Breaking News ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਜਲ ਬੱਸ ਨੂੰ ਚਲਾਉਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ ਹੈ : ਕੈਬਨਿਟ ਮੰਤਰੀ ਸੌਂਦ‘ਸੰਗੀਤ’ ਸੱਭਿਆਚਾਰਾਂ ਅਤੇ ਸੱਭਿਅਤਾਵਾਂ ਨੂੰ ਅੱਗੇ ਤੋਰਦਾ ਹੈੈ : ਗੁਲਾਬ ਚੰਦ ਕਟਾਰੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਪੀ. ਐਸ. ਪੀ. ਸੀ. ਐਲ. ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱਚ 13% ਵਾਧਾ ਦਰਜ: ਹਰਭਜਨ ਸਿੰਘ ਈ. ਟੀ. ਓ.ਸੁਪਰੀਮ ਕੋਰਟ ਨੇ ਲਗਾਈ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ `ਤੇ ਰੋਕਮੁਲਕ ਤਰੱਕੀ ਉਦੋਂ ਕਰਦਾ ਹੈ ਜਦੋਂ ਉੱਥੋਂ ਦੇ ਬਸ਼ਿੰਦੇ ਖ਼ੁਸ਼ਹਾਲ ਹੋਣ : ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਓਵਰ ਦਾ ਕੰਮ ਮਿੱਥੇ ਸਮੇਂ ਵਿੱਚ ਪੂਰਾ ਕਰਨ ਦੇ ਉਸਾਰੀ ਕੰਪਨੀ ਨੂੰ ਹੁਕਮ

ਦੁਆਰਾ: News ਪ੍ਰਕਾਸ਼ਿਤ :Saturday, 22 July, 2023, 07:10 PM

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਫਲਾਈਓਵਰ ਦਾ ਕੰਮ ਮਿੱਥੇ ਸਮੇਂ ਵਿੱਚ ਪੂਰਾ ਕਰਨ ਦੇ ਉਸਾਰੀ ਕੰਪਨੀ ਨੂੰ ਹੁਕਮ

ਚੰਡੀਗੜ੍ਹ, 22 ਜੁਲਾਈ:
ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਨੰਗਲ ਫਲਾਈਓਵਰ ਦੇ ਕੰਮ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਉਸਾਰੀ ਕੰਪਨੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਦਾ ਕਾਰਜ ਮਿੱਥੇ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ।
ਉਨ੍ਹਾਂ ਮੀਟਿੰਗ ਦੌਰਾਨ ਕਿਹਾ ਕਿ ਰੇਲਵੇ ਵਿਭਾਗ ਵੱਲੋਂ ਇਸ ਪੁਲ ਦੀ ਉਸਾਰੀ ਸਬੰਧੀ ਬੇਰੁਖ਼ੀ ਵਾਲਾ ਵਤੀਰਾ ਆਪਣਾਇਆ ਗਿਆ ਹੈ ਜਿਸ ਕਾਰਨ ਨੰਗਲ ਸ਼ਹਿਰ ਦੇ ਲੋਕਾਂ ਦੇ ਨਾਲ ਨਾਲ ਗੁਆਂਢੀ ਰਾਜ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਰੇਲਵੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਪੁਲ ਦੀ ਉਸਾਰੀ ਸਬੰਧੀ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਲਾਂ ਤੋਂ ਨਿਜਾਤ ਮਿਲ ਸਕੇ।
ਮੀਟਿੰਗ ਦੌਰਾਨ ਉਸਾਰੀ ਕੰਪਨੀਆਂ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਬੇਮੌਸਮੀ ਬਾਰਸ਼ ਕਾਰਨ ਫਲਾਈਓਵਰ ਦੇ ਕੰਮ ਵਿੱਚ ਦੇਰੀ ਹੋਈ ਹੈ ਅਤੇ ਹੁਣ ਵੀ ਦਰਿਆਵਾਂ ਅਤੇ ਖੱਡਾਂ ਵਿੱਚ ਪਾਣੀ ਦੇ ਤੇਜ਼ ਵਹਾਅ ਕਾਰਨ ਉਸਾਰੀ ਮਟੀਰੀਅਲ ਦੀ ਘਾਟ ਕਾਰਨ ਦਿੱਕਤ ਆ ਰਹੀ ਹੈ।
ਇਸ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸਾਸ਼ਨ ਰੂਪਨਗਰ, ਰੇਲਵੇ ਵਿਭਾਗ ਅਤੇ ਉਸਾਰੀ ਕੰਪਨੀ ਦੇ ਅਧਿਕਾਰੀ ਸ਼ਾਮਲ ਸਨ।



Scroll to Top