Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 5:26 am

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰਸ਼ਨ ਸਿੰਘ ‘ਆਸ਼ਟ` ਨਾਲ ਭਾਈ ਕਾਨ੍ਹ ਸਿੰਘ ਨਾਭਾ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਰੂ-ਬ-ਰੂ

ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰਸ਼ਨ ਸਿੰਘ ‘ਆਸ਼ਟ` ਨਾਲ ਭਾਈ ਕਾਨ੍ਹ ਸਿੰਘ ਨਾਭਾ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਰੂ-ਬ-ਰੂ

ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰਸ਼ਨ ਸਿੰਘ ‘ਆਸ਼ਟ` ਨਾਲ ਭਾਈ ਕਾਨ੍ਹ ਸਿੰਘ ਨਾਭਾ ਪੀ. ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਰੂ-ਬ-ਰੂ
ਸਕੂਲ ਰਿਸਾਲਾ ‘ਸੋਚ ਉਡਾਰੀ` ਦਾ ਲੋਕ ਅਰਪਣ
ਪਟਿਆਲਾ, 25 ਫਰਵਰੀ, ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ,ਪਟਿਆਲਾ ਵਿਖੇ ਕਾਰਜਸ਼ੀਲ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰਸ਼ਨ ਸਿੰਘ ‘ਆਸ਼ਟ` ਨਾਲ ਭਾਈ ਕਾਨ੍ਹ ਸਿੰਘ ਨਾਭਾ ਪੀ. ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨਾਭਾ ਵਿਖੇ ਵਿਦਿਆਰਥਣਾਂ ਨਾਲ ਰੂਬਰੂ ਕਰਵਾਇਆ ਗਿਆ । ਇਸ ਸਮਾਗਮ ਵਿਚ ਸਕੂਲ ਦੇ ਪ੍ਰਿੰਸੀਪਲ ਸ਼ੈਲੇਂਦਰ ਸ਼ਰਮਾ, ਆਫ਼ੀਸ਼ੀਏਟਿੰਗ ਪ੍ਰਿੰਸੀਪਲ ਗੁਰਦੀਪ ਸਿੰਘ ਸੇਖੋਂ,ਸ਼੍ਰੋਮਣੀ ਕਵੀ ਦਰਸ਼ਨ ਬੁੱਟਰ, ਮਲਕੀਤ ਐਗਰੋ ਟੈੱਕ ਪ੍ਰਾਈ. ਲਿਮ. ਨਾਭਾ ਦੇ ਐਮ. ਡੀ. ਚਰਨ ਸਿੰਘ, ਸਕੂਲੀ ਰਿਸਾਲੇ ਸੋਚ ਉਡਾਰੀ` ਦੇ ਮੁਖ ਸੰਪਾਦਕ ਲੈਕਚਰਾਰ ਪੰਜਾਬੀ ਹਰਜੀਤ ਕੌਰ ਅਤੇ ਪੰਜਾਬੀ ਵਿਭਾਗ ਦੇ ਸੰਪਾਦਕ ਅਤੇ ਸਟੇਟ ਐਵਾਰਡੀ ਮਾਸਟਰ ਸੁਰਜੀਤ ਸਿੰਘ ਖਾਂਗ ਆਦਿ ਸ਼ਾਮਿਲ ਸਨ ।
ਸਮਾਗਮ ਵਿਚ ਸਭ ਤੋਂ ਪਹਿਲਾਂ ਪ੍ਰਿੰ. ਸ਼ੈਲੇਂਦਰ ਸ਼ਰਮਾ ਨੇ ਮਹਿਮਾਨਾਂ ਨੂੰ ਜੀਅ ਆਇਆਂ ਆਖਿਆ । ਉਪਰੰਤ ਸਮੂਹ ਪ੍ਰਧਾਨਗੀ ਮੰਡਲ ਸਕੂਲ ਰਿਸਾਲਾ ‘ਸੋਚ ਉਡਾਰੀ` ਦਾ ਲੋਕ ਅਰਪਣ ਕੀਤਾ ਗਿਆ ਜਿਸ ਵਿਚ ਸਮੁੱਚਾ ਸੰਪਾਦਕੀ ਬੋਰਡ ਸਮੇਤ ਵਿਦਿਆਰਥੀ ਸੰਪਾਦਕਾਂ ਦੇ ਸ਼ਾਮਿਲ ਹੋਇਆ । ਇਸ ਮੌਕੇ ਆਫੀਸ਼ੀਏਟਿੰਗ ਪ੍ਰਿੰ. ਗੁਰਦੀਪ ਸਿੰਘ ਸੇਖੋਂ, ਦਰਸ਼ਨ ਸਿੰਘ ਬੁੱਟਰ ਅਤੇ ਚਰਨ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ।ਮਾਸਟਰ ਸੁਰਜੀਤ ਸਿੰਘ ਖਾਂਗ ਨੇ ਰਿਸਾਲੇ ਬਾਰੇ ਵਿਸਤਾਰ ਪੂਰਵਕ ਚਾਨਣਾ ਪਾਉਂਦਿਆਂ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕ ਸਾਹਿਬਾਨ ਦੇ ਨਾਲ ਨਾਲ ਵਿਸ਼ੇਸ਼ ਤੌਰ ਬੱਚਿਆਂ ਵਿਚ ਛੁਪੀ ਪ੍ਰਤਿਭਾ ਨੂੰ ਉਜਾਗਰ ਕਰਨ ਲਈ ਇਸ ਰਿਸਾਲੇ ਦਾ ਸੰਪਾਦਨ ਕੀਤਾ ਹੈ । ਇਸ ਉਪਰੰਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਉਚੇਚੇ ਤੌਰ ਤੇ ਪੁੱਜੇ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਅਤੇ ਸਾਹਿਤ ਅਕਾਦਮੀ ਬਾਲ ਸਾਹਿਤ ਐਵਾਰਡੀ ਡਾ. ਦਰਸ਼ਨ ਸਿੰਘ ‘ਆਸ਼ਟ` ਨੇ ਵਿਦਿਆਰਥਣਾਂ ਦੇ ਰੂਬਰੂ ਹੁੰਦਿਆਂ ਉਹਨਾਂ ਨਾਲ ਮਾਤ-ਭਾਸ਼ਾ ਅਤੇ ਬਾਲ ਸਾਹਿਤ ਬਾਰੇ ਖੁੱਲ੍ਹ ਕੇ ਗੱਲਾਂ ਕੀਤੀਆਂ । ਡਾ. ‘ਆਸ਼ਟ` ਨੇ ਵੱਖ ਵੱਖ ਸ਼੍ਰੇਣੀਆਂ ਦੀਆਂ ਪੰਜਾਬੀ ਪਾਠ ਪੁਸਤਕਾਂ ਵਿਚ ਸ਼ਾਮਿਲ ਆਪਣੀਆਂ ਵੰਨ ਸੁਵੰਨੀਆਂ ਰਚਨਾਵਾਂ ਦੇ ਹਵਾਲੇ ਨਾਲ ਕਿਹਾ ਕਿ ਮਾਂ ਬੋਲੀ ਅਤੇ ਵਿਰਾਸਤ ਸਾਨੂੰ ਸਮਾਜ ਦੀਆਂ ਨਿੱਗਰ ਕਦਰਾਂ ਕੀਮਤਾਂ ਨਾਲ ਜੋੜਦੀਆਂ ਹੀ ਨਹੀਂ ਹਨ ਸਗੋਂ ਆਪਣੇ ਸਭਿਆਚਾਰ ਪ੍ਰਤੀ ਚੇਤਨਾ ਵੀ ਪੈਦਾ ਕਰਦੀਆਂ ਹਨ । ਡਾ. ਆਸ਼ਟ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਮਾਂ ਬੋਲੀ ਅਤੇ ਚਿੜੀ ਸੰਬੰਧੀ ਆਪਣੇ ਚਰਚਿਤ ਬਾਲ ਗੀਤ ਵੀ ਸੁਣਾਏ।ਅੰਤ ਵਿਚ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ ।

Advertisement
Advertisement
Advertisement
Advertisement
Scroll to Top