Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:14 am

+91 90915 01313 , +91 90916 01313

punjabbanni@gmail.com
punjabbani@yahoo.com

ਪਾਲਘਰ ਜਿਲ੍ਹੇ ਵਿਚ 14 ਲੱਖ ਰੁਪਏ ਦੇ ਨਕਲੀ ਨੋਟਾਂ ਸਮੇਤ ਤਿੰਨ ਗ੍ਰਿਫਤਾਰ

ਪਾਲਘਰ ਜਿਲ੍ਹੇ ਵਿਚ 14 ਲੱਖ ਰੁਪਏ ਦੇ ਨਕਲੀ ਨੋਟਾਂ ਸਮੇਤ ਤਿੰਨ ਗ੍ਰਿਫਤਾਰ

ਪਾਲਘਰ ਜਿਲ੍ਹੇ ਵਿਚ 14 ਲੱਖ ਰੁਪਏ ਦੇ ਨਕਲੀ ਨੋਟਾਂ ਸਮੇਤ ਤਿੰਨ ਗ੍ਰਿਫਤਾਰ
ਪਾਲਘਰ, 25 ਫਰਵਰੀ : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਪਾਲਘਰ ਜਿਲ੍ਹੇ ਵਿਚ ਪੁਲਸ ਨੇ 14 ਲੱਖ ਰੁਪਏ ਦੇ ਨਕਲੀ ਨੋਟ ਜ਼ਬਤ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਬੰਧੀ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਨੋੋਟਾਂ ’ਤੇ ਚਿਲਡਰਨ ਬੈਂਕ ਆਫ ਇੰਡੀਆ ਛਾਪਿਆ ਹੋਇਆ ਸੀ । ਵਾਡਾ ਪੁਲਸ ਸਟੇਸ਼ਨ ਦੇ ਇੰਸਪੈਕਟਰ ਦੱਤਾਤ੍ਰੇਯ ਕਿੰਦਰੇ ਨੇ ਦੱਸਿਆ ਕਿ ਇੱਕ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਅਸਲੀ ਕਰੰਸੀ ਬਦਲੇ ਨਕਲੀ ਨੋਟ ਬਦਲਣ ਲਈ ਪਾਲੀ ਪਿੰਡ ਪਹੁੰਚਣਗੇ, ਜਿਸ ’ਤੇ ਕਾਰਵਾਈ ਕਰਦਿਆਂ ਪੁਲਸ ਟੀਮ ਨੇ ਜਾਲ ਵਿਛਾਇਆ। ਇਸ ਦੌਰਾਨ ਪੁਲੀਸ ਨੇ ਇਕ ਵਿਅਕਤੀ ਨੂੰ ਬੈਗ ਲੈ ਕੇ ਇਲਾਕੇ ’ਚ ਸ਼ੱਕੀ ਢੰਗ ਨਾਲ ਘੁੰਮਦੇ ਦੇਖਿਆ ਅਤੇ ਬਾਅਦ ਵਿੱਚ ਦੋ ਹੋਰ ਵਿਅਕਤੀ ਇੱਕ ਕਾਰ ਵਿੱਚ ਉੱਥੇ ਪਹੁੰਚੇ ਅਤੇ ਵਿਅਕਤੀ ਨਾਲ ਗੱਲਬਾਤ ਕਰਨ ਲੱਗੇ। ਪੁਲਸ ਟੀਮ ਨੇ ਤਿੰਨਾਂ ਨੂੰ ਕਾਬੂ ਕਰ ਲਿਆ। ਅਧਿਕਾਰੀ ਨੇ ਦੱਸਿਆ ਕਿ ਚੈਕਿੰਗ ਦੌਰਾਨ ਉਨ੍ਹਾਂ ਨੇ ਵਿਅਕਤੀ ਕੋਲੋਂ 100 ਅਤੇ 500 ਰੁਪਏ ਦੇ ਨਕਲੀ ਨੋਟ ਬਰਾਮਦ ਕੀਤੇ, ਜਿਨ੍ਹਾਂ ਦੀ ਕੀਮਤ 14 ਲੱਖ ਰੁਪਏ ਹੈ । ਉਨ੍ਹਾਂ ਦੱਸਿਆ ਕਿ ਕਾਰ ਵਿੱਚ ਆਏ ਦੋਹਾਂ ਵਿਅਕਤੀਆਂ ਕੋਲੋਂ 1 ਲੱਖ ਰੁਪਏ ਦੇ ਅਸਲੀ ਕਰੰਸੀ ਨੋਟ ਵੀ ਬਰਾਮਦ ਕੀਤੇ ਗਏ ਹਨ । ਅਧਿਕਾਰੀ ਨੇ ਦੱਸਿਆ ਕਿ ਅਸਲ ਕਰੰਸੀ ਨੋਟ ਬੰਡਲਾਂ ਦੇ ਉੱਪਰ ਅਤੇ ਹੇਠਾਂ ਰੱਖੇ ਹੋਏ ਸਨ, ਜਦੋਂ ਕਿ ਨਕਲੀ ਕਰੰਸੀ ਨੋਟ ਜਿਨ੍ਹਾਂ ‘ਤੇ ‘ਚਿਲਡਰਨ ਬੈਂਕ ਆਫ਼ ਇੰਡੀਆ’ ਦਾ ਨਾਮ ਛਪਿਆ ਹੋਇਆ ਸੀ, ਵਿਚਕਾਰ ਰੱਖੇ ਗਏ ਸਨ। ਪੁਲੀਸ ਨੇ ਦੱਸਿਆ ਕਿ ਵਿਅਕਤੀ ਨੇ 1 ਲੱਖ ਰੁਪਏ ਦੀ ਅਸਲੀ ਕਰੰਸੀ ਲਈ 3 ਲੱਖ ਰੁਪਏ ਦੇ ਨਕਲੀ ਨੋਟ ਬਦਲਣ ਦੀ ਯੋਜਨਾ ਬਣਾਈ ਸੀ। ਪੁਲੀਸ ਨਕਲੀ ਨੋਟਾਂ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਗੋਰਹੇ ਅਤੇ ਸ਼ਿਰੀਸ਼ ਪੱਡਾ ਖੇਤਰਾਂ ਤੋਂ ਨਕਲੀ ਨੋਟ ਫੜੇ ਗਏ ਸਨ, ਜਿੱਥੇ ਦੋਸ਼ੀਆਂ ਨੇ ਆਪਣੇ ਘਰਾਂ ਵਿਚ ਨਕਲੀ ਨੋਟ ਛਾਪ ਕੇ ਉਨ੍ਹਾਂ ਨੂੰ ਵੰਡਿਆ ਗਿਆ ਸੀ ।

Advertisement
Advertisement
Advertisement
Advertisement
Scroll to Top