Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:11 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ : ਰਮੇਸ਼ ਸਿੰਗਲਾ

ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ : ਰਮੇਸ਼ ਸਿੰਗਲਾ

ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ : ਰਮੇਸ਼ ਸਿੰਗਲਾ
ਪਟਿਆਲਾ, 26 ਫਰਵਰੀ () : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਪਾਰ ਮੰਡਲ ਦੇ ਜੁਆਇੰਟ ਸੈਕਟਰੀ ਰਮੇਸ਼ ਸਿੰਗਲਾ ਨੇ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ ਜਿਸਨੂੰ (ਐਸ. ਵਾਈ. ਐਲ.) ਨਹਿਰ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗੀ ਬਾਰੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਗਏ ਸਪੱਸ਼ਟ ਬਿਆਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਕੌਮਾਂਤਰੀ ਨੇਮਾਂ ਅਨੁਸਾਰ ਸੂਬੇ ਵਿੱਚ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨਾ ਜ਼ਰੂਰੀ ਹੈ ।
ਰਮੇਸ਼ ਸਿੰਗਲਾ ਨੇ ਕਿਹਾ ਕਿ ਸੂਬੇ ਦੇ ਜਿ਼ਆਦਾਤਰ ਬਲਾਕਾਂ ਦੇ ਪਾਣੀ ਦਾ ਪੱਧਰ ਬਹੁਤ ਹੇਠਾਂ ਚਲਿਆ ਗਿਆ ਹੈ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਹੁਤ ਗੰਭੀਰ ਹੈ । ਉਨ੍ਹਾਂ ਕਿਹਾ ਕਿ ਕਿਉਂ ਜੋ ਸੂਬੇ ਦੇ ਜਿਆਦਾਤਰ ਦਰਿਆਈ ਸਰੋਤ ਸੁੱਕ ਗਏ ਹਨ, ਇਸ ਲਈ ਇਸ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ । ਰਮੇਸ਼ ਸਿੰਗਲਾ ਨੇ ਕਿਹਾ ਕਿ ਸਥਿਤੀ ਇੰਨੀ ਗੰਭੀਰ ਹੈ ਕਿ ਪੰਜਾਬ ਕੋਲ ਪਾਣੀ ਦੀ ਘਾਟ ਹੈ ਅਤੇ ਅਨਾਜ ਉਤਪਾਦਕਾਂ ਨੂੰ ਸਿੰਚਾਈ ਲਈ ਪਾਣੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿੱਚ ਕਿਸੇ ਹੋਰ ਸੂਬੇ ਨਾਲ ਪਾਣੀ ਦੀ ਇਕ ਬੂੰਦ ਵੀ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ।

Advertisement
Advertisement
Advertisement
Advertisement
Scroll to Top