾਂ ਨਾਲ ਮਿਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ‘ਤੇ ਰੋਸ ਪ੍ਰਦਰਸ਼ਨ ਕਰਨ ਲਈ ਵੀ ਤਿਆਰ ਹਾਂ ।

Advertisement
Advertisement
Advertisement
Advertisement
Scroll to Top