Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 8:23 pm

+91 90915 01313 , +91 90916 01313

punjabbanni@gmail.com
punjabbani@yahoo.com

ਅਦਾਲਤ ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਪਰਿਵਾਰਕ ਮੈਂਬਰਾਂ ਸਮੇਤ ਤਲਬ ਕੀਤਾ

ਅਦਾਲਤ ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਪਰਿਵਾਰਕ ਮੈਂਬਰਾਂ ਸਮੇਤ ਤਲਬ ਕੀਤਾ

ਅਦਾਲਤ ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਪਰਿਵਾਰਕ ਮੈਂਬਰਾਂ ਸਮੇਤ ਤਲਬ ਕੀਤਾ
ਨਵੀਂ ਦਿੱਲੀ, 25 ਫਰਵਰੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਨੂੰ ਨੌਕਰੀ ਦੇ ਬਦਲੇ ਜ਼ਮੀਨ ਘੋਟਾਲੇ ਨਾਲ ਸੰਬੰਧਤ ਮਾਮਲੇ ਵਿੱਚ ਤਲਬ ਕੀਤਾ ਹੈ । ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਲਾਲੂ ਦੇ ਪੁੱਤਰ ਅਤੇ ਬਿਹਾਰ ਦੇ ਸਾਬਕਾ ਮੰਤਰੀ ਤੇਜ ਪ੍ਰਤਾਪ ਯਾਦਵ ਅਤੇ ਪੁੱਤਰੀ ਹੇਮਾ ਯਾਦਵ ਨੂੰ ਵੀ ਤਲਬ ਕੀਤਾ ਹੈ । ਇਸ ਦੌਰਾਨ ਉਨ੍ਹਾਂ ਤੇਜਸਵੀ ਯਾਦਵ ਨੂੰ ਨਵਾਂ ਸਮਨ ਜਾਰੀ ਕੀਤਾ । ਦੋਸ਼ੀਆਂ ਨੂੰ 11 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ । ਜ਼ਿਕਰਯੋਗ ਹੈ ਕਿ ਇਹ ਮਾਮਲਾ ਮੱਧ ਪ੍ਰਦੇਸ਼ ਦੇ ਜਬਲਪੁਰ ਸਥਿਤ ਭਾਰਤੀ ਰੇਲਵੇ ਦੇ ਪੱਛਮੀ ਮੱਧ ਮੰਡਲ ਵਿੱਚ ਕੀਤੀਆਂ ਗਈਆਂ ਸਮੂਹ ‘ਡੀ’ ਦੀਆਂ ਨਿਯੁਕਤੀਆਂ ਨਾਲ ਸੰਬੰਧਿਤ ਹੈ । ਅਧਿਕਾਰੀਆਂ ਦੇ ਅਨੁਸਾਰ ਕੇਂਦਰੀ ਰੇਲ ਮੰਤਰੀ ਦੇ ਤੌਰ ’ਤੇ ਪ੍ਰਸਾਦ ਦੇ ਕਾਰਜਕਾਲ ਦੌਰਾਨ 2004 ਅਤੇ 2009 ਦੇ ਵਿੱਚ ਆਰ. ਜੇ. ਡੀ. ਸੁਪਰੀਮੋ ਦੇ ਪਰਿਵਾਰ ਜਾਂ ਸਹਿਯੋਗੀਆਂ ਨੂੰ ਤੋਹਫ਼ੇ ਵਜੋਂ ਜਾਂ ਉਨ੍ਹਾਂ ਦੇ ਨਾਮ ’ਤੇ ਜ਼ਮੀਨ ਕਰਨ ਦੇ ਬਦਲੇ ਇਹ ਨਿਯੁਕਤੀਆਂ ਕੀਤੀਆਂ ਗਈਆਂ । ਇਸ ਸਬੰਧੀ ਲਾਲੂ ਪ੍ਰਸਾਦ, ਉਨ੍ਹਾਂ ਦੀ ਪਤਨੀ, ਦੋ ਧੀਆਂ, ਨਾਮਾਲੂਮ ਸਰਕਾਰੀ ਅਧਿਕਾਰੀ ਅਤੇ ਨਿੱਜੀ ਵਿਅਕਤੀਆਂ ਸਮੇਤ ਹੋਰਾਂ ਖ਼ਿਲਾਫ਼ 18 ਮਈ 2022 ਨੂੰ ਇੱਕ ਮਾਮਲਾ ਦਰਜ ਕੀਤਾ ਗਿਆ ਸੀ ।

Advertisement
Advertisement
Advertisement
Advertisement
Scroll to Top