Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 9:23 am

+91 90915 01313 , +91 90916 01313

punjabbanni@gmail.com
punjabbani@yahoo.com

ਮਾਤਾ ਕੁਸ਼ੱਲਿਆ ਹਸਪਤਾਲ ਦੇ ਸਫ਼ਾਈ ਕਰਮਚਾਰੀਆਂ ਨੂੰ ਦੋ ਰੋਜ਼ਾ ਟ੍ਰੇਨਿੰਗ ਕਰਵਾਈ

ਮਾਤਾ ਕੁਸ਼ੱਲਿਆ ਹਸਪਤਾਲ ਦੇ ਸਫ਼ਾਈ ਕਰਮਚਾਰੀਆਂ ਨੂੰ ਦੋ ਰੋਜ਼ਾ ਟ੍ਰੇਨਿੰਗ ਕਰਵਾਈ

ਮਾਤਾ ਕੁਸ਼ੱਲਿਆ ਹਸਪਤਾਲ ਦੇ ਸਫ਼ਾਈ ਕਰਮਚਾਰੀਆਂ ਨੂੰ ਦੋ ਰੋਜ਼ਾ ਟ੍ਰੇਨਿੰਗ ਕਰਵਾਈ
ਪਟਿਆਲਾ, 26 ਫਰਵਰੀ : ਸਵੱਛ ਭਾਰਤ ਮਿਸ਼ਨ ਦੇ ਅੰਤਰਗਤ ਅਮਰ ਜੋਤੀ ਯੁਵਕ ਸੰਘਾ ਅਤੇ ਰੈਕਿਟ ਦੇ ਸਹਿਯੋਗ ਨਾਲ ਹਾਰਪਿਕ ਵਰਲਡ ਟਾਇਲਟ ਕਾਲਜ ਪਟਿਆਲਾ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ਦੇ ਸਾਰੇ ਸਫ਼ਾਈ ਕਰਮਚਾਰੀਆਂ ਲਈ ਦੋ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਕੀਤਾ ਗਿਆ। ਟ੍ਰੇਨਿੰਗ ਦੇ ਦੌਰਾਨ ਸਫ਼ਾਈ ਕਰਮਚਾਰੀਆਂ ਨੂੰ ਨਿੱਜੀ ਸਫ਼ਾਈ ਦੇ ਸਬੰਧ ਜਾਣਕਾਰੀ ਦਿੱਤੀ ਗਈ ਤੇ ਦੱਸਿਆ ਗਿਆ ਕਿ ਕੰਮ ਦੇ ਦੌਰਾਨ ਅਸੀਂ ਸੇਫ਼ਟੀ ਗੇਅਰ ਦੀ ਵਰਤੋਂ ਕਿਸ ਤਰ੍ਹਾਂ ਕਰਨੀ ਹੈ ਸੇਫ਼ਟੀ ਗੇਅਰ ਸਾਡੇ ਲਈ ਕਿਉਂ ਜ਼ਰੂਰੀ ਹਨ । ਪ੍ਰੋਗਰਾਮ ਟਰੇਨਰ ਜਸਵੀਰ ਸਿੰਘ ਨੇ ਦੱਸਿਆ ਕਿ ਖ਼ਾਸ ਕਰਕੇ ਕੰਮ ਵਾਲੇ ਸਥਾਨ ਤੇ ਸਾਨੂੰ ਕਿਸ ਕਿਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਇਸ ਬਾਰੇ ਟ੍ਰੇਨਿੰਗ ਦੇ ਦੌਰਾਨ ਵੱਖ-ਵੱਖ ਸੈਸ਼ਨ ਲਗਾਏ ਗਏ। ਪਹਿਲੇ ਸੈਸ਼ਨ ਦੇ ਵਿੱਚ ਹਾਰਪਿਕ ਵਰਲਡ ਟਾਇਲਟ ਕਾਲਜ ਬਾਰੇ ਜਾਣਕਾਰੀ ਦਿੱਤੀ ਗਈ ਕੀ ਇਹ ਕਾਲਜ ਕਿਸ ਤਰ੍ਹਾਂ ਕੰਮ ਕਰਦਾ ਹੈ ਦੂਜੇ ਸੈਸ਼ਨ ਦੇ ਵਿੱਚ ਵੀਡੀਓ ਦੇ ਮਾਧਿਅਮ ਰਾਹੀਂ ਸੇਫ਼ਟੀ ਗੇਅਰ ਬਾਰੇ ਜਾਣੂ ਕਰਵਾਇਆ ਗਿਆ । ਤੀਜੇ ਸੈਸ਼ਨ ਦੇ ਵਿੱਚ ਸਫ਼ਾਈ ਕਰਮਚਾਰੀਆਂ ਦੇ ਵਿਅਕਤੀਗਤ ਸਨਮਾਨ ਦੀ ਗੱਲ ਕੀਤੀ ਗਈ । ਚੌਥੇ ਸੈਸ਼ਨ ਵਿੱਚ ਸਰਕਾਰ ਵੱਲੋਂ ਵੱਖ-ਵੱਖ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਟ੍ਰੇਨਿੰਗ ਵਿੱਚ ਮੌਜੂਦ ਮੈਡਮ ਦਲਜੀਤ ਕੌਰ ਨਰਸ ਸੁਪਰਡੈਂਟ ਦੁਆਰਾ ਸਫ਼ਾਈ ਕਰਮਚਾਰੀਆਂ ਨੂੰ ਸੇਫ਼ਟੀ ਗੇਅਰ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦੱਸਿਆ ਕਿ ਸਾਨੂੰ ਆਪਣੇ ਸਰੀਰ ਨੂੰ ਸਵੱਛ ਰੱਖਣਾ ਬਹੁਤ ਜ਼ਰੂਰੀ ਹੈ ਸਮੇਂ ਸਮੇਂ ਤੇ ਸਰੀਰ ਦਾ ਚੈੱਕ ਅੱਪ ਕਰਵਾਉਣਾ ਚਾਹੀਦਾ ਹੈ, ਉਹਨਾਂ ਨਾਲ ਮੌਜੂਦ ਮੈਡਮ ਮਨਜੀਤ ਕੌਰ ਦੁਆਰਾ ਵੀ ਸਫ਼ਾਈ ਕਰਮਚਾਰੀਆਂ ਦੇ ਸਨਮਾਨ ਦੀ ਗੱਲ ਕੀਤੀ ਗਈ ਜੋ ਸਫ਼ਾਈ ਕਰਮਚਾਰੀ ਕੰਮ ਦੇ ਦੌਰਾਨ ਪੂਰਨ ਸੇਫ਼ਟੀ ਗੇਅਰ ਵਰਤਦੇ ਸਨ ਉਨ੍ਹਾਂ ਨੂੰ ਸਨਮਾਨ ਵੀ ਕੀਤਾ ਗਿਆ । ਦੂਜੇ ਦਿਨ ਦੇ ਸੈਸ਼ਨ ਅਮਨਦੀਪ ਸਿੰਘ ਵੱਲੋਂ ਇੱਕ ਸੈਸ਼ਨ ਮੈਡੀਟੇਸ਼ਨ ਦਾ ਵੀ ਲਗਾਇਆ ਗਿਆ ਤਾਂ ਜੋ ਸਫ਼ਾਈ ਕਰਮਚਾਰੀਆਂ ਦਾ ਮਨੋਬਲ ਬਣਿਆ ਰਹੇ ਦੂਸਰੇ ਦਿਨ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ ਅਤੇ ਸਫ਼ਾਈ ਕਰਮਚਾਰੀਆਂ ਨੂੰ ਸੇਫ਼ਟੀ ਕਿੱਟ ਵੀ ਵੰਡੀ ਗਈ ਇਸ ਪ੍ਰੋਗਰਾਮ ਦੇ ਵਿੱਚ ਮਾਤਾ ਕੁਸ਼ੱਲਿਆ ਹਸਪਤਾਲ ਤੋਂ ਹੋਰ ਸੀਨੀਅਰ ਡਾਕਟਰ ਸਾਹਿਬਾਨ ਅਤੇ ਸਟਾਫ਼ ਵੀ ਮੌਜੂਦ ਰਿਹਾ ।

Advertisement
Advertisement
Advertisement
Advertisement
Scroll to Top