Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 01 Oct 2026 | 8:42 am

+91 90915 01313 , +91 90916 01313

punjabbanni@gmail.com
punjabbani@yahoo.com

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਇੱਕ ਦਿਨਾਂ ਹੁਨਰਵਿਕਾਸ ਵਰਕਸ਼ਾਪ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਇੱਕ ਦਿਨਾਂ ਹੁਨਰਵਿਕਾਸ ਵਰਕਸ਼ਾਪ ਦਾ ਆਯੋਜਨ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਇੱਕ ਦਿਨਾਂ ਹੁਨਰਵਿਕਾਸ ਵਰਕਸ਼ਾਪ ਦਾ ਆਯੋਜਨ
ਪਟਿਆਲਾ : ਖ਼ਾਲਸਾ ਕਾਲਜ ਪਟਿਆਲਾ ਦੇ ਨੰਨ੍ਹੀ ਛਾਂ ਸੈੱਲ ਅਤੇ ਵਿਦਿਆਰਥੀ ਭਲਾਈ ਕਮੇਟੀ (ਲੜਕੀਆਂ) ਵੱਲੋਂ ਸਕੂਲ ਆਫ਼ ਕਾਮਰਸ ਐਂਡ ਮੈਨੇਜਮੈਂਟ ਸਕੂਲ ਦੇ ਸਹਿਯੋਗ ਨਾਲ ਵਿਦਿਆਰਥੀਆਂ ਦੇ ਹੁਨਰ ਅਤੇ ਰੋਜ਼ਗਾਰ ਸੰਭਾਵਨਾਵਾਂ ਨੂੰ ਬੜ੍ਹਾਵਾ ਦੇਣ ਲਈ ਇੱਕ ਦਿਨਾਂ ਕਲਾਕਾਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ । ਇਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਵੱਲੋਂ ਮਹਿੰਦੀ ਲਗਾਉਣ, ਨੇਲ ਆਰਟ, ਅਤੇ ਸਕੈੱਚ ਬਣਾਉਣ ਦੇ ਆਪਣੇ ਅਦਭੁੱਤ ਹੁਨਰਾਂ ਦਾ ਪ੍ਰਦਰਸ਼ਨ ਕੀਤਾ । ਇਸ ਵਰਕਸ਼ਾਪ ਦਾ ਮੁਖ ਮਕਸਦ ਵਿਦਿਆਰਥੀਆਂ ਦੇ ਹੁਨਰ ਨੂੰ ਪ੍ਰਫੁੱਲਤ ਕਰਨਾ ਅਤੇ ਉਨ੍ਹਾਂ ਨੂੰ ਰੁਜ਼ਗਾਰਯੋਗ ਬਣਾਉਣਾ ਸੀ । ਕਾਲਜ ਦੇ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਵਿਦਿਆਰਥੀਆਂ ਨੂੰ ਆਪਣੇ ਸ਼ੋਕ ਨੂੰ ਕਾਰੋਬਾਰ ਵਿੱਚ ਬਦਲਣ ਅਤੇ ਰਚਨਾਤਮਿਕਤਾ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਹੁਨਰ ਹੀ ਭਵਿੱਖ ਦੀ ਪੂੰਜੀ ਹੈ, ਜਿਸ ਦੇ ਸਹਾਰੇ ਤੁਸੀਂ ਸਫ਼ਲ ਉਦਯੋਗਿਕ ਵਿਕਾਸ ਕਰ ਸਕਦੇ ਹੋ। ਵਿਦਿਆਰਥੀ ਭਲਾਈ ਕਮੇਟੀ ਲੜਕੀਆਂ ਦੇ ਕਨਵੀਨਰ ਅਤੇ ਡੀਨ ਡਾ. ਰਾਜਵਿੰਦਰ ਕੌਰ, ਨੰਨ੍ਹੀ ਛਾਂ ਸੈੱਲ ਦੇ ਕਨਵੀਨਰ ਡਾ. ਪੁਸ਼ਪਿੰਦਰ ਕੌਰ ਨੇ ਕਿਹਾ ਕਿ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਸ਼ਾਨਦਾਰ ਹੁਨਰ ਨੂੰ ਪ੍ਰਦਰਸ਼ਿਤ ਕਰਨਾ ਅਤੇ ਉਨ੍ਹਾਂ ਨੂੰ ਰੋਜ਼ਗਾਰ ਦੇ ਸੁਨਹਿਰੀ ਮੌਕੇ ਮੁਹੱਈਆ ਕਰਵਾਉਣਾ ਹੈ । ਇਸ ਮੌਕੇ ਕਾਲਜ ਦੀਆਂ 7 ਵਿਦਿਆਰਥਣਾਂ ਨੇ ਉਤਸ਼ਾਹਪੂਰਵਕ ਆਪਣੇ ਹੁਨਰ ਅਤੇ ਸਿਖਲਾਈ ਯੋਗਤਾ ਦਾ ਪ੍ਰਦਰਸ਼ਨ ਕੀਤਾ । ਉਹਨਾਂ ਨੇ ਇਸ ਗੱਲ ਤੇ ਉਤਸਾਹ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਉਹ ਜਿਸ ਹੁਨਰ ਨੂੰ ਰੁਜ਼ਗਾਰ ਵਜੋਂ ਕਰ ਰਹੀਆਂ ਹਨ ਉਹਨਾਂ ਨੂੰ ਉਸਦੀ ਪ੍ਰਫੁਲਤਾ ਵਾਸਤੇ ਇਕ ਵੱਡਾ ਪਲੇਟਫਾਰਮ ਮੁਹੱਈਆ ਕੀਤਾ ਹੈ ।

Advertisement
Advertisement
Advertisement
Advertisement
Scroll to Top