Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:53 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਲਗਨ ਤੇ ਸੁਹਿਰਦਤਾ ਨਾਲ ਪ੍ਰਦਾਨ ਕਰ ਰਹੀਆਂ ਹਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੈਡੀਕਲ ਸੇਵਾਵਾਂ

ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਲਗਨ ਤੇ ਸੁਹਿਰਦਤਾ ਨਾਲ ਪ੍ਰਦਾਨ ਕਰ ਰਹੀਆਂ ਹਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੈਡੀਕਲ ਸੇਵਾਵਾਂ

ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਲਗਨ ਤੇ ਸੁਹਿਰਦਤਾ ਨਾਲ ਪ੍ਰਦਾਨ ਕਰ ਰਹੀਆਂ ਹਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੈਡੀਕਲ ਸੇਵਾਵਾਂ

26800 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

– ਪੰਜਾਬ ਸਰਕਾਰ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ

– 155 ਰਾਹਤ ਕੈਂਪਾਂ ਵਿੱਚ ਰਹਿ ਰਹੇ ਹਨ 4560 ਲੋਕ

ਚੰਡੀਗੜ੍ਹ, 22 ਜੁਲਾਈ:

ਹੜ੍ਹਾਂ ਕਾਰਨ ਸੰਕਟ ਵਿੱਚ ਘਿਰੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਦੇ ਹਿੱਸੇ ਵਜੋਂ, ਰਾਜ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਅਣਸੁਖਾਵੀਂ ਸਥਿਤੀ ਨਜਿੱਠਣ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਆਪਣੀ ਸਾਰੀ ਸਰਕਾਰੀ ਮਸ਼ੀਨਰੀ ਝੋਕ ਦਿੱਤੀ ਹੈ ਤਾਂ ਜੋ ਜਲਦ ਤੋਂ ਜਲਦ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਂਦਾ ਜਾ ਸਕੇ।

ਸੂਬੇ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ 26800 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ 21 ਜੁਲਾਈ ਨੂੰ ਸਵੇਰੇ 8 ਵਜੇ ਤੱਕ 1441 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਸੂਬੇ ਵਿੱਚ ਕੁੱਲ 155 ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 4560 ਲੋਕਾਂ ਦਾ ਆਰਜ਼ੀ ਵਸੇਬਾ ਕੀਤਾ ਗਿਆ ਹੈ।

ਇਸ ਵੇਲੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੂਪਨਗਰ, ਕਪੂਰਥਲਾ, ਪਟਿਆਲਾ, ਮੋਗਾ, ਲੁਧਿਆਣਾ, ਐਸ.ਏ.ਐਸ ਨਗਰ, ਜਲੰਧਰ, ਸੰਗਰੂਰ, ਐਸ.ਬੀ.ਐਸ.ਨਗਰ, ਫਾਜ਼ਿਲਕਾ, ਗੁਰਦਾਸਪੁਰ, ਮਾਨਸਾ, ਬਠਿੰਡਾ ਅਤੇ ਪਠਾਨਕੋਟ ਸਮੇਤ 19 ਜ਼ਿਲ੍ਹੇ ਹੜ੍ਹਾਂ ਨਾਲ ਪ੍ਰਭਾਵਿਤ ਹਨ। .

ਮਾਲ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਸੂਬੇ ਵਿੱਚ ਹੜ੍ਹਾਂ ਕਾਰਨ ਕੁੱਲ 40 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਪਸ਼ੂ ਪਾਲਣ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ ਕੁੱਲ 1746 ਪਸ਼ੂਆਂ ਦਾ ਇਲਾਜ ਕੀਤਾ ਗਿਆ ਜਦੋਂਕਿ ਟੀਕਾਕਰਨ ਵਾਲੇ ਪਸ਼ੂਆਂ ਦੀ ਗਿਣਤੀ 4836 ਹੈ।

ਵਿਭਾਗ ਦੀਆਂ ਬਚਾਅ ਟੀਮਾਂ ਲੋੜਵੰਦ ਪਸ਼ੂਆਂ ਦਾ ਇਲਾਜ, ਫੀਡ ਸਪਲਾਈ, ਚਾਰਾ ਅਤੇ ਸਿਲੇਜ ਮੁਹੱਈਆ ਕਰਵਾਉਣ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਪ੍ਰਭਾਵਿਤ ਜ਼ਿਲਿ੍ਹਆਂ ਵਿੱਚ ਵਿਸ਼ੇਸ਼ ਹੜ੍ਹ ਰਾਹਤ ਕੈਂਪ ਵੀ ਲਗਾਏ ਜਾ ਰਹੇ ਹਨ।

ਦੂਜੇ ਪਾਸੇ ਸਿਹਤ ਵਿਭਾਗ ਦੀਆਂ ਟੀਮਾਂ ਪੂਰੀ ਤਨਦੇਹੀ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੰਮ ਕਰ ਰਹੀਆਂ ਹਨ। ਬੁਲਾਰੇ ਅਨੁਸਾਰ 458 ਰੈਪਿਡ ਰਿਸਪਾਂਸ ਟੀਮਾਂ (ਆਰ.ਆਰ.ਟੀ.) ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕੰਮ ਕਰ ਰਹੀਆਂ ਹਨ। ਸਿਹਤ ਵਿਭਾਗ ਨੇ ਪ੍ਰਭਾਵਿਤ ਖੇਤਰਾਂ ਵਿੱਚ 246 ਮੈਡੀਕਲ ਕੈਂਪ ਲਗਾਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਭੋਜਨ ਦੇ ਪੈਕੇਟ ਲਗਾਤਾਰ ਵੰਡੇ ਜਾ ਰਹੇ ਹਨ। ਰੂਪਨਗਰ ਵਿੱਚ 22,881, ਪਟਿਆਲਾ ਵਿੱਚ 64000, ਐਸਏਐਸ ਨਗਰ ਵਿੱਚ 4800, ਐਸਬੀਐਸ ਨਗਰ ਵਿੱਚ 5700 ਅਤੇ ਫਤਿਹਗੜ੍ਹ ਸਾਹਿਬ ਵਿੱਚ 2200 ਸੁੱਕੇ ਭੋਜਨ ਦੇ ਪੈਕੇਟ ਵੰਡੇ ਗਏ ਹਨ।

Advertisement
Advertisement
Advertisement
Advertisement
Scroll to Top