Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 9:59 am

+91 90915 01313 , +91 90916 01313

punjabbanni@gmail.com
punjabbani@yahoo.com

ਮੁਹੰਮਦ ਸਰਫਰਾਜ ਆਲਮ ਨੇ ਸੰਭਾਲਿਆ ਐਸ. ਐਸ. ਪੀ. ਬਰਨਾਲਾ ਵਜੋਂ ਅਹੁਦਾ

ਮੁਹੰਮਦ ਸਰਫਰਾਜ ਆਲਮ ਨੇ ਸੰਭਾਲਿਆ ਐਸ. ਐਸ. ਪੀ. ਬਰਨਾਲਾ ਵਜੋਂ ਅਹੁਦਾ

ਮੁਹੰਮਦ ਸਰਫਰਾਜ ਆਲਮ ਨੇ ਸੰਭਾਲਿਆ ਐਸ. ਐਸ. ਪੀ. ਬਰਨਾਲਾ ਵਜੋਂ ਅਹੁਦਾ
ਬਰਨਾਲਾ : ਸ਼ਾਹੀ ਸ਼ਹਿਰ ਪਟਿਆਲਾ ਵਿਚ ਪਿਛਲੇ ਲੰਮੇ ਸਮੇਂ ਤੋਂ ਬਤੌਰ ਐਸ. ਪੀ. (ਸਿਟੀ) ਦੇ ਤੌਰ ਤੇ ਸੇਵਾਵਾਂ ਨਿਭਾ ਰਹੇ ਮੁਹੰਮਦ ਸਰਫਰਾਜ ਆਲਮ ਨੇ ਅੱਜ ਬਤੌਰ ਐਸ. ਐਸ. ਪੀ. ਬਰਨਾਲਾ ਅਹੁਦਾ ਸੰਭਾਲ ਲਿਆ ਹੈ।ਬਰਨਾਲਾ ਦੇ ਐਸ. ਐਸ. ਪੀ. ਵਜੋਂ ਅਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁਹੰਮਦ ਸਰਫਰਾਜ ਆਲਮ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਸਿਰ ਨਾ ਚੁੱਕਣ ਦੇਣ ਅਤੇ ਜਿਲ੍ਹੇ ਅੰਦਰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨਾ ਉਨ੍ਹਾਂ ਦਾ ਪਹਿਲਾ ਮੁੱਖ ਕੰਮ ਹੋਵੇਗਾ । ਮੁਹੰਮਦ ਆਲਮ ਨੇ ਕਿਹਾ ਕਿ ਡੀ. ਜੀ. ਪੀ. ਸਾਹਿਬ ਦੀਆਂ ਹਦਾਇਤਾਂ ਅਨੁਸਾਰ ਐਂਟੀ ਡਰੱਗ, ਐਂਟੀ ਗੈਂਗਸਟਰਵਾਦ ਖਿਲਾਫ ਸਖਤੀ ਨਾਲ ਮੁਹਿੰਮ ਚਲਾਉਣਾ, ਚੰਗਾ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸ਼ਨ ਲੋਕਾਂ ਨੂੰ ਦੇਣਾ, ਪੁਲਿਸ ਅਤੇ ਪਬਲਿਕ ਦਰਮਿਆਨ ਗੈਪ ਨੂੰ ਘੱਟ ਕਰਕੇ, ਜਿਲ੍ਹੇ ਅੰਦਰ ਹਰ ਤਰ੍ਹਾਂ ਦੇ ਅਪਰਾਧ ਨੂੰ ਨੱਥ ਪਾਉਣਾ,ਉਨਾਂ ਦੀ ਪਹਿਲੀ ਤਰਜੀਹ ਹੈ । ਨਵ ਨਿਯੁਕਤ ਸੀਨੀਅਰ ਕਪਤਾਨ ਪੁਲਸ ਨੇ ਕਿਹਾ ਕਿ ਜਿਲ੍ਹੇ ਅੰਦਰ ਪਹਿਲਾਂ ਤੋਂ ਪੁਲਿਸ ਵੱਲੋਂ ਕੀਤੇ ਜਾ ਰਹੇ ਚੰਗੇ ਉਪਰਾਲਿਆਂ ਨੂੰ ਜਾਰੀ ਰੱਖਿਆ ਜਾਵੇਗਾ ਅਤੇ ਚੰਗੀ ਪੁਲਸਿੰਗ ਦੇ ਰਾਹ ਵਿੱਚ ਆਉਂਦੀਆਂ ਘਾਟਾਂ/ ਕਮੀਆਂ ਨੂੰ ਦੂਰ ਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ । ਮੁਹੰਮਦ ਸਰਫਰਾਜ ਆਲਮ ਵੱਲੋਂ ਬਤੌਰ ਐਸ. ਐਸ. ਪੀ. ਆਪਣੀ ਪਹਿਲੀ ਨਿਯੁਕਤੀ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਪ੍ਰਮੋਸ਼ਨ ਨਾਲ, ਅਧਿਕਾਰੀ ਦੀ ਜੁਆਬਦੇਹੀ ਅਤੇ ਜਿੰਮੇਵਾਰੀਆਂ ਵੀ ਵੱਧਦੀਆਂ ਹਨ। ਉਨਾਂ ਕਿਹਾ ਕਿ ਇਨਾਂ ਜਿੰਮੇਵਾਰੀਆਂ ਨੂੰ ਸਖਤ ਮਿਹਨਤ, ਇਮਾਨਦਾਰੀ ਅਤੇ ਚੰਗੀ ਟੀਮ ਦੇ ਸਹਿਯੋਗ ਨਾਲ ਬਾਖੂਬੀ ਨਿਭਾਉਣ ਲਈ ਹਮੇਸ਼ਾ ਯਤਨਸ਼ੀਲ ਰਹਾਂਗਾ । ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ/ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲਿਆਂ ਬਾਰੇ ਪੁਲਸ ਨੂੰ ਸੂਚਿਤ ਕਰਨ, ਕਿਸੇ ਵੀ ਅਪਰਾਧੀ ਨੂੰ ਜਿਲ੍ਹੇ ਅੰਦਰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ । ਉਨਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਡੀ. ਜੀ. ਪੀ. ਪੁਲਸ ਵੱਲੋਂ, ਜੋ ਜਿੰਮੇਵਾਰੀ ਦੇ ਕੇ ਉਨਾਂ ਤੇ ਭਰੋਸਾ ਜਤਾਇਆ ਹੈ, ਕਿ ਮੈਂ ਤਨੋ-ਮਨੋ ਮਿਹਨਤ ਕਰਕੇ,ਮੇਰੇ ਤੇ ਲਾਈਆਂ ਉਮੀਦਾਂ ਤੇ ਖਰਾ ਉੱਤਰਨ ਲਈ ਦਿਨ ਰਾਤ ਕੰਮ ਕਰਾਂਗਾ । ਉਨ੍ਹਾਂ ਕਿਹਾ ਕਿ ਜਿਹੜੀ ਕੁਰਸੀ ਉਨਾਂ ਨੂੰ ਮਿਲੀ ਹੈ, ਉਸ ਨਾਲ ਇਨਸਾਫ ਕਰਨਾ ਵੀ ਵੱਡੀ ਜਿੰਮੇਵਾਰੀ ਹੈ ਨਿਭਾਈ ਹੈ ਅਤੇ ਹੁਣ ਉਹ ਪਟਿਆਲਾ ਵਿਖੇ ਬਤੌਰ ਐਸ.ਪੀ ਸਿਟੀ ਦੋ ਸਾਲ ਤੱਕ ਚੰਗੀਆਂ ਸੇਵਾਵਾਂ ਨਿਭਾ ਕੇ ਆਏ ਹਨ। ਜਿਥੇ ਇਨ੍ਹਾਂ ਦੇ ਕੰਮ ਕਰਨ ਦੇ ਢੰਗ ਦੀ ਸਰਾਹਣਾ, ਪਟਿਆਲਾ ਦੇ ਰਿਹਾਇਸ਼ੀਆ ਤੇ ਬਾਖੂਬੀ ਜ਼ੁਬਾਨ ਤੇ ਹੈ । ਐਸ. ਐਸ. ਪੀ. ਸਰਫਰਾਜ਼ ਆਲਮ ਦੇ ਬਰਨਾਲਾ ਦਫਤਰ ਪਹੁੰਚਣ ਤੇ ਪੁਲਸ ਟੁਕੜੀ ਨੇ ਸਲਾਮੀ ਦਿੱਤੀ । ਇਸ ਮੌਕੇ ਜਿਲ੍ਹੇ ਦੇ ਹੋਰ ਵੀ ਪੁਲਿਸ ਅਧਿਕਾਰੀ ਤੇ ਕਰਮਚਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਿਰ ਰਹੇ ।

Advertisement
Advertisement
Advertisement
Advertisement
Scroll to Top